'ਕੈਰੀ ਆਨ ਜੱਟਾ 2' ਦਾ ਨਵਾਂ ਗੀਤ 'ਡੀ. ਜੇ. ਵਾਲਾ' ਹੋਇਆ ਜਾਰੀ, ਵੇਖੋ ਵੀਡੀਓ

Reported by: PTC Punjabi Desk | Edited by: Gourav Kochhar  |  May 23rd 2018 10:00 AM |  Updated: May 23rd 2018 10:01 AM

'ਕੈਰੀ ਆਨ ਜੱਟਾ 2' ਦਾ ਨਵਾਂ ਗੀਤ 'ਡੀ. ਜੇ. ਵਾਲਾ' ਹੋਇਆ ਜਾਰੀ, ਵੇਖੋ ਵੀਡੀਓ

1 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਕੈਰੀ ਆਨ ਜੱਟਾ 2 carry on jatta 2' ਦਾ ਪੰਜਵਾਂ ਗੀਤ 'ਡੀ. ਜੇ. ਵਾਲਾ' ਰਿਲੀਜ਼ ਹੋ ਗਿਆ ਹੈ। ਇਹ ਇਕ ਪਾਰਟੀ ਸੌਂਗ ਹੈ, ਜਿਸ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦਾ ਵੈਸਟਰਨ ਸਟਾਈਲ ਨਜ਼ਰ ਆ ਰਿਹਾ ਹੈ। ਗੀਤ ਨੂੰ ਗਿੱਪੀ ਗਰੇਵਾਲ ਨੇ ਆਵਾਜ਼ ਦਿੱਤੀ ਹੈ। ਇਸ ਦੇ ਬੋਲ ਜਾਨੀ ਨੇ ਲਿਖੇ ਹਨ, ਜਦਕਿ ਮਿਊਜ਼ਿਕ ਸੁੱਖ-ਈ ਨੇ ਦਿੱਤਾ ਹੈ। ਗੀਤ ਦੀ ਵੀਡੀਓ ਰੋਬੀ ਸਿੰਘ ਵਲੋਂ ਬਣਾਈ ਗਈ ਹੈ।

gippy grewal

ਦੱਸਣਯੋਗ ਹੈ ਕਿ 'ਕੈਰੀ ਆਨ ਜੱਟਾ 2 Carry On Jatta 2' ਫਿਲਮ 'ਚ ਗਿੱਪੀ ਗਰੇਵਾਲ Gippy Grewal, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਇਸ ਦੇ ਪ੍ਰੋਡਿਊਸਰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੱਧੂ, ਅਤੁਲ ਭੱਲਾ ਤੇ ਅਮਿਤ ਭੱਲਾ ਹਨ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰੇਆ ਸ਼੍ਰੀਵਾਸਤਵ ਨੇ ਲਿਖਿਆ ਹੈ, ਜਦਕਿ ਡਾਇਲਗਾਸ ਨਰੇਸ਼ ਕਥੂਰੀਆ ਦੇ ਹਨ।

https://www.youtube.com/watch?v=EDeO-ITbBo8


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network