ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਭਰਾ ਨੂੰ ਵਟਨਾ ਲਗਾਉਂਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  November 09th 2021 12:11 PM |  Updated: November 09th 2021 12:11 PM

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਭਰਾ ਨੂੰ ਵਟਨਾ ਲਗਾਉਂਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

ਵਿਆਹਾਂ (Wedding bells) ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ। ਕਿਉਂਕਿ ਪੰਜਾਬ ‘ਚ ਸਰਦ ਰੁੱਤ ‘ਚ ਜ਼ਿਆਦਾ ਵਿਆਹ ਕੀਤੇ ਜਾਂਦੇ ਹਨ। ਅਜਿਹੇ ‘ਚ ਪੰਜਾਬੀ ਅਤੇ ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal) ਦੇ ਘਰ ‘ਚ ਵੀ ਵਿਆਹ ਦੀ ਚਹਿਲ ਪਹਿਲ ਸ਼ੁਰੂ ਚੁੱਕੀ ਹੈ । ਉਨ੍ਹਾਂ ਦੇ ਘਰ ‘ਚ ਵਿਆਹ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਜੀ ਹਾਂ ਉਨ੍ਹਾਂ ਦੇ ਭਰਾ ਦਾ ਵਿਆਹ ਹੋਣ ਜਾ ਰਿਹਾ ਹੈ। ਜਿਸ ਕਰਕੇ ਘਰ ਚ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੇ ਗੀਤ ‘LOVER’ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਅਦਾਕਾਰਾ ਸਾਰਾ ਅਲੀ ਖ਼ਾਨ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

inside image of drishtii grewal 's brother's wedding

ਪੰਜਾਬੀ ਵਿਆਹ ‘ਚ ਹੁੰਦੀ ਇੱਕ ਰਸਮ ਵਟਨਾ ਲਾਉਣ ਦੀ ਰਸਮ ਦਾ ਵੀਡੀਓ ਦ੍ਰਿਸ਼ਟੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਵਟਨਾ ਚੰਦਨ, ਤਿਲ, ਚਾਰੂੰਜੀ, ਸਰੋਂ ਆਦਿ ਵਸਤਾਂ ਦਾ ਬਣਾਇਆ ਜਾਂਦਾ ਆਟਾ ਹੁੰਦਾ ਹੈ। ਜਿਸ ਨੂੰ ਸਰੋਂ ਦੇ ਤੇਲ ‘ਚ ਗੁੰਨ ਕੇ ਵਿਆਹ ਵਾਲੇ ਮੁੰਡੇ ਅਤੇ ਕੁੜੀ ਦੇ ਸਰੀਰ ਉੱਤੇ ਲਗਾਇਆ ਜਾਂਦਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਉਹ ਆਪਣੇ ਭਰਾ ਦੇ ਵਟਨਾ ਲਗਾ ਰਹੀ ਹੈ ਅਤੇ ਆਪਣੀ ਸ਼ੁਭਕਾਮਨਾਵਾਂ ਦੇ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਲੋਕ ਗੀਤ ਦੇ ਨਾਲ ਪੋਸਟ ਕੀਤਾ ਹੈ। ਕੈਪਸ਼ਨ ਚ ਦ੍ਰਿਸ਼ਟੀ ਗਰੇਵਾਲ ਨੇ ਲਿਖਿਆ ਹੈ- ਮੇਰੇ ਵੀਰੇ ਦਾ ਵਿਆਹ..’।  ਪ੍ਰਸ਼ੰਸਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਛਾਇਆ ਵਿੱਕੀ ਕੌਸ਼ਲ ਦਾ ਇਹ ਡਾਂਸ ਵੀਡੀਓ, ਹਾਰਡੀ ਦੇ ਨਵੇਂ ਗੀਤ ‘BIJLEE BIJLEE’ ਉੱਤੇ ਥਿਰਕਦੇ ਨਜ਼ਰ ਆਏ ਬਾਲੀਵੁੱਡ ਐਕਟਰ

drishtii garewal image source- instagram

ਵੀਡੀਓ ‘ਚ ਦ੍ਰਿਸ਼ਟੀ ਗਰੇਵਾਲ (Drishtii Garewal) ਪੀਲੇ ਰੰਗ ਦੇ ਪੰਜਾਬੀ ਆਉਟਫਿੱਟ ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੀ ਹੈ। ਦੱਸ ਦਈਏ ਇਸ ਸਾਲ ਦ੍ਰਿਸ਼ਟੀ ਗਰੇਵਾਲ ਦਾ ਵਿਆਹ ਬਾਲੀਵੁੱਡ ਐਕਟਰ ਅਭੈ ਅਤਰੀ ਦੇ ਨਾਲ ਹੋਇਆ ਹੈ ( Drishtii Garewal Got married With Actor Abheyy Attri)। ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੀ ਹੈ। ਇਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network