ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਖ਼ਾਨ ਸਾਬ ਦੀ ਭੈਣ ਦਾ ਹੋਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ
ਪੰਜਾਬ ‘ਚ ਏਨੀਂ ਦਿਨੀਂ ਵਿਆਹਾਂ ਦਾ ਸੀਜ਼ਨ (Wedding Season) ਚੱਲ ਰਿਹਾ ਹੈ । ਬੀਤੇ ਦਿਨੀਂ ਗਿੱਪੀ ਗਰੇਵਾਲ ਦੀ ਭਤੀਜੀ ਦਾ ਵਿਆਹ ਹੋਇਆ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਸ਼ਾਮਿਲ ਹੋਏ ਸਨ । ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਦਾ ਵੀ ਵਿਆਹ ਹੋਇਆ ਹੈ । ਇਸ ਤੋਂ ਇਲਾਵਾ ਪੰਜਾਬ ਦੇ ਨਾਲ ਸਬੰਧ ਰੱਖਣ ਵਾਲੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੀ ਵਿਆਹ ਦੇ ਬੰੰਧਨ ‘ਚ ਬੱਝੇ ਹਨ । ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਖ਼ਾਨ ਸਾਬ (Khan Saab) ਦੀ ਭੈਣ (Sister) ਵੀ ਵਿਆਹ (Wedding) ਦੇ ਬੰਧਨ ‘ਚ ਬੱਝ ਚੁੱਕੀ ਹੈ ।
ਹੋਰ ਪੜ੍ਹੋ : ਇਸ ਤਰ੍ਹਾਂ ਕਪਿਲ ਸ਼ਰਮਾ ਨੇ ਗਿੰਨੀ ਨੂੰ ਕੀਤਾ ਸੀ ਪ੍ਰਪੋਜ਼, ਵੀਡੀਓ ਹੋ ਰਿਹਾ ਵਾਇਰਲ
ਜਿਸ ਦਾ ਵੀਡੀਓ ਖਾਨ ਸਾਬ ਨੇ ਆਪਣੀ ਸਨੈਪਚੈਟ ‘ਤੇ ਸ਼ੇਅਰ ਕੀਤਾ ਹੈ ।ਹਾਲ ਹੀ ਵਿੱਚ ਪੰਜਾਬੀ ਗਾਇਕ ਖਾਨ ਸਾਬ ਦੀ ਭੈਣ ਰੂਬੀ ਦਾ ਵਿਆਹ ਹੋਇਆ ਹੈ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਖਾਨ ਸਾਬ ਨੇ ਆਪਣੇ ਸਨੈਪਚੈਟ ਤੇ ਸ਼ੇਅਰ ਕੀਤੀਆਂ ਨੇੈ ।ਇਹਨਾਂ ਵੀਡੀਓ ਵਿੱਚ ਨਵੀਂ ਵਿਆਹੀ ਜੋੜੀ ਬਹੁਤ ਹੀ ਖੂਬਸੁਰਤ ਨਜ਼ਰ ਆ ਰਹੀ ਹੈ ।
ਹਰ ਕੋਈ ਇਸ ਵਿਆਹ ਨੂੰ ਇਨਜੁਆਏ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਖਾਨ ਸਾਬ ਖੁਦ ਆਪਣੀ ਭੈਣ ਨਾਲ ਹਾਸਾ ਠੱਠਾ ਕਰਦੇ ਹੋਏ ਨਜ਼ਰ ਆ ਰਹੇ ਨੇ । ਦੱਸ ਦਈਏ ਕਿ ਜਲਦ ਹੀ ਅਫਸਾਨਾ ਖਾਨ ਵੀ ਆਪਣੇ ਮੰਗੇਤਰ ਸਾਜ਼ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਜਿਸ ਬਾਰੇ ਅਫਸਾਨਾ ਖ਼ਾਨ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । ਹਾਲਾਂਕਿ ਉਸ ਦੇ ਮੰਗੇਤਰ ਸਾਜ਼ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ।