ਕਿਸਾਨਾਂ ਦੇ ਅੰਦੋਲਨ ਨੂੰ ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਸਮੇਤ ਕਈ ਵੱਡੇ ਸਿਤਾਰਿਆਂ ਨੇ ਦਿੱਤਾ ਆਪਣਾ ਸਮਰਥਨ
ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪੰਜਾਬੀ ਫ਼ਿਲਮ ਇੰਡਸਟਰੀ ਤੋਂ ਬਾਅਦ ਹੁਣ ਹਾਲੀਵੁੱਡ ਦੇ ਸਿਤਾਰਿਆਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ । ਇਸ ਸਭ ਦੇ ਚਲਦੇ ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ 'ਚ ਇੱਕ ਟਵੀਟ ਕੀਤਾ ਹੈ ।
ਜਿਸ ਦਾ ਸਕਰੀਨ ਸ਼ਾਟ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ । ਰਿਹਾਨਾ ਦੇ ਟਵੀਟ ਦੀ ਗੱਲ ਕੀਤੀ ਜਾਵੇ ਤਾਂ ਰਿਹਾਨਾ ਨੇ ਆਪਣੇ ਟਵੀਟ 'ਚ ਕਿਸਾਨ ਅੰਦੋਲਨ ਨਾਲ ਜੁੜੀ ਖ਼ਬਰ ਸ਼ੇਅਰ ਕਰਦਿਆਂ ਕਿਹਾ ਸੀ ਕਿ ਅਸੀਂ ਇਸ ਬਾਰੇ ਗੱਲ ਕਿਉਂ ਨਹੀਂ ਕਰ ਰਹੇ।
ਹੋਰ ਪੜ੍ਹੋ :
ਸ਼ਹਿਨਾਜ਼ ਗਿੱਲ ਦੀ ਇਹ ਤਸਵੀਰ ਸ਼ੋਸ਼ਲ ਮੀਡੀਆ ’ਤੇ ਖੂਬ ਹੋ ਰਹੀ ਹੈ ਵਾਇਰਲ, ਕੀ ਸ਼ਹਿਨਾਜ਼ ਨੇ ਕਰਵਾ ਲਿਆ ਵਿਆਹ
ਇੱਥੇ ਹੀ ਬਸ ਨਹੀਂ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਨੇ ਵੀ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ ਉਹਨਾਂ ਨੇ ਕਿਹਾ ਹੈ ਕਿਹਾ ਹੈ ਕਿ ਅਸੀਂ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਇਕਜੁੱਟ ਖੜ੍ਹੇ ਹਾਂ। ਤੁਹਾਨੂੰ ਦੱਸ ਦਿੰਦੇ ਹਾਂ ਗ੍ਰੇਟਾ ਥਨਬਰਗ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ।
ਇਸ ਤੋਂ ਇਲਾਵਾ ਲਿਸਿਪੀਰੀਆ ਕਾਂਗੁਜਮ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ। ਆਪਣੇ ਟਵੀਟ ਵਿੱਚ ਉਸ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ।