ਕਿਸਾਨਾਂ ਦੀ ਹੋ ਰਹੀ ਘਰ ਵਾਪਸੀ, ਫੁੱਲਾਂ ਦੀ ਵਰਖਾ ਨਾਲ ਕੀਤਾ ਜਾ ਰਿਹਾ ਸਵਾਗਤ, ਖਾਲਸਾ ਏਡ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਕਿਸਾਨ (Farmers) ਅੱਜ ਆਪਣੇ ਘਰਾਂ ਨੂੰ ਵਾਪਸੀ ਕਰ ਰਹੇ ਹਨ ।ਕਿਸਾਨਾਂ ਦੇ ਸਵਾਗਤ (Farmers Welcome) ਦੇ ਲਈ ਪੰਜਾਬ ਦੇ ਨਾਲ ਨਾਲ ਦਿੱਲੀ ਦੀਆਂ ਸਰਹੱਦਾਂ ਅਤੇ ਹਰਿਆਣਾ ‘ਚ ਸਵਾਗਤ ਕੀਤਾ ਜਾ ਰਿਹਾ ਹੈ । ਖਾਲਸਾ ਏਡ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ 'ਚ ਕਿਸਾਨਾਂ ਦੇ ਸਵਾਗਤ ਲਈ ਖਾਲਸਾ ਏਡ ਦੇ ਵਲੰਟੀਅਰ ਫੁੱਲਾਂ ਨੂੰ ਚੁਣਦੇ ਹੋਏ ਨਜ਼ਰ ਆ ਰਹੇ ਹਨ । ਖਾਲਸਾ ਏਡ ਨੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੀ ਸੇਵਾ ਲਈ ਜਿੱਥੇ ਸ਼ੈਲਟਰ ਹੋਮ ਬਣਾਏ ਸਨ ।
image From google
ਉੱਥੇ ਹੀ ਲੰਗਰ, ਬਾਥਰੂਮ ਅਤੇ ਹੋਰ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਸਨ । ਦੱਸ ਦਈਏ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਸੀ । ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਪ੍ਰਦਰਸ਼ਨ ਖਤਮ ਕਰਦੇ ਹੋਏ ਮੋਰਚਾ ਫਤਿਹ ਕਰਨ ਦਾ ਐਲਾਨ ਕਰ ਦਿੱਤਾ ਸੀ । ਜਿਸ ਤੋਂ ਕਿਸਾਨਾਂ ਨੇ ਆਪਣੇ ਘਰਾਂ ਨੂੰ ਚਾਲੇ ਪਾ ਲਏ ਹਨ ।
image From google
ਕਿਸਾਨਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ । ਜਿਸ ਤੋਂ ਬਾਅਦ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ । ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ ‘ਤੇ ਖੁਸ਼ੀ ਦਾ ਮਾਹੌਲ ਹੈ ।ਬੀਤੇ ਦਿਨ ਤੋਂ ਹੀ ਸਿੰਘੂ ਬਾਰਡਰ ਤੋਂ ਕਿਸਾਨਾਂ ਵੱਲੋਂ ਬਣਾਈਆਂ ਗਈਆਂ ਝੋਪੜੀਆਂ ਅਤੇ ਟੈਂਟਾਂ ਨੂੰ ਉਖਾੜਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ ।
View this post on Instagram
ਇਸ ਤੋਂ ਬਾਅਦ ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ ਸਣੇ ਕਈ ਆਗੂ ਗੁਰਦੁਆਰਾ ਬੰਗਲਾ ਸਾਹਿਬ ‘ਚ ਜਾ ਕੇ ਨਤਮਸਤਕ ਵੀ ਹੋਏ ਸਨ ਅਤੇ ਇਸ ਧਰਨੇ ਪ੍ਰਦਰਸ਼ਨ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਮਾਜ ਸੇਵੀ ਸੰਸਥਾਵਾਂ, ਸਥਾਨਕ ਲੋਕਾਂ ਦਾ ਸ਼ੁਕਰੀਆ ਅਦਾ ਵੀ ਕੀਤਾ ਸੀ ।
View this post on Instagram