ਹਰੀਸ਼ ਵਰਮਾ ਦੇ ਨਵੇਂ ਗੀਤ ‘ਸ਼ਰਮ’ ਦੀ ਪਹਿਲੀ ਝਲਕ ਆਈ ਸਾਹਮਣੇ

Reported by: PTC Punjabi Desk | Edited by: Lajwinder kaur  |  December 06th 2019 12:11 PM |  Updated: December 06th 2019 12:11 PM

ਹਰੀਸ਼ ਵਰਮਾ ਦੇ ਨਵੇਂ ਗੀਤ ‘ਸ਼ਰਮ’ ਦੀ ਪਹਿਲੀ ਝਲਕ ਆਈ ਸਾਹਮਣੇ

ਪੰਜਾਬੀ ਅਦਾਕਾਰ ਤੇ ਗਾਇਕ ਹਰੀਸ਼ ਵਰਮਾ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਜੀ ਹਾਂ ਉਨ੍ਹਾਂ ਦੇ ਆਉਣ ਵਾਲੇ ਸਿੰਗਲ ਟਰੈਕ ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ। ਉਹ ‘ਸ਼ਰਮ’ ਟਾਈਟਲ ਹੇਠ ਗਾਣਾ ਲੈ ਕੇ ਆ ਰਹੇ ਹਨ। ਉਨ੍ਹਾਂ ਦੇ ਨਵੇਂ ਗੀਤ ‘ਸ਼ਰਮ’ ਦਾ ਪਹਿਲਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ।

ਹੋਰ ਵੇਖੋ:ਸ਼ਹਿਨਾਜ਼ ਗਿੱਲ ਤੇ ਪ੍ਰੀਤ ਹਰਪਾਲ ਦਾ ਇਹ ਵੀਡੀਓ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ, ਦੇਖੋ ਵੀਡੀਓ

ਇਸ ਗੀਤ ਦਾ ਵਰਲਡ ਪ੍ਰੀਮੀਅਰ 9 ਦਸੰਬਰ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਜਾਵੇਗਾ। ਇਸ ਗਾਣੇ ਦੇ ਬੋਲ ਦਲਜੀਤ ਚਿੱਟੀ (Daljit chitti) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸਿਲਵਰ ਕੋਆਇਨ (Silver Coin)ਨੇ ਦਿੱਤਾ ਹੈ । ਗਾਣੇ ਦਾ ਵੀਡੀਓ Frame Singh ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ। ਜੇ ਗੱਲ ਕਰੀਏ ਗੀਤ ਦੇ ਪੋਸਟਰ ਦੀ ਤਾਂ ਉਸ ‘ਤੇ ਹਰੀਸ਼ ਵਰਮਾ ਦੀ ਸ਼ਰਾਰਤੀ ਲੁੱਕ ਦੇਖਣ ਨੂੰ ਮਿਲ ਰਹੀ ਹੈ। ਦਰਸ਼ਕਾਂ ਵੱਲੋਂ ਇਸ ਗੀਤ ਦੀ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਜੇ ਗੱਲ ਕਰੀਏ ਹਰੀਸ਼ ਵਰਮਾ ਦੇ ਕੰਮ ਦੀ ਤਾਂ ਇਸ ਸਾਲ ‘ਲਾਈਏ ਜੇ ਯਾਰੀਆਂ’ ਤੇ ਨਾਢੂ ਖਾਂ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ । ਹਰੀਸ਼ ਵਰਮਾ ਜੋ ਕਿ ਏਨੀਂ ਦਿਨੀਂ ਆਪਣੀ ਅਗਲੀ ਆਉਣ ਵਾਲੀ ਫ਼ਿਲਮ ‘ਯਾਰ ਅਣਮੁੱਲੇ’ ਦਾ ਸੀਕਵਲ ‘ਯਾਰ ਅਣਮੁੱਲੇ ਰਿਟਰਨ’ ਦੇ ਸ਼ੂਟ ‘ਚ ਬਿਜ਼ੀ ਚੱਲ ਰਹੇ ਨੇ। ਇਹ ਫ਼ਿਲਮ ਅਗਲੇ ਸਾਲ ਮਾਰਚ ਮਹੀਨੇ ‘ਚ ਦਰਸ਼ਕਾਂ ਦੀ ਝੋਲੀ ਪੈ ਜਾਵੇਗੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network