ਤਾਨੀਆ ਦੇ ਪਿਆਰ ‘ਚ ਗੁਰਨਾਮ ਭੁੱਲਰ ਬਣੇ ਮਜਨੂੰ, ਲੇਖ਼ ਫ਼ਿਲਮ ਦਾ ਪਹਿਲਾ ਗੀਤ ‘ਉੱਡ ਗਿਆ’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  March 13th 2022 11:46 AM |  Updated: March 13th 2022 11:55 AM

ਤਾਨੀਆ ਦੇ ਪਿਆਰ ‘ਚ ਗੁਰਨਾਮ ਭੁੱਲਰ ਬਣੇ ਮਜਨੂੰ, ਲੇਖ਼ ਫ਼ਿਲਮ ਦਾ ਪਹਿਲਾ ਗੀਤ ‘ਉੱਡ ਗਿਆ’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਲੇਖ਼ LEKH ਫ਼ਿਲਮ ਜਿਸ ਨੂੰ ਲੈ ਕੇ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਨੇ। ਫ਼ਿਲਮ ਦੇ ਲਈ ਹੋਰ ਉਤਸੁਕਤਾ ਨੂੰ ਵਧਾਉਂਦੇ ਹੋਏ ਲੇਖ਼ ਫ਼ਿਲਮ ਦਾ ਪਹਿਲਾ ਗੀਤ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ। ਜੀ ਹਾਂ ਨਾਮੀ ਗਾਇਕ ਬੀ ਪਰਾਕ ਦੀ ਆਵਾਜ਼ ‘ਚ ਉੱਡ ਗਿਆ (UDD GAYA) ਗੀਤ ਰਿਲੀਜ਼ ਹੋ ਗਿਆ ਹੈ।  ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ।

ਹੋਰ ਪੜ੍ਹੋ : ਜੌਰਡਨ ਸੰਧੂ ਨੇ ਆਪਣੀ ਪਤਨੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਜੋੜੀ ਨੂੰ ਪ੍ਰਸ਼ੰਸਕਾਂ ਤੋਂ ਲੈ ਕੇ ਕਲਾਕਾਰਾਂ ਤੱਕ ਦੀਆਂ ਮਿਲੀਆਂ ਤਾਰੀਫ਼ਾਂ

tania image

ਇਸ ਗੀਤ ਨੂੰ ਬੀ ਪਰਾਕ ਨੇ ਮੁੰਡੇ ਦੇ ਪੱਖ ਤੋਂ ਗਿਆ ਹੈ, ਜਿਸ ਨੂੰ ਆਪਣੀ ਜਮਾਤ ਦੀ ਸਹਿ-ਪਾਠਣ ਦੇ ਨਾਲ ਪਿਆਰ ਹੋ ਜਾਂਦਾ ਹੈ। ਇਹ ਗੀਤ ਗੁਰਨਾਮ ਤੇ ਤਾਨੀਆ ਉੱਤੇ ਫਿਲਮਾਇਆ ਗਿਆ ਹੈ। ਪਿਆਰ ਦੇ ਰੰਗਾਂ ਨਾਲ ਭਰੇ ਗੀਤ ਦੇ ਬੋਲ ਜਾਨੀ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਬੀ ਪਰਾਕ ਨੇ ਹੀ ਦਿੱਤਾ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਦਿਖਾਏ ਇੱਕ ਤੋਂ ਬਾਅਦ ਇੱਕ ਆਪਣੇ ਕਈ ਅਵਤਾਰ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਮਚਾਈ ਤਬਾਹੀ, ਦੇਖੋ ਵੀਡੀਓ

gurnam bhulla

ਜੀ ਹਾਂ ਇਸ ਫ਼ਿਲਮ ‘ਚ ਦਰਸ਼ਕਾਂ ਨੂੰ ਰੌਣਕ ਤੇ ਰਾਜਵੀਰ ਦੀ ਪ੍ਰੇਮ ਕਹਾਣੀ ਦੇਖਣ ਨੂੰ ਮਿਲੇਗੀ। ਇਨ੍ਹਾਂ ਕਿਰਦਾਰਾਂ ਨੂੰ ਤਾਨੀਆ ਤੇ ਗੁਰਨਾਮ ਭੁੱਲਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਜਗਦੀਪ ਸਿੱਧੂ ਨੇ ਲਿਖੀ ਹੈ ਤੇ ਮਨਵੀਰ ਬਰਾੜ ਨੇ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ। ਇਹ ਫ਼ਿਲਮ ਇੱਕ ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਇਸ ਫ਼ਿਲਮ ਦੇ ਲਈ ਦੋਵਾਂ ਕਲਾਕਾਰਾਂ ਨੇ ਆਪੋ ਆਪਣਾ ਵਜ਼ਨ ਵਧਾਇਆ ਸੀ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network