ਬੱਬੂ ਮਾਨ ਤੋਂ ਲੈ ਕੇ ਰੇਸ਼ਮ ਸਿੰਘ ਅਨਮੋਲ ਨੇ ਕਿਸਾਨੀ ਸੰਘਰਸ਼ ‘ਚ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਇਸ ਸਰਦਾਰ ਬੱਚੇ ਦੇ ਜਜ਼ਬੇ ਨੂੰ ਕੀਤਾ ਸਲਾਮ
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਦੇਸ਼ ਭਰ ‘ਚ ਜਗ੍ਹਾ -ਜਗ੍ਹਾ ਭਾਜਪਾ ਆਗੂਆਂ ਦੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਕਰਕੇ ਬੀਤੇ ਦਿਨੀਂ ਚੰਡੀਗੜ੍ਹ ਪੁਲਿਸ ਵੱਲੋਂ ਜੋ ਕਿਸਾਨਾਂ ਨਾਲ ਕੀਤਾ ਗਿਆ ਹੈ ਉਹ ਜੱਗ ਜ਼ਾਹਿਰ ਹੈ। ਪੁਲਿਸ ਵੱਲੋਂ ਧੱਕੇ ਨਾਲ ਸਾਰੇ ਹੀ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਸੋਸ਼ਲ ਮੀਡੀਆ ਉੱਤੇ ਇਹ 13 ਸਾਲਾਂ ਦਾ ਇਹ ਛੋਟਾ ਬੱਚਾ ਖੂਬ ਸੁਰਖੀਆਂ ‘ਚ ਬਣ ਗਿਆ। ਕਿਸਾਨਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਇਸ ਸਰਦਾਰ ਬੱਚੇ ਨੂੰ ਵੀ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਸੀ।
Image Source: Instagram
ਹੋਰ ਪੜ੍ਹੋ : ਰਣਜੀਤ ਬਾਵਾ ਨੇ ਦਿੱਲੀ ਕਿਸਾਨ ਮੋਰਚੇ ਤੋਂ ਵੀਡੀਓ ਸਾਂਝੀ ਕਰਕੇ ਕਿਹਾ- ‘ਮੋਰਚਾ ਚੜ੍ਹਦੀ ਕਲਾ ‘ਚ ਹੈ’
Image Source: Instagram
ਇਸ ਨੰਨ੍ਹੇ ਬੱਚੇ ਦੇ ਹੌਸਲੇ ਨੂੰ ਹਰ ਕੋਈ ਸਲਾਮ ਕਰ ਰਿਹਾ ਹੈ। ਪੰਜਾਬੀ ਕਲਾਕਾਰਾਂ ਨੇ ਵੀ ਇਸ ਬੱਚੇ ਦੇ ਸਮਰਥਨ ‘ਚ ਪੋਸਟਾਂ ਪਾ ਕੇ ਕੇਂਦਰ ਸਰਕਾਰ ਤੇ ਪ੍ਰਸ਼ਾਸਨ ਨੂੰ ਲਾਹਨਤਾਂ ਪਾਈਆਂ ਨੇ।
Image Source: Instagram
ਗਾਇਕ ਬੱਬੂ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਬੱਚੇ ਦੀ ਤਸਵੀਰ ਦਾ ਪੋਸਟਰ ਸਾਂਝ ਕਰਦੇ ਹੋਏ ਲਿਖਿਆ ਹੈ- ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ । ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਆਪਣੇ ਸੋਸ਼ਲ ਮੀਡੀਆ ਉੱਤੇ ਇਸ ਬੱਚੇ ਦੀ ਵੀਡੀਓ ਕਲਿੱਪ ਨੂੰ ਸ਼ੇਅਰ ਕੀਤਾ ਹੈ। ਐਕਟਰ ਦਰਸ਼ਨ ਸਿੰਘ ਔਲਖ ਨੇ ਵੀ ਆਪਣੇ ਫੇਸਬੁੱਕ ਪੇਜ਼ ਤੇ ਪੋਸਟ ਪਾ ਕੇ ਇਸ ਬੱਚੇ ਦੇ ਹੌਸਲੇ ਨੂੰ ਸਲਾਮ ਕੀਤਾ ਹੈ।
View this post on Instagram
View this post on Instagram