ਗੈਰੀ ਸੰਧੂ ਨੇ ਆਪਣੇ ਭਰਾ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਆਪਣੇ ਵੀਰ ਲਈ ਆਖੀ ਖ਼ਾਸ ਗੱਲ
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਗੈਰੀ ਸੰਧੂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਵਿਦੇਸ਼ ‘ਚ ਆਪਣੇ ਭਰਾ ਕੋਲ ਪਹੁੰਚੇ ਹੋਏ ਨੇ। ਬਹੁਤ ਘੱਟ ਮੌਕੇ ਹੁੰਦੇ ਨੇ ਜਦੋਂ ਗਾਇਕ ਗੈਰੀ ਸੰਧੂ ਆਪਣੇ ਪਰਿਵਾਰ ਬਾਰੇ ਕੁਝ ਸਾਂਝਾ ਕਰੇ। ਜੀ ਹਾਂ ਸ਼ਾਇਦ ਪਹਿਲੀ ਵਾਰ ਹੀ ਹੋਣਾ ਜਦੋਂ ਉਨ੍ਹਾਂ ਨੇ ਆਪਣੇ ਭਰਾ ਦੀ ਤਸਵੀਰ ਸ਼ੇਅਰ ਕੀਤੀ ਹੈ।
image source- instagram
ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਨਵੇਂ ਗੀਤ ‘ਤੇਰੇ ਲਾਰੇ’ ਦਾ ਹੋਇਆ ਐਲਾਨ, ਜਾਣੋ ਉਹ ਖ਼ਾਸ ਗੱਲਾਂ ਜੋ ਇਸ ਗੀਤ ਨੂੰ ਬਣਾ ਰਹੀਆਂ ਨੇ ਖ਼ਾਸ
image source- instagram
ਉਨ੍ਹਾਂ ਨੇ ਆਪਣੇ ਭਰਾ ਦੇ ਨਾਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੋਰ ਕੋਈ ਥਾਂ ਲੈ ਨਹੀਂ ਸਕਦਾ ਸਕੇ ਭਰਾਵਾਂ ਦੀ’ । ਇਹ ਫੋਟੋ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਇੱਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ।
image source- youtube
ਜੇ ਗੱਲ ਕਰੀਏ ਗੈਰੀ ਸੰਧੂ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ‘Good luck’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਅਖੀਰਲੀ ਵਾਰ ਉਹ ‘ਚੱਲ ਮੇਰਾ ਪੁੱਤ-2’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।
View this post on Instagram