ਗੌਹਰ ਖ਼ਾਨ ਨੇ ਪੰਜਾਬੀ ਗੀਤ ‘ਇੱਕ ਤੇਰਾ’ ਉੱਤੇ ਕੀਤਾ ਸ਼ਾਨਦਾਰ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Reported by: PTC Punjabi Desk | Edited by: Lajwinder kaur  |  August 25th 2020 09:05 AM |  Updated: August 24th 2020 09:51 PM

ਗੌਹਰ ਖ਼ਾਨ ਨੇ ਪੰਜਾਬੀ ਗੀਤ ‘ਇੱਕ ਤੇਰਾ’ ਉੱਤੇ ਕੀਤਾ ਸ਼ਾਨਦਾਰ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਐਕਟਰੈੱਸ ਗੌਹਰ ਖ਼ਾਨ ਨੇ ਬਿੱਗ ਬਾਸ ਦੇ ਸੀਜ਼ਨ ਸੱਤਵਾਂ ਜਿੱਤ ਕੇ ਖੂਬ ਸੁਰਖ਼ੀਆਂ ਬਟੋਰੀਆਂ ਸਨ । ਇਸ ਤੋਂ ਬਾਅਦ ਉਨ੍ਹਾਂ ਨੇ ਕਈ ਰਿਆਲਟੀ ਸ਼ੋਅਜ਼ ਨੂੰ ਹੋਸਟ ਵੀ ਕੀਤਾ ਹੈ । ਉਹ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਨੇ ।

ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਪੰਜਾਬੀ ਗਾਇਕ ਮਨਿੰਦਰ ਬੁੱਟਰ ਦੇ ਸੁਪਰ ਹਿੱਟ ਗੀਤ ‘ਇੱਕ ਤੇਰਾ’ ਉੱਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਨੇ । ਵੀਡੀਓ ‘ਚ ਦੇਖ ਸਕਦੇ ਹੋ ਗੌਹਰ ਡਾਂਸਰ ਜ਼ੈਦ ਦਰਬਾਰ ਦੇ ਨਾਲ ਜੰਮ ਕੇ ਨੱਚਦੀ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਨੇ ਬਲਿਊ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਤੇ ਨਾਲ ਹੀ ਪੈਰਾਂ ‘ਚ ਪੰਜਾਬੀ ਜੁੱਤੀ ਵੀ ਪਾਈ ਹੋਈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ ।

ਇਸ ਵੀਡੀਓ ਨੂੰ ਗੌਹਰ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸਾਂਝਾ ਕੀਤਾ ਹੈ । ਵੀਡੀਓ ‘ਚ ਡਾਂਸ ਦੇ ਨਾਲ ਗੌਹਰ ਮਸਤੀ ਵੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸੱਤ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਕਮੈਂਟਸ ਆ ਚੁੱਕੇ ਨੇ । ਜੇ ਗੱਲ ਕਰੀਏ ਗੌਹਰ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network