ਜੈਨੇਲੀਆ ਡਿਸੂਜ਼ਾ ਤੇ ਰਿਤੇਸ਼ ਦੇਸ਼ਮੁਖ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਭਤੀਜੀ ਨੂੰ ਦਿੱਤੀ ਜਨਮਦਿਨ ਦੀ ਵਧਾਈ

Reported by: PTC Punjabi Desk | Edited by: Lajwinder kaur  |  September 26th 2021 10:44 AM |  Updated: September 26th 2021 10:44 AM

ਜੈਨੇਲੀਆ ਡਿਸੂਜ਼ਾ ਤੇ ਰਿਤੇਸ਼ ਦੇਸ਼ਮੁਖ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਭਤੀਜੀ ਨੂੰ ਦਿੱਤੀ ਜਨਮਦਿਨ ਦੀ ਵਧਾਈ

ਬਾਲੀਵੁੱਡ ਇੰਡਸਟਰੀ ਦੀ ਕਿਊਟ ਜੋੜੀ ਅਦਾਕਾਰ ਰਿਤੇਸ਼ ਦੇਸ਼ਮੁਖ  (Ritiesh Deshmukh ) ਅਤੇ ਜੈਨੇਲੀਆ ਡਿਸੂਜ਼ਾ (Genelia Deshmukh), ਜਿਸ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਦੋਵੇਂ ਕਲਾਕਾਰ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਦੋਵਾਂ ਨੇ ਆਪਣੀ ਭਤੀਜੀ ਦੇ ਲਈ ਪਿਆਰੀ ਜਿਹੀ ਪੋਸਟ ਪਾ ਕੇ ਜਨਮਦਿਨ ਦੀ ਵਧਾਈ ਦਿੱਤੀ ਹੈ।

riteish posted cute pic of his niece-min Image Source: Instagram

ਹੋਰ ਪੜ੍ਹੋ : ਦਿਲਜੀਤ ਦੋਸਾਂਝ, ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਦੀ ਫ਼ਿਲਮ ‘ਹੌਸਲਾ ਰੱਖ’ ਦਾ ਨਵਾਂ ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ, ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਿਹਾ ਹੈ ਟ੍ਰੇਲਰ

ਰਿਤੇਸ਼ ਦੇਸ਼ਮੁਖ ਆਪਣੀ ਭਤੀਜੀ ਦੇ ਨਾਲ ਬਹੁਤ ਹੀ ਕਿਊਟ ਜਿਹੀ ਤਸਵੀਰ ਪੋਸਟ ਕੀਤੀ ਹੈ ਤੇ ਨਾਲ ਲਿਖਿਆ ਹੈ- ‘ਹੈਪੀ ਬਰਥਡੇਅ ਮੇਰੀ ਪਿਆਰੀ Nitara – ਤੂੰ ਹੁਣ ਇੱਕ ਸਾਲ ਦੀ ਹੋ ਗਈ ਹੈ - ਤੂੰ ਹਰ ਬੀਤੇ ਦਿਨ ਦੇ ਨਾਲ ਹੋਰ ਜ਼ਿਆਦਾ ਪਿਆਰੀ ਹੋ ਰਹੀ ਹੈ। ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ’ । ਇਸ ਪੋਸਟ ਉੱਤੇ ਬਾਲੀਵੁੱਡ ਐਕਟਰ ਧਰਮਿੰਦਰ ਨੇ ਕਮੈਂਟ ਕਰਕੇ ਵਧਾਈ ਦਿੱਤੀ ਹੈ।

ਹੋਰ ਪੜ੍ਹੋ : ਦਰਸ਼ਕਾਂ ਵੱਲੋਂ ‘ਕਿਸਮਤ-2’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਜਗਦੀਪ ਸਿੱਧੂ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ ਤੇ ਨਾਲ ਹੀ ‘ਕਿਸਮਤ-3’ ਦਾ ਕਰਤਾ ਐਲਾਨ

inside imae of geneli dsouza post-min Image Source: Instagram

ਜੈਨੇਲੀਆ ਡਿਸੂਜ਼ਾ ਨੇ ਆਪਣੀ ਭਤੀਜੀ ਨਿਤਾਰਾ Nitara ਦੇ ਪਹਿਲੇ ਜਨਮਦਿਨ ਮੌਕੇ ਉੱਤੇ ਪਿਆਰੀ ਜਿਹੀ ਲੰਬੀ ਚੌੜੀ ਪੋਸਟ ਪਾ ਕੇ ਵਿਸ਼ ਕੀਤਾ ਹੈ । ਉਨ੍ਹਾਂ ਨੇ ਇੱਕ ਪਿਆਰੀ ਜਿਹੀ ਤਸਵੀਰ ਵੀ ਪੋਸਟ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਸਭ ਤੋਂ ਪਿਆਰੀ ਬੱਚੀ? ਮੈਂ ਤੁਹਾਨੂੰ ਸਭ ਤੋਂ ਪਹਿਲਾਂ ਉਦੋ ਦੇਖਿਆ ਸੀ ਜਦੋਂ ਤੂੰ ਜਨਮ ਲਿਆ ਸੀ। ਅਤੇ ਮੇਰੇ ਲਈ ਇਹ ਹੁਣ ਤੱਕ ਦਾ ਸਭ ਤੋਂ ਉੱਤਮ ਤੋਹਫਾ ਹੈ। ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ ਪਰ ਮੈਂ ਨਿਸ਼ਚਤ ਰੂਪ ਤੋਂ ਇਸ ਗੱਲ ਤੋਂ ਸਹਿਮਤ ਹੋਵਾਂਗੀ ਕਿ ਤੁਹਾਡੇ ਭਰਾ ਤੁਹਾਨੂੰ ਕਿੰਨਾ ਪਿਆਰ ਕਰਦੇ ਹਨ ਕਿਉਂਕਿ ਤੁਸੀਂ ਉਨ੍ਹਾਂ ਲਈ ਵੀ ਬਹੁਤ ਕੀਮਤੀ ਹੋ । ਦੱਸ ਦਈਏ ਨੀਤਾਰਾ ਜੈਨੇਲੀਆ ਦੇ ਭਰਾ ਦੀ ਬੇਟੀ ਹੈ।

 

 

View this post on Instagram

 

A post shared by Riteish Deshmukh (@riteishd)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network