ਗਿੱਪੀ ਗਰੇਵਾਲ ਅਤੇ ਗੁਰਲੇਜ ਅਖਤਰ ਦੀ ਆਵਾਜ਼ ‘ਚ ਨਵਾਂ ਗੀਤ ‘ਦਰਜੀ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਗਿੱਪੀ ਗਰੇਵਾਲ (Gippy Grewal) ਅਤੇ ਗੁਰਲੇਜ ਅਖਤਰ (Gurlej Akhtar) ਦੀ ਆਵਾਜ਼ ‘ਚ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੀ ਫੀਚਰਿੰਗ ‘ਚ ਗਿੱਪੀ ਗਰੇਵਾਲ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਹੰਬਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ‘ਦਰਜੀ’ (Darji)ਟਾਈਟਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਗੀਤ ਦੇ ਬੋਲ ਰਿੱਕੀ ਖ਼ਾਨ ਦੇ ਵੱਲੋਂ ਲਿਖੇ ਗਏ ਹਨ ।
image From Gippy Grewal Song
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਇਸ ਗੀਤ ‘ਚ ਇੱਕ ਮੁਟਿਆਰ ਦੇ ਹੁਸਨ ਦੀ ਤਾਰੀਫ ਕੀਤੀ ਗਈ ਹੈ, ਜਿਸ ਨੂੰ ਵੇਖ ਕੇ ਹਰ ਗੱਭਰੂ ਹਉਂਕੇ ਭਰਦਾ ਹੈ । ਦੱਸ ਦਈਏ ਕਿ ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਗੀਤ ਕੱਢ ਚੁੱਕੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।
image From Gippy Grewal song
ਇਸ ਤੋਂ ਇਲਾਵਾ ਗਿੱਪੀ ਫ਼ਿਲਮਾਂ ‘ਚ ਵੀ ਸਰਗਰਮ ਨੇ । ਉਨ੍ਹਾਂ ਦੀਆਂ ਹੁਣ ਤੱਕ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ । ਜਲਦ ਹੀ ਉਹ ਜੈਸਮੀਨ ਭਸੀਨ ਦੇ ਨਾਲ ਫ਼ਿਲਮ ‘ਹਨੀਮੂਨ’ ‘ਚ ਨਜ਼ਰ ਆਉਣਗੇ । ਜਿਸ ਦੀ ਸ਼ੂਟਿੰਗ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ ।ਜਿਸ ਦੀਆਂ ਤਸਵੀਰਾਂ ਵੀ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।
View this post on Instagram