ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ
Gippy Grewal News: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਹਨੀਮੂਨ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਜਿਸ ਕਰਕੇ ਫ਼ਿਲਮ ਦੀ ਸਟਾਰ ਕਾਸਟ ਬੀਤੇ ਦਿਨੀਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ, ਜਿੱਥੇ ਸਭ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸੋਸ਼ਲ ਮੀਡੀਆ ਉੱਤੇ ਦੋਵਾਂ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।
image source: Instagram
ਇਨ੍ਹਾਂ ਤਸਵੀਰਾਂ ‘ਚ ਦੇਖ ਸਕਦੇ ਹੋ ਦੋਵਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ, ਕੜ੍ਹਾ ਪ੍ਰਸ਼ਾਦ ਲਿਆ। ਦੋਵਾਂ ਨੇ ਮੱਥਾ ਟੇਕਿਆ ਤੇ ਗੁਰੂ ਦੀ ਬਾਣੀ ਦਾ ਅਨੰਦ ਲਿਆ।
ਹੋਰ ਪੜ੍ਹੋ : ਕਰੀਨਾ ਕਪੂਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਸੈਫ ਅਲੀ ਖ਼ਾਨ ਨੂੰ ਵਿਆਹ ਦੀ 10ਵੀਂ ਵਰ੍ਹੇਗੰਢ ਦੀ ਦਿੱਤੀ ਵਧਾਈ
ਤਸਵੀਰਾਂ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਇੱਕ ਵੀਡੀਓ ਵੀ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ, ਜਿਸ ’ਚ ਉਹ ਜਲੇਬੀਆਂ ਖਾਂਦੇ ਨਜ਼ਰ ਆ ਰਹੇ ਹਨ।
image source: Instagram
ਦੱਸ ਦਈਏ ਹਨੀਮੂਨ ਫ਼ਿਲਮ 25 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਜੈਸਮੀਨ ਭਸੀਨ ਜੋ ਕਿ ਇਸ ਫ਼ਿਲਮ ਦੇ ਨਾਲ ਪਾਲੀਵੁੱਡ ਜਗਤ ‘ਚ ਕਦਮ ਰੱਖਣ ਜਾ ਰਹੀ ਹੈ। ਜੈਸਮੀਨ ਜੋ ਕਿ ਕਈ ਮਿਊਜ਼ਿਕ ਵੀਡੀਓਜ਼ ਚ ਅਤੇ ਟੀਵੀ ਸੀਰੀਅਲਾਂ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆ ਚੁੱਕੀ ਹੈ।
image source: Instagram
ਇਸ ਤੋਂ ਇਲਾਵਾ ਉਹ ਬਿੱਗ ਬੌਸ-14 ‘ਚ ਨਜ਼ਰ ਆਈ ਸੀ। ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਨਾਮੀ ਕਲਾਕਾਰ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਅਤੇ ਕਈ ਸੁਪਰ ਹਿੱਟ ਫ਼ਿਲਮਾਂ ਦਿੱਤੀਆਂ ਹਨ।