ਗਿੱਪੀ ਗਰੇਵਾਲ ਅਤੇ ਤਰਨੁੱਮ ਮਲਿਕ ਦੀ ਆਵਾਜ਼ ‘ਚ ਨਵਾਂ ਗੀਤ ‘ਜਿਗਰੇ’ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਪਸੰਦ
ਗਿੱਪੀ ਗਰੇਵਾਲ (Gippy Grewal) ਅਤੇ ਤਰੱਨੁਮ ਮਲਿਕ ਦੀ ਆਵਾਜ਼ ‘ਚ ਦਾ ਨਵਾਂ ਗੀਤ(New Song) ‘ਜਿਗਰੇ’ (Jigre) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਗਿੱਪੀ ਗਰੇਵਾਲ ਦੇ ਨਾਲ ਨੀਰੂ ਬਾਜਵਾ ਨਜ਼ਰ ਆ ਰਹੇ ਹਨ । ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਲਿਖੇ ਹੋਏ ਹਨ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਹੋਰਾਂ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਫ਼ਿਲਮ ‘ਪਾਣੀ ‘ਚ ਮਧਾਣੀ’ ਦਾ ਇਹ ਗੀਤ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।
image From Gippy Grewal song
ਹੋਰ ਪੜ੍ਹੋ : ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ‘ਚ ਕੀਤਾ ਡਾਂਸ, ਵੀਡੀਓ ਕੀਤਾ ਸਾਂਝਾ
ਦੱਸ ਦਈਏ ਕਿ ਪੰਜਾਬੀ ਫ਼ਿਲਮਾਂ ਲਗਾਤਾਰ ਆਪਣੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੀਆਂ ਹਨ। ਹਰ ਹਫਤੇ ਨਵੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਇਸ ਵੀਕੈਂਡ ਰਿਲੀਜ਼ ਹੋਈ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਮੋਸਟ ਅਵੇਟਡ ਫ਼ਿਲਮ ‘ਪਾਣੀ ‘ਚ ਮਧਾਣੀ’।
image From Gippy Grewal song
ਜੀ ਹਾਂ 5 ਨਵੰਬਰ ਨੂੰ ਰਿਲੀਜ਼ ਹੋਈ ਫ਼ਿਲਮ ਦਰਸ਼ਕਾਂ ਦੀ ਉਮੀਦ ਉਪਰ ਖਰੀ ਉੱਤਰੀ ਹੈ । ਜਿਸ ਕਰਕੇ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਫ਼ਿਲਮ ਦੇ ਗੀਤ ਵੀ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਇਸ ਫ਼ਿਲਮ ਵਿੱਚ ਗਿੱਪੀ ਤੇ ਨੀਰੂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਾਰਬੀ ਸੰਘਾ,ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਹਨ ।ਵਿਜੇ ਕੁਮਾਰ ਅਰੋੜਾ ਨੇ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ ਅਤੇ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਤੇ ਅਦਾਕਾਰ ਨਰੇਸ਼ ਕਥੂਰੀਆ ਨੇ ਲਿਖੀ ਹੈ । ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਮਨੀ ਧਾਲੀਵਾਲ, ਸੰਨੀ ਰਾਜ, ਡਾ. ਪ੍ਰਭਜੋਤ ਸਿੰਘ ਸਿੱਧੂ । ਇਹ ਫ਼ਿਲਮ ਇੰਡੀਆ ਦੇ ਨਾਲ ਵਿਦੇਸ਼ਾਂ ਚ ਵੀ ਰਿਲੀਜ਼ ਹੋ ਚੁੱਕੀ ਹੈ।