ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫ਼ਿਲਮ ‘ਕੈਰੀ ਆਨ ਜੱਟਾ-3’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ
ਗਿੱਪੀ ਗਰੇਵਾਲ (Gippy Grewal) ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੀ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ । ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਥੇ ੳੇੁਹ ਜਿੱਤ ਰਹੇ ਹਨ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ਦਾ ਵੀ ਐਲਾਨ ਕਰ ਦਿੱਤਾ ਹੈ । ਜੀ ਹਾਂ ਗਿੱਪੀ ਗਰੇਵਾਲ ‘ਕੈਰੀ ਆਨ ਜੱਟਾ-੩’ ਲੈ ਕੇ ਆ ਰਹੇ ਹਨ । ਇਸ ਫ਼ਿਲਮ ਦਾ ਦੂਜਾ ਭਾਗ 2019 ‘ਚ ਆਇਆ ਸੀ ਜਦੋਂਕਿ ਕੈਰੀ ਆਨ ਜੱਟਾ 2012 ‘ਚ ਆਈ ਸੀ ।
Image Source : Instagram
ਹੋਰ ਪੜ੍ਹੋ : ਮਨਕਿਰਤ ਔਲਖ ਨੇ ਸਾਂਝੀ ਕੀਤੀ ਆਪਣੇ ਪੁੱਤਰ ਦੇ ਨਾਲ ਕਿਊਟ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਇਸ ਤੋਂ ਬਾਅਦ ਇਸ ਦਾ ਤੀਜਾ ਭਾਗ ਲਿਆਉਣ ਦੀ ਤਿਆਰੀ ‘ਚ ਗਿੱਪੀ ਗਰੇਵਾਲ ਜੁਟੇ ਹੋਏ ਹਨ । ਇਸ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ । ਇਹ ਫ਼ਿਲਮ ਅਗਲੇ ਸਾਲ 29 ਜੂਨ 2023 ‘ਚ ਰਿਲੀਜ਼ ਹੋਵੇਗੀ ।
image From google
ਇਸ ਫ਼ਿਲਮ ਦੀ ਖ਼ਾਸ ਗੱਲ ਇਹ ਹੋਵੇਗੀ ਕਿ ਫ਼ਿਲਮ ਨੂੰ ਪੂਰੇ ਦੇਸ਼ ‘ਚ ਪੰਜਾਬੀ ਦੇ ਨਾਲ-ਨਾਲ ਹਿੰਦੀ, ਤਾਮਿਲ, ਤੇਲਗੂ ਅਤੇ ਸਾਊਥ ਦੀਆਂ ਹੋਰ ਭਾਸ਼ਾਵਾਂ ‘ਚ ਵੀ ਡੱਬ ਕੀਤੀ ਜਾਵੇਗੀ ।ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਕਈ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ ।
image From instagram
ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਆਪਣੇ ਗੀਤਾਂ ਦੇ ਨਾਲ ਮਿਊਜ਼ਿਕ ਇੰਡਸਟਰੀ ‘ਚ ਪਛਾਣ ਬਣਾਈ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ । ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।
View this post on Instagram