ਗਿੱਪੀ ਨੇ ਫ਼ਿਲਮ 'ਵਾਰਨਿੰਗ 2' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਰਿਲੀਜ਼ ਹੋਵੇਗੀ ਫ਼ਿਲਮ
Gippy Grewal film 'Warning 2' release date: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਹਨ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਸਾਲ 2022 ਗਿੱਪੀ ਲਈ ਬੇਹੱਦ ਖ਼ਾਸ ਰਿਹਾ। ਉਨ੍ਹਾਂ ਦੀਆਂ ਕਈ ਫਿਲਮਾਂ ਇਸ ਸਾਲ ਰਿਲੀਜ਼ ਹੋਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਫਿਲਮਾਂ ਹਿੱਟ ਰਹੀਆਂ ਹਨ।
Image Source : Instagram
ਹੁਣ ਗਿੱਪੀ ਲਈ ਆਉਣਲ ਵਾਲਾ ਨਵਾਂ ਸਾਲ 2023 ਵੀ ਖ਼ਾਸ ਹੋਣ ਵਾਲਾ ਹੈ। ਕਿਉਂਕਿ ਆਉਣ ਵਾਲੇ ਨਵੇਂ ਸਾਲ 'ਚ ਉਨ੍ਹਾਂ ਦੀਆਂ ਕਈ ਨਵੀਆਂ ਫਿਲਮਾਂ ਰਿਲੀਜ਼ ਲਈ ਤਿਆਰ ਹਨ। ਇਨ੍ਹਾਂ ਵਿੱਚੋਂ ਇੱਕ ਫਿਲਮ ਵਾਰਨਿੰਗ 2 ਵੀ ਹੈ।
ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇਸ ਫ਼ਿਲਮ ਨਾਲ ਸਬੰਧਤ ਇੱਕ ਪੋਸਟ ਸ਼ੇਅਰ ਕੀਤੀ ਹੈ। ਗਿੱਪੀ ਗਰੇਵਾਲ ਨੇ ਹਾਲ ਹੀ 'ਚ 'ਵਾਰਨਿੰਗ 2' ਦਾ ਪੋਸਟਰ ਸ਼ੇਅਰ ਕੀਤਾ। ਇਸ ਪੋਸਟਰ ਨੂੰ ਉਨ੍ਹਾਂ ਦੇ ਭਰਾ ਸਿੱਪੀ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ।
Image Source:Instagram
ਦੱਸ ਦਈਏ ਕਿ 'ਵਾਰਨਿੰਗ 2' ਗਿੱਪੀ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਇਸ ਦੇ ਪਹਿਲੇ ਭਾਗ 'ਵਾਰਨਿੰਗ' ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਸਿੱਪੀ ਗਰੇਵਾਲ ਨੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਖੜਕਾ ਤਾਂ ਹੋਊਗਾ।' ਦੱਸ ਦਈਏ ਕਿ ਇਹ ਫ਼ਿਲਮ 17 ਨਵੰਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
image Source : Instagram
ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕਲਾਕਾਰ ਨੇ ਹਾਲ ਹੀ 'ਚ ਆਪਣੀਆਂ ਫਿਲਮਾਂ 'ਕੈਰੀ ਆਨ ਜੱਟਾ 3', 'ਮੌਜਾਂ ਹੀ ਮੌਜਾਂ' ਤੇ 'ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ' ਦੀ ਸ਼ੂਟਿੰਗ ਖਤਮ ਕੀਤੀ ਹੈ। ਇਹ ਸਾਰੀਆਂ ਹੀ ਫਿਲਮਾਂ ਵੀ 2023 'ਚ ਰਿਲੀਜ਼ ਹੋਣ ਜਾ ਰਹੀਆਂ ਹਨ। ਫੈਨਜ਼ ਗਿੱਪੀ ਗਰੇਵਾਲ ਦੀ ਇਨ੍ਹਾਂ ਨਵੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
View this post on Instagram