ਗਿੱਪੀ ਗਰੇਵਾਲ ਨੇ ਅਫਸਾਨਾ ਖ਼ਾਨ ਤੇ ਸਾਜ਼ ਦੀ ਜੋੜੀ ਨੂੰ ਦਿੱਤੀ ਵਧਾਈ, ਨਾਲ ਹੀ ਅਫਸਾਨਾ ਦੇ ਵਿਆਹ ਨੂੰ ਲੈ ਕੀਤਾ ਖ਼ਾਸ ਵਾਅਦਾ

Reported by: PTC Punjabi Desk | Edited by: Lajwinder kaur  |  September 20th 2021 04:34 PM |  Updated: September 20th 2021 04:34 PM

ਗਿੱਪੀ ਗਰੇਵਾਲ ਨੇ ਅਫਸਾਨਾ ਖ਼ਾਨ ਤੇ ਸਾਜ਼ ਦੀ ਜੋੜੀ ਨੂੰ ਦਿੱਤੀ ਵਧਾਈ, ਨਾਲ ਹੀ ਅਫਸਾਨਾ ਦੇ ਵਿਆਹ ਨੂੰ ਲੈ ਕੀਤਾ ਖ਼ਾਸ ਵਾਅਦਾ

ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ Afsana Khan  ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਇਹ ਵੀਡੀਓ ਉਨ੍ਹਾਂ ਨੇ ਗਿੱਪੀ ਗਰੇਵਾਲ ਦੇ ਨਾਲ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਕਰੀਨਾ ਕਪੂਰ ਖ਼ਾਨ ਨੇ ਛੋਟੇ ਬੇਟੇ ਜੇਹ ਅਲੀ ਖ਼ਾਨ ‘forever mood’ ਦੇ ਨਾਲ ਸ਼ੇਅਰ ਕੀਤਾ ਪਿਆਰਾ ਜਿਹਾ ਫੋਟੋ, ਛਾਇਆ ਸੋਸ਼ਲ ਮੀਡੀਆ ਉੱਤੇ

Afsana Khan images image source-instagram

ਇਸ ਵੀਡੀਓ ਚ ਗਿੱਪੀ ਗਰੇਵਾਲ ਅਫਸਾਨਾ ਖ਼ਾਨ ਤੇ ਸਾਜ਼ SAAJZ ਨੂੰ ਮੰਗਣੀ ਦੀ ਵਧਾਈਆਂ ਦਿੰਦੇ ਹੋਏ ਨਜ਼ਰ ਆ ਰਹੇ ਨੇ। ਉਨ੍ਹਾਂ ਨੇ ਅਫਸਾਨਾ ਖ਼ਾਨ ਦੇ ਸੋਨੇ ਦੀਆਂ ਗਹਿਣਿਆਂ ਦੀ ਤਾਰੀਫ ਕੀਤੀ । ਅਫਸਾਨਾ ਖ਼ਾਨ ਨੇ ਗਿੱਪੀ ਗਰੇਵਾਲ ਨੂੰ ਵਿਆਹ 'ਚ ਸ਼ਾਮਿਲ ਹੋਣ ਦੀ ਗੱਲ ਆਖੀ ਤਾਂ ਗਿੱਪੀ ਗਰੇਵਾਲ ਨੇ ਕਿਹਾ ਕਿ ਉਹ ਵਿਆਹ ‘ਚ ਜ਼ਰੂਰ ਆਉਣਗੇ। ਇਸ ਵੀਡੀਓ ਪੋਸਟ ਕਰਦੇ ਹੋਏ ਅਫਸਾਨਾ ਖ਼ਾਨ ਨੇ ਲਿਖਿਆ ਹੈ- ਬਹੁਤ ਘੈਂਟ ਲੱਗਿਆ ਗਿੱਪੀ ਗਰੇਵਾਲ ਭਾਜੀ ਨੂੰ ਮਿਲਕੇ’ ।

afsana khan with gippy grewal-min image source-instagram

ਹੋਰ ਪੜ੍ਹੋ : ਸਕੂਲ ਯੂਨੀਫਾਰਮ ‘ਚ ਨਜ਼ਰ ਆ ਰਹੀ ਇਸ ਕਿਊਟ ਬੱਚੀ ਨੂੰ ਕੀ ਤੁਸੀਂ ਪਹਿਚਾਣਿਆ? ਅੱਜ ਹੈ ਬਾਲੀਵੁੱਡ ਦੀ ਨਾਮੀ ਹੀਰੋਇਨ

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਫੁਲ ਚੜ੍ਹਾਈ ਹੈ । ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਬਹੁਤ ਜਲਦ ਉਹ ਬਾਲੀਵੁੱਡ ਚ ਵੀ ਗੀਤ ਗਾਉਂਦੀ ਹੋਈ ਨਜ਼ਰ ਆਵੇਗੀ। ਏਨੀਂ ਦਿਨੀਂ ਉਹ ਟੀਵੀ ਦੇ ਰਿਆਲਟੀ ਸ਼ੋਅ ਵਾਈਫ ਆਫ ਪੰਜਾਬ ਛੋਟਾ ਚੈਂਪ ਸੀਜ਼ਨ-7 ‘ਚ ਬਤੌਰ ਜੱਜ ਦੀ ਭੂਮਿਕਾ ‘ਚ ਨਜ਼ਰ ਆ ਰਹੀ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network