‘ਵੱਗ ਕਤੀੜਾਂ ਦਾ ਸ਼ੇਰਾਂ ਨਾਲ ਨਹੀ ਰਲਦਾ’ ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਦੇ ਇਸ ਗੀਤ ਰਾਹੀਂ ਗਾਇਕ ਨੂੰ ਕੀਤਾ ਯਾਦ

Reported by: PTC Punjabi Desk | Edited by: Shaminder  |  June 21st 2022 04:42 PM |  Updated: June 21st 2022 05:23 PM

‘ਵੱਗ ਕਤੀੜਾਂ ਦਾ ਸ਼ੇਰਾਂ ਨਾਲ ਨਹੀ ਰਲਦਾ’ ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਦੇ ਇਸ ਗੀਤ ਰਾਹੀਂ ਗਾਇਕ ਨੂੰ ਕੀਤਾ ਯਾਦ

ਸਿੱਧੂ ਮੂਸੇਵਾਲਾ (Sidhu Moose Wala ) ਦਾ ਬੇਸ਼ੱਕ ਦਿਹਾਂਤ ਹੋ ਚੁੱਕਿਆ ਹੈ। ਪਰ ਪੰਜਾਬੀ ਇੰਡਸਟਰੀ ਉਨ੍ਹਾਂ ਨੂੰ ਲਗਾਤਾਰ ਯਾਦ ਕਰ ਰਹੀ ਹੈ । ਗਿੱਪੀ ਗਰੇਵਾਲ (Gippy Grewal ) ਵੀ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸਿੱਧੂ ਮੂਸੇਵਾਲਾ ਦੇ ਗੀਤ ‘ਡਾਲਰਾਂ ਵਾਂਗੂੰ ਨੀ ਨਾਮ ਸਾਡਾ ਚੱਲਦਾ’ ‘ਤੇ ਰੀਲਸ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ ।

We'll have to become a Sidhu for his parents: Gippy Grewal in emtional note on Sidhu Moose Wala's birth anniversary

ਹੋਰ ਪੜ੍ਹੋ : ਕੀ ਸਿੱਧੂ ਮੂਸੇਵਾਲਾ ਨੂੰ ਮਿਲੀ ਹਾਲੀਵੁੱਡ ਵਾਕ ਆਫ਼ ਫੇਮ ‘ਚ ਜਗ੍ਹਾ? ਜਾਣੋ ਪੂਰਾ ਸੱਚ

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸ਼ਕਾਂ ਦੇ ਵੱਲੋਂ ਵੀ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਗਿੱਪੀ ਗਰੇਵਾਲ ਸਿੱਧੂ ਮੂਸੇਵਾਲਾ ਦੇ ਹੱਕ ‘ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ । ਬੀਤੇ ਦਿਨ ਉਨ੍ਹਾਂ ਦੇ ਬੇਟੇ ਸ਼ਿੰਦਾ ਗਰੇਵਾਲ ਨੇ ਵੀ ਸਿੱਧੂ ਮੂਸੇਵਾਲਾ ਨੂੰ ਪੱਟ ‘ਤੇ ਥਾਪੀ ਮਾਰ ਕੇ ਸ਼ਰਧਾਂਜਲੀ ਦਿੱਤੀ ਸੀ ।

Gippy Grewal's Humble Motion Pictures flags fraud, says 'Third party never gets involved in our casting'

ਹੋਰ ਪੜ੍ਹੋ : ਕੌਰ ਬੀ ਨੇ ਸਿੱਧੂ ਮੂਸੇਵਾਲਾ ਦੀ ਮੰਗੇਤਰ ਦੇ ਦਰਦ ਨੂੰ ਕੀਤਾ ਬਿਆਨ, ਕਿਹਾ ‘ਇਹ ਵੇਖ ਨਹੀਂ ਹੁੰਦਾ’

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆਏ ।

ਉਨ੍ਹਾਂ ਨੇ ਅਰਦਾਸ ਅਤੇ ਅਰਦਾਸ ਕਰਾਂ ਵਰਗੀਆਂ ਫ਼ਿਲਮਾਂ ਵੀ ਬਣਾਈਆਂ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਦੇ ਨਾਲ ਹੀ ਹਾਲ ਹੀ ‘ਚ ਆਈ ਫ਼ਿਲਮ ‘ਮਾਂ’ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ ਅਤੇ ਬੱਬਲ ਰਾਏ ਵੀ ਨਜ਼ਰ ਆਏ ਸਨ ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network