ਗਿੱਪੀ ਗਰੇਵਾਲ ਨੇ ਆਪਣੀ ਪਤਨੀ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਦਰਸ਼ਕਾਂ ਨੂੰ ਦਿੱਤਾ ਖ਼ਾਸ ਸੁਨੇਹਾ
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਕੌਰ ਗਰੇਵਾਲ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ।
Image Source: Instagram
ਹੋਰ ਪੜ੍ਹੋ : ਨੀਰੂ ਬਾਜਵਾ ਨੇ ਸਾਊਥ ਇੰਡੀਅਨ ਗੀਤ ‘Naakka Mukka’ ‘ਤੇ ਬਣਾਇਆ ਦਿਲਚਸਪ ਡਾਂਸ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Image Source: Instagram
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ ਹੈ- ‘ਉਹ ਆਦਮੀ ਬਹੁਤ ਖੁਸ਼ ਹੈ ਜਿਸ ਨੂੰ ਇੱਕ ਚੰਗਾ ਤੇ ਸੱਚਾ ਦੋਸਤ ਮਿਲ ਜਾਵੇ, ਅਤੇ ਖੁਸੀ ‘ਚ ਹੋਰ ਵਾਧਾ ਹੋ ਜਾਂਦਾ ਹੈ ਜਿਸਨੂੰ ਆਪਣੀ ਪਤਨੀ ਵਿੱਚ ਉਹ ਸੱਚਾ ਦੋਸਤ ਮਿਲ ਜਾਂਦਾ ਹੈ’ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੀਡੀਓ ਨੂੰ ਆਪਣੇ ਗੀਤ ‘ਜਾਨ’ ਦੇ ਨਾਲ ਹੀ ਪੋਸਟ ਕੀਤਾ ਹੈ।
Image Source: Instagram
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਪੰਜਾਬ ‘ਚ ਆਪਣੇ ਅਗਲੇ ਫ਼ਿਲਮੀ ਪ੍ਰੋਜੈਕਟ ਉੱਤੇ ਕੰਮ ਕਰ ਰਹੇ ਨੇ। ਦੱਸ ਦਈਏ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਖੁਦ ਗਿੱਪੀ ਗਰੇਵਾਲ ਹੀ ਡਾਇਰੈਕਟ ਕਰ ਰਹੇ ਨੇ। ਇਸ ਫ਼ਿਲਮ ‘ਚ ਨੀਰੂ ਬਾਜਵਾ, ਹਿਮਾਂਸ਼ੀ ਖੁਰਾਨਾ ਤੇ ਸੁਰੀਲੀ ਗੌਤਮ ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਨ੍ਹਾਂ ਦੀ ਫ਼ਿਲਮਾਂ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ।
View this post on Instagram