ਗਿੱਪੀ ਗਰੇਵਾਲ ਨੇ ਆਪਣੀ ‘ਮਾਂ’ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜੋ ਕਿ ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ।
ਆਪਣੀ ਮਾਂ ਪ੍ਰੀਤ ਆਪਣੇ ਮੋਹ ਬਿਆਨ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ ਹੈ-‘ਮਾਂ ❤️❤️#gippygrewal’। ਇਸ ਪੋਸਟ ਉੱਤੇ ਬੱਬਲ ਰਾਏ, ਦਰਸ਼ਨ ਔਲਖ, ਆਦਿਤੀ ਸ਼ਰਮਾ, ਧੀਰਜ ਕੁਮਾਰ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਆਪਣਾ ਪਿਆਰ ਜਤਾਇਆ ਹੈ। ਇਸ ਵੀਡੀਓ ‘ਚ ਗਿੱਪੀ ਗਰੇਵਾਲ ਨੇ ਆਪਣੀ ਮਾਂ ਦੇ ਨਾਲ ਬਿਤਾਏ ਕੁਝ ਖ਼ੂਬਸੂਰਤ ਪਲਾਂ ਨੂੰ ਸਾਂਝਾ ਕੀਤਾ ਹੈ। ਪੁੱਤ-ਮਾਂ ਦਾ ਇਹ ਪਿਆਰਾ ਜਿਹਾ ਵੀਡੀਓ ਨੂੰ ਉਨ੍ਹਾਂ ਨੇ ਹਾਲ ਹੀ ‘ਚ ਰਿਲੀਜ਼ ਹੋਏ ਮਾਂ ਫ਼ਿਲਮ ਦੇ ਗੀਤ ‘ਰੱਬ ਦਾ ਰੂਪ’ ਦੇ ਨਾਲ ਸ਼ੇਅਰ ਕੀਤਾ ਹੈ। ਜੋ ਇਸ ਵੀਡੀਓ ਨੂੰ ਹੋਰ ਜ਼ਿਆਦਾ ਸ਼ਾਨਦਾਰ ਬਣਾ ਰਿਹਾ ਹੈ।
ਹੋਰ ਪੜ੍ਹੋ : ਗਾਇਕਾ ਹਰਸ਼ਦੀਪ ਕੌਰ ਨੇ ਪੁੱਤਰ ਨੂੰ ਸਿਖਾਇਆ ‘ਅੱਕੜ ਬੱਕੜ’, ਹੁਨਰ ਦੇ ਕਿਊਟ ਅੰਦਾਜ਼ ਨੇ ਜਿੱਤਿਆ ਹਰ ਇੱਕ ਦਾ ਦਿਲ
ਦੱਸ ਦਈਏ ਗਿੱਪੀ ਗਰੇਵਾਲ ਬਹੁਤ ਜਲਦ ਆਪਣੀ ਨਵੀਂ ਫ਼ਿਲਮ ਮਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਿਹਾ ਹੈ। ਹਾਲ ਹੀ ‘ਚ ਫ਼ਿਲਮ ਦਾ ਪਹਿਲਾ ਗੀਤ ‘ਰੱਬ ਦਾ ਰੂਪ’ ਗਾਇਕ ਹਰਭਜਨ ਮਾਨ ਦੀ ਆਵਾਜ਼ ‘ਚ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਫ਼ਿਲਮ ਮਦਰਸ ਡੇਅ ਯਾਨੀਕਿ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਗਿੱਪੀ ਗਰੇਵਾਲ, ਦਿਵਿਆ ਦੱਤ ਤੇ ਬੱਬਲ ਰਾਏ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ । ਰਾਣਾ ਰਣਬੀਰ ਵੱਲੋਂ ਇਸ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ ਅਤੇ ਮਾਂ ਪੁੱਤਰ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰਦੀ ਇਸ ਫ਼ਿਲਮ ‘ਚ ਦਿਵਿਆ ਦੱਤਾ ਨੇ ਮਾਂ ਦਾ ਕਿਰਦਾਰ 'ਚ ਨਜ਼ਰ ਆਵੇਗੀ।
View this post on Instagram