ਲਾਕਡਾਊਨ ਦੇ ਦੌਰਾਨ ਗਿੱਪੀ ਗਰੇਵਾਲ ਲੈ ਕੇ ਆ ਰਹੇ ਨੇ ਇੱਕ ਹੋਰ ਨਵਾਂ ਗੀਤ ‘Me And You', ਪੋਸਟਰ ਨੇ ਜਿੱਤਿਆ ਦਰਸ਼ਕਾਂ ਦਾ ਦਿਲ
ਪੰਜਾਬੀ ਗਾਇਕ ਗਿੱਪੀ ਗਰੇਵਾਲ ਲਾਕਡਾਊਨ ‘ਚ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ । ਉਹ ਇੱਕ ਹੋਰ ਸੁਪਰ ਹਿੱਟ ਗੀਤ ਦੇਣ ਦੇ ਲਈ ਤਿਆਰ ਨੇ । ਗਿੱਪੀ ਗਰੇਵਾਲ ‘Me And You' ਟਾਈਟਲ ਹੇਠ ਤਿਆਰ ਹੋਏ ਇਸ ਗੀਤ ਦਾ ਫਰਸਟ ਲੁੱਕ ਸ਼ੇਅਰ ਕਰ ਦਿੱਤਾ ਹੈ । ਦਰਸ਼ਕਾਂ ਨੂੰ ਪੋਸਟਰ ਖੂਬ ਪਸੰਦ ਆ ਰਿਹਾ ਹੈ ਤੇ ਪ੍ਰਸ਼ੰਸਕ ਇਸ ਗੀਤ ਲਈ ਬੜੇ ਉਤਸੁਕ ਨਜ਼ਰ ਆ ਰਹੇ ਨੇ ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਵੱਜੇਗਾ । ਗਾਣੇ ਦਾ ਵੀਡੀਓ ਦਿਓ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ । ਟੀ ਸੀਰੀਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ।
ਗਿੱਪੀ ਗਰੇਵਾਲ ਗਾਇਕੀ ਦੇ ਨਾਲ ਅਦਾਕਾਰੀ ਦੇ ਚਮਕਦੇ ਹੋਏ ਸਿਤਾਰੇ ਨੇ । ਇਸ ਸਾਲ ਦੀ ਸ਼ੁਰੂਆਤ 'ਚ ਉਨ੍ਹਾਂ ਨੇ ਇੱਕ ਸੰਧੂ ਹੰਦਾ ਸੀ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਕੀਤੀ । ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਗਿਆ । ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤ ਜਿਵੇਂ ਨੱਚ ਨੱਚ, ਮਾਸੀ, ਕਰੰਟ, ਫੁਲਕਾਰੀ, ਦਿਲ ਟੁੱਟ ਨਾ ਜਾਵੇ, ਮਰ ਜਾਵਾਂ ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।