‘ਫੁਲਕਾਰੀ’ ਗਾਣੇ ‘ਚ ਗਿੱਪੀ ਗਰੇਵਾਲ ਅਤੇ ਜ਼ਰੀਨ ਖ਼ਾਨ ਦੀ ਕਮਿਸਟਰੀ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਗਿੱਪੀ ਗਰੇਵਾਲ ਜੋ ਕਿ ਆਪਣੀ ਆਉਣ ਵਾਲੀ ਫ਼ਿਲਮ ‘ਡਾਕਾ’ ਦੇ ਨਾਲ 1 ਨਵੰਬਰ ਨੂੰ ਲੋਕਾਂ ਦੇ ਦਿਲਾਂ ਉੱਤੇ ਡਾਕਾ ਮਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਫ਼ਿਲਮ ਡਾਕਾ ਦੇ ਸ਼ਾਨਦਾਰ ਟਰੇਲਰ ਤੋਂ ਬਾਅਦ ਫ਼ਿਲਮ ਦਾ ਪਹਿਲਾ ਗੀਤ ‘ਫੁਲਕਾਰੀ’ ਵੀ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗਾਣੇ ਸਾਲ 2012 ਆਏ ਗਿੱਪੀ ਗਰੇਵਾਲ ਦੇ ਫੁਲਕਾਰੀ ਗਾਣੇ ਦਾ ਨਿਊ ਵਰਜ਼ਨ ਹੈ।
ਹੋਰ ਵੇਖੋ:
ਇਸ ਗਾਣੇ ਦੇ ਨਵੇਂ ਬੋਲ ਗੌਤਮ ਜੀ ਸ਼ਰਮਾ ਤੇ ਗੁਰਪ੍ਰੀਤ ਸੈਣੀ ਹੋਰਾਂ ਨੇ ਮਿਲਕੇ ਲਿਖੇ ਹਨ। ਪਾਇਲ ਦੇਵ(Payal Dev) ਨੇ ਆਪਣੇ ਸੰਗੀਤ ਦੇ ਨਾਲ ਗਾਣੇ ‘ਚ ਚਾਰ ਚੰਨ ਲਗਾ ਦਿੱਤੇ ਨੇ। ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗਾਣੇ ਨੂੰ ਗਿੱਪੀ ਗਰੇਵਾਲ ਤੇ ਅਦਾਕਾਰਾ ਜ਼ਰੀਨ ਖ਼ਾਨ ਉੱਤੇ ਫਿਲਮਾਇਆ ਗਿਆ ਹੈ। ਭੰਗੜੇ ਬੀਟ ਵਾਲਾ ਇਹ ਗਾਣਾ ਦਰਸ਼ਕਾਂ ਨੂੰ ਨੱਚਣ ਲਈ ਮਜ਼ੂਬਰ ਕਰ ਰਿਹਾ ਹੈ। ਗਾਣੇ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਗਿੱਪੀ ਗਰੇਵਾਲ ਦੀ ਫ਼ਿਲਮ ‘ਡਾਕਾ’ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਪ੍ਰੋਡਿਊਸ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਉਹਨਾਂ ਦੀ ਧਰਮ ਪਤਨੀ ਰਵਨੀਤ ਕੌਰ ਗਰੇਵਾਲ ਕਰ ਰਹੇ ਹਨ।