ਸਿੱਧੂ ਮੂਸੇਵਾਲਾ ਦੇ ਘਰ ਮਾਪਿਆਂ ਦਾ ਦੁੱਖ ਸਾਂਝਾ ਕਰਨ ਪਹੁੰਚੇ ਗੁੱਗੂ ਗਿੱਲ ਅਤੇ ਹੰਸਰਾਜ ਹੰਸ ਹੋਏ ਭਾਵੁਕ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਜਾਣ ਦੇ ਬਾਅਦ ਅਜੇ ਤੱਕ ਉਨ੍ਹਾਂ ਦੇ ਫੈਨਜ਼ ਤੇ ਸਾਥੀ ਕਲਾਕਾਰ ਉਨ੍ਹਾਂ ਦੇ ਯਾਦਾਂ ਦੇ ਗਮ ਵਿੱਚ ਡੂੱਬੇ ਹੋਏ ਹਨ। ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਤੇ ਸੂਫੀ ਗਾਇਕ ਹੰਸਰਾਜ ਹੰਸ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
image from instagram
ਇਸ ਮੌਕੇ ਗੁੱਗੂ ਗਿੱਲ ਤੇ ਹੰਸਰਾਜ ਹੰਸ ਬੇਹੱਦ ਭਾਵੁਕ ਨਜ਼ਰ ਆਏ। ਇਸ ਦੌਰਾਨ ਸਿੱਧੂ ਦੇ ਪਿਤਾ ਨਾਲ ਦੁੱਖ ਸਾਂਝਾ ਕਰਦੇ ਹੋਏ ਭਾਜਪਾ ਆਗੂ ਤੇ ਸੂਫੀ ਗਾਇਕ ਹੰਸਰਾਜ ਹੰਸ ਨੇ ਕਿਹਾ ਕਿ ਕਦੇ ਵੀ ਕਿਸੇ ਮਾਪਿਆਂ ਨੂੰ ਇਹ ਦਿਨ ਨਾ ਦੇਖਣਾ ਪਵੇ। ਹੰਸਰਾਜ ਹੰਸ ਨੇ ਕਿਹਾ- ਵੈਰੀ ਨਾਲ ਵੀ ਰੱਬ ਕਦੇ ਅਜਿਹਾ ਨਾ ਕਰੇ।
ਗੁੱਗੂ ਗਿੱਲ ਨੇ ਕਿਹਾ ਕਿ ਇਹ ਜੋ ਵੀ ਹੋਇਆ ਉਹ ਬਹੁਤ ਮਾੜਾ ਹੋਇਆ। ਰੱਬ ਦੀ ਮਰਜ਼ੀ ਆਗੇ ਕਿਸੇ ਦੀ ਨਹੀਂ ਚੱਲਦੀ। ਗੁੱਗੂ ਗਿੱਲ ਨੇ ਕਿਹਾ ਕਿ ਇਹ ਦੁੱਖ ਦੀ ਘੜੀ ਹਰ ਮਾਪਿਆਂ ਲਈ ਬਹੁਤ ਔਖੀ ਹੁੰਦੀ ਹੈ। ਇਸ ਦਰਦ ਨੂੰ ਬਿਆਨ ਕਰਨ ਲਈ ਮੇਰੇ ਕੋਲ ਕੋਈ ਸ਼ਬਦ ਨਹੀਂ ਹਨ।
image from instagram
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਦੇਸ਼ ਵਿਦੇਸ਼ 'ਚ ਲੋਕ ਬਹੁਤ ਪਸੰਦ ਕਰਦੇ ਹਨ। ਦੁਨੀਆਂ ਭਰ ਦੇ ਲੋਕ ਉਨ੍ਹਾਂ ਦੇ ਗੀਤਾਂ ਅਤੇ ਸੰਗੀਤ ਬਹੁਤ ਪਸੰਦ ਕਰਦੇ ਹਨ। ਕਿਉਂਕਿ ਉਸਦਾ ਸੰਗੀਤ ਨਾ ਸਿਰਫ ਭਾਰਤ ਵਿੱਚ ਬਲਕਿ ਵਿਦੇਸ਼ਾਂ ਵਿੱਚ ਵੀ ਪ੍ਰਸਿੱਧ ਸੀ। ਉਸਦੇ ਗੀਤ ਬਿਲਬੋਰਡਸ ਸੂਚੀ ਅਤੇ ਯੂਕੇ ਸਿੰਗਲ ਚਾਰਟ ਵਿੱਚ ਪ੍ਰਦਰਸ਼ਿਤ ਕੀਤੇ ਗਏ ਸਨ।
ਸਿੱਧੂ ਮੂਸੇਵਾਲਾ ਦੀ ਮੌਤ ਨੇ ਸਭ ਦੇ ਦਿਲਾਂ ਨੂੰ ਵਿੱਚ ਝੰਜੋੜ ਕੇ ਰੱਖ ਦਿੱਤਾ ਹੈ। 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੇ ਜੱਦੀ ਸ਼ਹਿਰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਮੁੱਚਾ ਦੇਸ਼ ਇਸ ਸਮੇਂ ਇਸ ਵੱਡੇ ਨੁਕਸਾਨ ਦਾ ਸੋਗ ਮਨਾ ਰਿਹਾ ਹੈ ਅਤੇ ਜ਼ਿੰਦਗੀ 'ਚ ਅੱਗੇ ਵਧਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਦੋਸਤ ਦੋਸਤ ਆਪੋ-ਆਪਣੇ ਤਰੀਕੇ ਨਾਲ ਗਾਇਕ ਨੂੰ ਸ਼ਰਧਾਂਜਲੀ ਦੇ ਰਹੇ ਹਨ।
image from instagram
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦੇ ਹੋਏ ਭਾਵੁਕ ਹੋਏ ਜਗਦੀਪ ਸਿੱਧੂ, ਮਰਹੂਮ ਗਾਇਕ ਨੂੰ ਇੰਝ ਦਿੱਤੀ ਸ਼ਰਧਾਂਜਲੀ
ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਦੀ ਟੀਮ ਨੇ ਇਹ ਬਿਆਨ ਸਿੱਧੂ ਮੂਸੇ ਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਜਾਰੀ ਕੀਤਾ ਹੈ। ਬੀਤੇ ਦਿਨ ਪਹਿਲਾਂ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬੀ ਲੋਕਾਂ ਅਤੇ ਮਰਹੂਮ ਪੰਜਾਬੀ ਸੰਗੀਤਕਾਰ ਦੇ ਪ੍ਰਸ਼ੰਸਕਾਂ ਨਾਲ ਆਪਣਾ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਨੇ ਆਪਣੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਨੂੰ ਵੀ ਖਾਰਜ ਕਰ ਦਿੱਤਾ। ਸਿੱਧੂ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਇਸ ਸਮੇਂ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ ਕਿਉਂਕਿ ਉਹ ਦੁਖੀ ਹਨ।