ਸੁਲਤਾਨਪੁਰ ਲੋਧੀ ਦੇ ਕਣ-ਕਣ ਵਿੱਚ ਗੁਰੂ ਨਾਨਕ ਦੇਵ ਜੀ ਦਾ ਵਾਸ, ਦੇਖੋ ਤਸਵੀਰਾਂ
ਪੰਜਾਬ ਦੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਗੁਰੂ ਨਾਨਕ ਦੇਵ ਜੀ ਦੀ ਨਗਰੀ ਕਹਿ ਲਈਏ ਤਾਂ ਕੋਈ ਅਕਥਨੀ ਨਹੀਂ ਹੋਵੇਗੀ ਕਿਉਂਕਿ ਇਹ ਉਹ ਪਵਿੱਤਰ ਧਰਤੀ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਕਈ ਸਾਲ ਇੱਥੇ ਬਤੀਤ ਕੀਤੇ ਸਨ । ਸੁਲਤਾਨਪੁਰ ਲੋਧੀ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਯਾਦਾਂ ਨਾਲ ਜੁੜੇ ਸੱਤ ਗੁਰਦੁਆਰੇ ਹਨ। ਇਹਨਾਂ ਗੁਰਦੁਆਰਿਆਂ ਵਿੱਚ ਹਰੇਕ ਗੁਰਦੁਆਰੇ ਦਾ ਆਪਣਾ ਇਤਿਹਾਸ ਹੈ। ਗੁਰੂ ਨਾਨਕ ਦੇਵ ਜੀ ਦੀ ਭੈਣ ਬੇਬੇ ਨਾਨਕੀ ਤੇ ਜੀਜਾ ਜੈ ਰਾਮ ਸੁਲਤਾਨਪੁਰ ਲੋਧੀ ਦੇ ਸਨ , ਇੱਥੇ ਹੀ ਗੁਰੁ ਨਾਨਕ ਦੇਵ ਜੀ ਨੇ ਨਵਾਬ ਦੌਲਤ ਖਾਂ ਦੇ ਮੋਦੀਖਾਨੇ ਵਿੱਚ ਨੌਕਰੀ ਕੀਤੀ ਸੀ । ਸੁਲਤਾਨਪੁਰ ਦੀ ਧਰਤੀ ਤੋਂ ਹੀ ਗੁਰੂ ਜੀ ਨੇ ਅਕਾਲ ਪੁਰਖ ਦਾ ਹੁਕਮ ਪ੍ਰਵਾਨ ਕੀਤਾ ਸੀ ।ਇਸੇ ਕਰਕੇ ਸੁਲਤਾਨਪੁਰ ਲੋਧੀ ਨੂੰ ਸਿੱਖ ਪਵਿੱਤਰ ਅਸਥਾਨ ਦਾ ਦਰਜਾ ਦਿੰਦੇ ਹਨ। ਗੁਰੂ ਨਾਨਕ ਦੇਵ ਜੀ ਇਸ ਸ਼ਹਿਰ ਦੇ ਕਣ ਕਣ ਵਿੱਚ ਵੱਸੇ ਹੋਏ ਹਨ ।
ਗੁਰਦੁਆਰਾ ਬੇਰ ਸਾਹਿਬ: ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰ ਕੇ ਭਗਤੀ ਕਰਿਆ ਕਰਦੇ ਸਨ। ਇੱਥੇ ਹੀ ਕਾਲੀਂ ਵੇੲੀਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਬੇਰ ਸਾਹਿਬ ਸੁਸ਼ੋਭਿਤ ਹੈ। ਇਸ ਅਸਥਾਨ 'ਤੇ ਗੁਰੂ ਜੀ ਨੇ ੧੪ ਸਾਲ ੯ ਮਹੀਨੇ ੧੩ ਦਿਨ ਭਗਤੀ ਕੀਤੀ, ਜਿਥੇ ਅੱਜ ਭੋਰਾ ਸਾਹਿਬ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਆਪਣੇ ਹੱਥੀਂ ਬੇਰੀ ਦਾ ਬੂਟਾ ਲਾਇਆ ਸੀ, ਜੋ ਅੱਜ ਵੀ ਮੌਜੂਦ ਹੈ।
ਹੋਰ ਵੇਖੋ :ਮਲਾਇਕਾ ਅਰੋੜਾ ਨੇ ਦੋਸਤਾਂ ਨਾਲ ਮਨਾਈ ਮਸਤ ਅੰਦਾਜ਼ ‘ਚ ਪਾਰਟੀ, ਦੇਖੋ ਤਸਵੀਰਾਂ
gurudwara ber sahib
ਗੁਰਦੁਆਰਾ ਸੰਤ ਘਾਟ: ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ 'ਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸੰਤ ਘਾਟ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਮੂਲਮੰਤਰ ਦਾ ਉਚਾਰਨ ਕੀਤਾ ਸੀ।
ਹੋਰ ਵੇਖੋ :ਹੀਰੋਇਨਾਂ ਨੂੰ ਰਵਾਉਣ ਵਾਲੇ ਰਜ਼ਾ ਮੁਰਾਦ ਨੂੰ ਨਿੱਜੀ ਜ਼ਿੰਦਗੀ ‘ਚ ਰੁਵਾਇਆ ਸੀ ਇੱਕ ਕੁੜੀ ਨੇ
Gurudwara Sant Ghat Sahib - Sultanpur Lodhi
ਗੁਰਦੁਆਰਾ ਹੱਟ ਸਾਹਿਬ: ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਵਿੱਚ ਹੀ ਗੁਰਦੁਆਰਾ ਹੱਟ ਸਾਹਿਬ ਮੌਜੂਦ ਹੈ। ਇੱਥੇ ਗੁਰੂ ਨਾਨਕ ਦੇਵ ਜੀ ਨਵਾਬ ਦੌਲਤ ਖਾਂ ਕੋਲ ਨੌਕਰੀ ਕਰਦੇ ਸਨ। ਜਿਨ੍ਹਾਂ ਵੱਟਿਆਂ ਨਾਲ ਗੁਰੂ ਜੀ ਗ਼ਰੀਬਾ ਲਈ ਤੇਰਾਂ-ਤੇਰਾਂ ਕਰ ਕੇ ਤੋਲਦੇ ਸਨ, ਉਹ ਪਵਿੱਤਰ ਵੱਟੇ ਅੱਜ ਵੀ ਇੱਥੇ ਮੌਜੂਦ ਹਨ।
ਹੋਰ ਵੇਖੋ :ਰਾਖੀ ਸਾਵੰਤ ਦਾ ਇੱਕ ਹੋਰ ਡਰਾਮਾ ਆਇਆ ਸਾਹਮਣੇ , ਦੇਖੋ ਵੀਡਿਓ
Gurudwara Shri Hatt Sahib, Sultanpur Lodhi
ਗੁਰਦੁਆਰਾ ਕੋਠੜੀ ਸਾਹਿਬ: ਗੁਰਦੁਆਰਾ ਹੱਟ ਸਾਹਿਬ ਦੇ ਨੇੜੇ ਹੀ ਗੁਰਦੁਆਰਾ ਕੋਠੜੀ ਸਾਹਿਬ ਬਣਿਆ ਹੋਇਆ ਹੈ। ਲੋਕਾਂ ਦੀ ਸ਼ਿਕਾਇਤ 'ਤੇ ਨਵਾਬ ਦੌਲਤ ਖਾਂ ਨੇ ਗੁਰੂ ਨਾਨਕ ਦੇਵ ਜੀ ਨੂੰ ਇਸ ਕੋਠੜੀ ਵਿੱਚ ਬੰਦ ਕਰ ਕੇ ਰੱਖਿਆ ਸੀ। ਲੋਕਾਂ ਨੇ ਨਵਾਬ ਦੌਲਤ ਖਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਗੁਰੂ ਜੀ ਵੱਧ ਤੋਲ ਕੇ ਮੋਦੀਖਾਨੇ ਨੂੰ ਘਾਟਾ ਪਾ ਰਹੇ ਹਨ। ਜਦੋਂ ਮੋਦੀਖਾਨੇ ਦਾ ਹਿਸਾਬ ਕਿਤਾਬ ਕੀਤਾ ਗਿਆ ਤਾਂ ਗੁਰੂ ਜੀ ਦੇ ੭੬੦ ਰੁਪਏ ਵੱਧ ਨਿਕਲੇ।
ਹੋਰ ਵੇਖੋ :ਗਿੱਪੀ ਗਰੇਵਾਲ ਨੌਜਵਾਨਾਂ ਨੂੰ ਫਿਲਮ ‘ਚ ਕੰਮ ਕਰਨ ਦਾ ਦੇ ਰਹੇ ਹਨ ਮੌਕਾ, ਦੇਖੋ ਵੀਡਿਓ
Gurudwara Shri Kothri Sahib, Sultanpur Lodhi
ਗੁਰਦੁਆਰਾ ਗੁਰੂ ਕਾ ਬਾਗ਼: ਸੁਲਤਾਨਪੁਰ ਲੋਧੀ ਵਿੱਚ ਹੀ ਗੁਰਦੁਆਰਾ ਗੁਰੂ ਕਾ ਬਾਗ਼ ਸੁਸ਼ੋਭਿਤ ਹੈ। ਗੁਰੂ ਨਾਨਕ ਦੇਵ ਜੀ ਭਾਈ ਜੈ ਰਾਮ ਤੇ ਬੇਬੇ ਨਾਨਕੀ ਦੇ ਬੁਲਾਉਣ 'ਤੇ ਸਭ ਤੋਂ ਪਹਿਲਾਂ ਇਸ ਸਥਾਨ 'ਤੇ ਆਏ ਸਨ। ਇੱਥੇ ਹੀ ਗੁਰੂ ਜੀ ਦਾ ਘਰ ਹੁੰਦਾ ਸੀ ਤੇ ਗੁਰੂ ਜੀ ਦੇ ਦੋ ਪੁੱਤਰਾਂ ਬਾਬਾ ਸ੍ਰੀ ਚੰਦ ਅਤੇ ਲਖਮੀ ਚੰਦ ਦਾ ਜਨਮ ਵੀ ਇੱਥੇ ਹੀ ਹੋਇਆ ਸੀ। ਇੱਥੇ ਹੀ ਬੇਬੇ ਨਾਨਕੀ ਜੀ ਗੁਰੂ ਜੀ ਲਈ ਲੰਗਰ ਤਿਆਰ ਕਰਿਆ ਕਰਦੇ ਸਨ । ਇਸ ਅਸਥਾਨ 'ਤੇ ਗੁਰੂ ਜੀ ਦੇ ਸਮੇਂ ਦਾ ਖੂਹ ਵੀ ਸਥਿਤ ਹੈ । ਸੁਲਤਾਨਪੁਰ ਲੋਧੀ ਵਿੱਚ ਹੀ ਗੁਰਦੁਆਰਾ ਸੇਹਰਾ ਸਾਹਿਬ ਅਤੇ ਗੁਰੂ ਜੀ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਨਾਲ ਸਬੰਧਿਤ ਗੁਰਦੁਆਰਾ ਵੀ ਮੌਜੂਦ ਹੈ।
ਇਹ ਗੁਰਦੁਆਰੇ ਜਿੱਥੇ ਗੁਰੂ ਸਾਹਿਬਾਨ ਨਾਲ ਜੁੜੇ ਇਤਿਹਾਸ ਨੂੰ ਸੰਜੋਈ ਬੈਠੇ ਹਨ ਉੱਥੇ ਇਹਨਾਂ ਗੁਰਦੁਆਇਆਂ ਨੂੰ ਸਿੱਖ ਧਰਮ ਦਾ ਪਹਿਲਾ ਤੀਰਥ ਅਸਥਾਨ ਹੋਣ ਦਾ ਮਾਣ ਵੀ ਹਾਸਲ ਹੈ।