ਗਾਇਕ ਗੁਰੀ ਦਾ ਨਵਾਂ ਗੀਤ ‘JATTA’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ

Reported by: PTC Punjabi Desk | Edited by: Lajwinder kaur  |  June 28th 2021 04:52 PM |  Updated: June 28th 2021 04:56 PM

ਗਾਇਕ ਗੁਰੀ ਦਾ ਨਵਾਂ ਗੀਤ ‘JATTA’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ

ਪੰਜਾਬੀ ਗਾਇਕ ਗੁਰੀ ਆਪਣੇ ਨਵੇਂ ਗੀਤ ਜੱਟਾ (Jatta) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਇੱਕ ਵਾਰ ਫਿਰ ਤੋਂ ਰੋਮਾਂਟਿਕ ਗੀਤ ਦੇ ਨਾਲ ਉਹ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ।

inside image of guri new song jatta release image source- youtube

ਹੋਰ ਪੜ੍ਹੋ : ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਗਾਇਕ ਹਰਫ ਚੀਮਾ ਨੇ ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਸਾਂਝੀਆਂ ਕੀਤੀਆਂ ਕਿਸਾਨੀ ਅੰਦੋਲਨ ਦੀਆਂ ਖਾਸ ਤਸਵੀਰਾਂ

: ਇਸ ਨੰਨ੍ਹੀ ਬੱਚੀ ਨੇ ਵਧਾਇਆ ਪੰਜਾਬੀਆਂ ਦਾ ਨਾਂਅ, ਇੱਕ ਸਾਲ 9 ਮਹੀਨਿਆਂ ਦੀ ਆਰੋਹੀ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡਜ਼ ’ਚ ਹੋਇਆ ਦਰਜ

inside image of punjabi singer guri image source- instagram

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Micheal ਨੇ ਲਿਖੇ ਨੇ ਤੇ ਮਿਊਜ਼ਿਕ Sharry Nexus ਨੇ ਦਿੱਤਾ ਹੈ। ਗੀਤ ਦਾ ਲਿਰਿਕਲ ਵੀਡੀਓ The Town Media ਵੱਲੋਂ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ। Geet MP3 ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

Punjabi Singer Guri celebrates Lohri on the sets of ‘Sikander 2’ image source- instagram

ਜੇ ਗੱਲ ਕਰੀਏ ਗੁਰੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਿਕੰਦਰ 2 ਦੇ ਨਾਲ ਕਦਮ ਰੱਖ ਚੁੱਕੇ ਨੇ । ਬਹੁਤ ਜਲਦ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network