ਅੰਬਾਲਾ ਦੇ ਇਸ ਸਰਦਾਰ ਦੀ ਅਣਖ ਅੱਗੇ ਵਿਸ਼ਵ ਸ਼ਕਤੀ ਅਮਰੀਕਾ ਵੀ ਝੁਕ ਗਿਆ, ਮਿਲਿਆ ਵੱਡਾ ਸਨਮਾਨ   

Reported by: PTC Punjabi Desk | Edited by: Rupinder Kaler  |  January 19th 2019 03:34 PM |  Updated: January 19th 2019 03:34 PM

ਅੰਬਾਲਾ ਦੇ ਇਸ ਸਰਦਾਰ ਦੀ ਅਣਖ ਅੱਗੇ ਵਿਸ਼ਵ ਸ਼ਕਤੀ ਅਮਰੀਕਾ ਵੀ ਝੁਕ ਗਿਆ, ਮਿਲਿਆ ਵੱਡਾ ਸਨਮਾਨ   

ਪੰਜਾਬੀ ਜਿੱਥੇ ਵੀ ਜਾਂਦੇ ਹਨ ਉੱਥੇ ਆਪਣੀ ਕਾਮਯਾਬੀ ਦੇ ਝੰਡੇ ਗੱਡ ਦਿੰਦੇ ਹਨ । ਅਜਿਹਾ ਹੀ ਕੁਝ ਕੀਤਾ ਹੈ ਅਮਰੀਕੀ ਕਾਰੋਬਾਰੀ ਗੁਰਿੰਦਰ ਸਿੰਘ ਖ਼ਾਲਸਾ ਨੇ, ਉਹਨਾਂ ਨੂੰ ਰੋਜ਼ਾ ਪਾਰਕ ਟ੍ਰੇਲਬਲੇਜ਼ਰ ਐਵਾਰਡ ਨਾਲ ਨਿਵਾਜਿਆ ਗਿਆ ਹੈ।ਗੁਰਿੰਦਰ ਸਿੰਘ ਖ਼ਾਲਸਾ ਨੂੰ ਇਹ ਸਨਮਾਨ ਇਸ ਲਈ ਦਿੱਤਾ ਗਿਆ ਹੈ ਕਿਉਂਕਿ ਉਹਨਾਂ ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਇੱਕ ਅਭਿਆਨ ਚਲਾਇਆ ਸੀ । ਉਹਨਾਂ ਦੇ ਇਸ ਅਭਿਆਨ ਕਰਕੇ ਅਮਰੀਕਾ ਵਰਗੀ ਵਿਸ਼ਵ ਸ਼ਕਤੀ ਨੂੰ ਝੁਕਣ ਲਈ ਮਜਬੂਰ ਹੋ ਗਈ ਸੀ ।

Indian-American Sikh Gurinder Singh Khalsa Indian-American Sikh Gurinder Singh Khalsa

ਅੰਬਾਲਾ ਦੇ ਪਿੰਡ ਅਧੋਈ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਖ਼ਾਲਸਾ ਨੇ ਅਮਰੀਕਾ ਵਿੱਚ ਪੱਗ ਉਤਾਰ ਕੇ ਤਲਾਸ਼ੀ ਨਾ ਦੇਣ ਦਾ ਅਹਿਦ ਲਿਆ ਸੀ ਅਤੇ ਇਸ ਖ਼ਿਲਾਫ਼ ਮੁਹਿੰਮ ਛੇੜ ਸੀ । ਖਾਲਸਾ ਦੀ ਇਸ ਮੁਹਿੰਮ ਦੇ ਕਰਕੇ ਅਮਰੀਕੀ ਕਾਨੂੰਨ ਵਿੱਚ ਬਦਲਾਅ ਕੀਤਾ ਗਿਆ ਸੀ । ਇਸ ਬਦਲਾਅ ਤੋਂ ਬਾਅਦ ਅਮਰੀਕਾ ਨੇ ਸਿੱਖਾਂ ਨੂੰ ਪਗੜੀ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਛੋਟ ਦਿੱਤੀ ਸੀ। ਖ਼ਾਲਸਾ ਦੇ ਸਿੱਖੀ ਪ੍ਰਥੀ ਇਸ ਜਜ਼ਬੇ ਨੂੰ ਦੇਖਦੇ ਹੋਏ ਅਮਰੀਕੀ ਮੈਗ਼ਜ਼ੀਨ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਹੈ। ਇੱਥੇ ਹੀ ਬੱਸ ਨਹੀਂ ਖਾਲਸੇ ਤੇ ਇੱਕ ਡਾਕੂਮੈਂਟਰੀ ਫਿਲਮ ਵੀ ਬਣਾਈ ਗਈ ਹੈ ।

Indian-American Sikh Gurinder Singh Khalsa Indian-American Sikh Gurinder Singh Khalsa

ਗੁਰਿੰਦਰ ਸਿੰਘ ਖ਼ਾਲਸਾ ਦੀ ਦਸਤਾਰ ਦੇ ਵੱਕਾਰ ਦੀ ਲੜਾਈ ਸਾਲ 2007 ਤੋਂ ਸ਼ੁਰੂ ਹੋਈ, ਜਦ ਉਨ੍ਹਾਂ ਨੂੰ ਨਿਊਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ 'ਤੇ ਪੱਗ ਬੰਨ੍ਹੀ ਹੋਣ ਕਰਕੇ ਉੱਥੋਂ ਜ਼ਬਰੀ ਹਟਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਹੱਥੋਪਾਈ ਵੀ ਹੋਈ ਸੀ। ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ। ਅਮਰੀਕੀ ਨਿਯਮਾਂ ਮੁਤਾਬਕ ਜੇਕਰ 2੦,੦੦੦ ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਪੱਗ ਉਤਾਰ ਕੇ ਜਾਂਚ ਕਰਨ ਵਾਲਾ ਨਿਯਮ ਹਟਾ ਦੇਣਗੇ ਪਰ ਖ਼ਾਲਸਾ ਨੇ 67,੦੦੦ ਤੋਂ ਵੀ ਵੱਧ ਲੋਕਾਂ ਦੀ ਹਮਾਇਤ ਹਾਸਲ ਕੀਤੀ ਸੀ ।

Indian-American Sikh Gurinder Singh Khalsa Indian-American Sikh Gurinder Singh Khalsa

ਫਿਰ ਅਮਰੀਕਾ ਨੂੰ ਵੀ ਉਨ੍ਹਾਂ ਅੱਗੇ ਝੁਕਣਾ ਪਿਆ ਤੇ ਸਿੱਖਾਂ ਨੂੰ ਦਸਤਾਰ ਸਮੇਤ ਸਫ਼ਰ ਕਰਨ ਦੀ ਖੁੱਲ੍ਹ ਮਿਲੀ। ਸੌਖੇ ਸ਼ਬਦਾਂ ਵਿੱਚ ਜੇਕਰ ਹੁਣ ਕਿਸੇ ਸਿੱਖ ਦੀ ਸੁਰੱਖਿਆ ਜਾਂਚ ਸਮੇਂ ਮੈਟਲ ਡਿਟੈਕਟਰ ਮਸ਼ੀਨ ਵਿੱਚੋਂ ਬੀਪ ਦੀ ਆਵਾਜ਼ ਆਏਗੀ ਤਾਂ ਉਨ੍ਹਾਂ ਨੂੰ ਦਸਤਾਰ ਉਤਾਰ ਕੇ ਤਲਾਸ਼ੀ ਨਹੀਂ ਦੇਣੀ ਪਵੇਗੀ। ਗੁਰਿੰਦਰ ਸਿੰਘ ਖ਼ਾਲਸਾ ਦੀ ਕਹਾਣੀ ਤੋਂ ਪ੍ਰਭਾਵਿਤ ਹੋਏ ਯੂਐਸਏ ਮਾਇਨੌਰਿਟੀ ਬਿਜ਼ਨੈਸ ਮੈਗ਼ਜ਼ੀਨ ਨੇ 18  ਜਨਵਰੀ, 2019 ਨੂੰ ਖ਼ਾਲਸਾ ਨੂੰ *ਰੋਜ਼ਾ ਪਾਰਕ ਟ੍ਰੇਬਲੇਜ਼ਰ ਐਵਾਰਡ* ਦਿੱਤਾ ਹੈ, ਜੋ ਆਪਣੀ ਕਿਸਮ ਦੇ ਤਿੰਨ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network