‘Diamond Koka’ ਗੀਤ ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਗੁਰਨਾਮ ਭੁੱਲਰ ਅਤੇ ਦਿਲਜੋਤ ਦੀ ਕਿਊਟ ਜਿਹੀ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  January 12th 2022 05:44 PM |  Updated: January 12th 2022 05:44 PM

‘Diamond Koka’ ਗੀਤ ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਗੁਰਨਾਮ ਭੁੱਲਰ ਅਤੇ ਦਿਲਜੋਤ ਦੀ ਕਿਊਟ ਜਿਹੀ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ

ਹਰ ਇੱਕ ਨੂੰ ਆਪਣੀ ਗਾਇਕੀ ਦੇ ਨਾਲ ਕੀਲ ਲੈਣ ਵਾਲੇ ਗਾਇਕ ਗੁਰਨਾਮ ਭੁੱਲਰ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ‘ਡਾਇਮੰਡ ਦੀ ਝਾਂਜਰ’ ਨਾਲ ਧੱਕ ਪਾਉਣ ਵਾਲੇ ਗੁਰਨਾਮ ਭੁੱਲਰ ਆਪਣੇ ਨਵੇਂ ਗੀਤ ਡਾਇਮੰਡ ਕੋਕਾ (Diamond Koka) ਲੈ ਕੇ ਆਏ ਨੇ। ਇਸ ਗੀਤ ਨੂੰ ਗੁਰਨਾਮ ਭੁੱਲਰ Gurnam Bhullar ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ।

ਹੋਰ ਪੜ੍ਹੋ : 'ਦੇਵੋਂ ਕੇ ਦੇਵ ਮਹਾਦੇਵ' ਦੇ ਅਦਾਕਾਰ ਮੋਹਿਤ ਰੈਨਾ ਨੇ ਕਰਵਾਇਆ ਵਿਆਹ, ਸਾਲ ਦੇ ਪਹਿਲੇ ਦਿਨ ਪ੍ਰਸ਼ੰਸਕਾਂ ਨੂੰ ਮਿਲਿਆ ਸਰਪ੍ਰਾਈਜ਼, ਵੇਖੋ ਤਸਵੀਰਾਂ

gurnam bhullar new song diamond kokka

ਇਸ ਮਿਊਜ਼ਿਕ ਵੀਡੀਓ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗੁਰਨਾਮ ਭੁੱਲਰ ਤੇ ਪੰਜਾਬੀ ਅਦਾਕਾਰਾ ਦਿਲਜੋਤ Diljott । ਵੀਡੀਓ ਚ ਦੋਵਾਂ ਦੀ ਪਿਆਰੀ ਜਿਹੀ ਨੋਕ ਝੋਕ ਦੇਖਣ ਨੂੰ ਮਿਲ ਰਹੀ ਹੈ। ਦੋਵਾਂ ਕਿਊਟ ਜਿਹੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਜੱਸੀ ਲੋਹਕਾ ਨੇ ਲਿਖੇ ਨੇ ਤੇ ਮਿਊਜ਼ਿਕ ਗੁਰ ਸਿੱਧੂ ਨੇ ਦਿੱਤਾ ਹੈ। josan Sandeep ਵੱਲੋਂ ਇਸ ਗੀਤ ਦਾ ਵੀਡੀਓ ਡਾਇਰੈਕਟ ਕੀਤਾ ਗਿਆ ਹੈ। ਇਸ ਗੀਤ ਨੂੰ Desi Junction ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ।

ਹੋਰ ਪੜ੍ਹੋ : ‘ਛੋਟੀ ਸਰਦਾਰਨੀ’ ਫੇਮ ਮਾਨਸੀ ਸ਼ਰਮਾ ਨੇ ਕੀਤਾ ਕੋਰਟ ਮੈਰਿਜ ਦਾ ਖੁਲਾਸਾ, ਯੁਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਕੋਰਟ ਮੈਰਿਜ ਦਾ ਅਣਦੇਖਿਆ ਵੀਡੀਓ

diljott and gurnam bhullar

ਜੇ ਗੱਲ ਕਰੀਏ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਹ ਕਈ ਹਿੱਟ ਗੀਤ ਜਿਵੇਂ ਡਾਇਮੰਡ, ਝਾਂਜਰ, ਰੱਖਲੀ ਪਿਆਰ ਨਾਲ, ਫੋਨ ਮਾਰਦੀ, ਰੁੱਤਾਂ, ਮਿੱਠੀ-ਮਿੱਠੀ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਐਕਟਿਵ ਨੇ। ਗੁਰਨਾਮ ਭੁੱਲਰ ਜਲਦ ਹੀ ਸੋਨਮ ਬਾਜਵਾ ਦੇ ਨਾਲ ਪੰਜਾਬੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਲੇਖ, ਕੋਕਾ, ਸਹੁਰਿਆਂ ਦਾ ਪਿੰਡ ਆ ਗਿਆ ਤੇ ਕਈ ਹੋਰ ਫ਼ਿਲਮਾਂ ਉਨ੍ਹਾਂ ਦੀ ਝੋਲੀ ਨੇ। ਜੇ ਗੱਲ ਕਰੀਏ ਅਦਾਕਾਰਾ ਦਿਲਜੋਤ ਦੇ ਵਰਕ ਫਰੰਟ ਦੀ ਤਾਂ ਉਹ ਵੀ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਨੇ। ਉਨ੍ਹਾਂ ਨੇ ਕਈ ਫ਼ਿਲਮਾਂ ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ ਚ ਵੀ ਅਦਾਕਾਰੀ ਦੇ ਜਲਵੇ ਬਿਖਰੇ ਚੁੱਕੀ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network