‘Pehli Mulaqat’ ਗੀਤ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਗੁਰਨਾਮ ਭੁੱਲਰ ਤੇ ਦਿਲਜੋਤ ਦੀ ਲਵ ਕਮਿਸਟਰੀ

Reported by: PTC Punjabi Desk | Edited by: Lajwinder kaur  |  May 25th 2022 02:57 PM |  Updated: May 26th 2022 10:22 AM

‘Pehli Mulaqat’ ਗੀਤ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਗੁਰਨਾਮ ਭੁੱਲਰ ਤੇ ਦਿਲਜੋਤ ਦੀ ਲਵ ਕਮਿਸਟਰੀ

Gurnam Bhullar-Diljott Latest Song Pehli Mulaqat: ਪੰਜਾਬੀ ਗਾਇਕ ਗੁਰਨਾਮ ਭੁੱਲਰ ਜੋ ਕਿ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਉਹ ਪਹਿਲੀ ਮੁਲਾਕਾਤ Pehli Mulaqat ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ। ਇਹ ਗੀਤ ਰੋਮਾਂਟਿਕ ਜ਼ੌਨਰ ਵਾਲਾ ਹੈ, ਜਿਸ ਨੂੰ ਗੁਰਨਾਮ ਭੁੱਲਰ ਨੇ ਆਪਣੀ ਸੁਰੀਲੀ ਆਵਾਜ਼ ‘ਚ ਗਾਇਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ।

ਹੋਰ ਪੜ੍ਹੋ :ਪੁਸ਼ਪਾ ਦੇ ਫੈਨ ਨਿਕਲੇ ਦੁਲਹਾ-ਦੁਲਹਨ, ਵਿਆਹ ‘ਚ ‘saami-saami’ ਗੀਤ ‘ਤੇ ਜ਼ਬਰਦਸਤ ਡਾਂਸ ਕਰਦੇ ਆਏ ਨਜ਼ਰ

inside image of gurna bhullar new song

ਗਾਣੇ ਤੇ ਮਿਊਜ਼ਿਕ ਵੀਡੀਓ 'ਚ ਗੁਰਨਾਮ ਭੁੱਲਰ ਦੇ ਨਾਲ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ ਪੰਜਾਬੀ ਐਕਟਰੈੱਸ ਦਿਲਜੋਤ। ਮਿਊਜ਼ਿਕ ਵੀਡੀਓ ਦੋਵਾਂ ਕਲਾਕਾਰਾਂ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਦਰਸ਼ਕਾਂ ਵੱਲੋਂ ਮਿਲ ਰਹੇ ਭਰਵਾਂ ਹੁੰਗਾਰੇ ਕਰਕੇ ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ 'ਚ ਚੱਲ ਰਿਹਾ ਹੈ।

inside image of gurnam bhullar and diljott new song pehli mulaqat

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਗੁਰਨਾਮ ਭੁੱਲਰ ਨੇ ਹੀ ਲਿਖੇ ਨੇ। ਪਹਿਲੀ ਮੁਲਾਕਾਤ ਗੀਤ ਨੂੰ ਸੰਗੀਤ Daoud Music ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਵਿਦੇਸ਼ ‘ਚ ਸ਼ੂਟ ਕੀਤਾ ਗਿਆ ਹੈ, ਜਿਸ ਨੂੰ Josan Sandeep ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਗੀਤ ਨੂੰ ਟਾਈਮਸ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

new punjabi song

ਦੱਸ ਦਈਏ ਗੁਰਨਾਮ ਭੁੱਲਰ ਤੇ ਦਿਲਜੋਤ ਦਾ ਇਹ ਇਕੱਠੇ ਦੂਜਾ ਗੀਤ । ਇਸ ਤੋਂ ਪਹਿਲਾਂ ਇਹ ਜੋੜੀ ‘ਡਾਇਮੰਡ ਕੋਕਾ’ ਸੌਂਗ ‘ਚ ਨਜ਼ਰ ਆਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।

 

ਗਾਇਕ ਗੁਰਨਾਮ ਭੁੱਲਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਕੰਮ ਕਰ ਰਹੇ ਹਨ। ਹਾਲ ਹੀ ‘ਚ ਗੁਰਨਾਮ ਭੁੱਲਰ ਨੇ ਆਪਣੀ ਅਗਲੀ ਫ਼ਿਲਮ ‘ਖਿਡਾਰੀ’ ਦਾ ਐਲਾਨ ਕੀਤਾ ਹੈ, ਜਿਸ ‘ਚ ਉਹ ਐਕਸ਼ਨ ਸੀਨ ਕਰਦੇ ਹੋਏ ਨਜ਼ਰ ਆਉਣਗੇ। ਜੇ ਗੱਲ ਕਰੀਏ ਅਦਾਕਾਰਾ ਦਿਲਜੋਤ ਦੇ ਵਰਕ ਫਰੰਟ ਦੀ ਤਾਂ ਉਹ ਵੀ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਨੇ। ਉਨ੍ਹਾਂ ਨੇ ਕਈ ਫ਼ਿਲਮਾਂ ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਈ ਨਾਮੀ ਸਿੰਗਰਾਂ ਦੇ ਨਾਲ ਕੰਮ ਕਰ ਚੁੱਕੀ ਹੈ। ਉਹ ਕਈ ਮਿਊਜ਼ਿਕ ਵੀਡੀਓ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖਰੇ ਚੁੱਕੀ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network