ਲਾਈਵ ਸ਼ੋਅ ਦੇ ਦੌਰਾਨ ਸਟੇਜ ਤੋਂ ਡਿੱਗਿਆ ਗਾਇਕ ਗੁਰਨਾਮ ਭੁੱਲਰ, ਵੀਡੀਓ ਹੋ ਰਿਹਾ ਵਾਇਰਲ

Reported by: PTC Punjabi Desk | Edited by: Shaminder  |  September 12th 2022 10:47 AM |  Updated: September 12th 2022 10:47 AM

ਲਾਈਵ ਸ਼ੋਅ ਦੇ ਦੌਰਾਨ ਸਟੇਜ ਤੋਂ ਡਿੱਗਿਆ ਗਾਇਕ ਗੁਰਨਾਮ ਭੁੱਲਰ, ਵੀਡੀਓ ਹੋ ਰਿਹਾ ਵਾਇਰਲ

ਗੁਰਨਾਮ ਭੁੱਲਰ (Gurnam Bhullar) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਨਾਮ ਭੁੱਲਰ ਸਟੇਜ ‘ਤੇ ਪਰਫਾਰਮ ਕਰ ਰਹੇ ਹਨ । ਇਸੇ ਦੌਰਾਨ ਗਾਉਂਦੇ ਗਾਉਂਦੇ ਉਹ ਸਟੇਜ ‘ਤੇ ਬੇਧਿਆਨ ਜਿਹਾ ਹੋਏ ਥੋੜਾ ਅੱਗੇ ਆ ਜਾਂਦੇ ਹਨ ਅਤੇ ਉਨ੍ਹਾਂ ਦਾ ਪੈਰ ਸਟੇਜ ‘ਤੇ ਟਿਕਣ ਦੀ ਬਜਾਏ ਹੇਠਾਂ ਹੋ ਜਾਂਦਾ ਹੈ ਅਤੇ ਉਨ੍ਹਾਂ ਦਾ ਬੈਲੇਂਸ ਵਿਗੜ ਜਾਂਦਾ ਹੈ ਅਤੇ ਉਹ ਸਟੇਜ ਤੋਂ ਥੱਲੇ ਡਿੱਗ ਪੈਂਦੇ ਹਨ ।

Gurnam Bhullar Image Source : Instagram

ਹੋਰ ਪੜ੍ਹੋ : ਜਸਵਿੰਦਰ ਬਰਾੜ ਦੀ ਧੀ ਦਾ ਅੱਜ ਹੈ ਜਨਮ ਦਿਨ, ਗਾਇਕਾ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

ਹਾਲਾਂਕਿ ਉਹ ਜਲਦ ਹੀ ਉੱਠ ਵੀ ਜਾਂਦੇ ਹਨ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਦੱਸ ਦਈਏ ਕਿ ਗੁਰਨਾਮ ਭੁੱਲਰ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

Gurnam Bhullar ,, image From instagram

ਹੋਰ ਪੜ੍ਹੋ :  ਗਾਇਕਾ ਸਤਵਿੰਦਰ ਬਿੱਟੀ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਜਿਸ ‘ਚ ਉਨ੍ਹਾਂ ਦਾ ਗੀਤ ‘ਡਾਇਮੰਡ’ ਕਾਫੀ ਮਸ਼ਹੂਰ ਹੋਇਆ ਸੀ । ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰ ਚੁੱਕੇ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੇ ਹਨ । ਉਨ੍ਹਾਂ ਨੇ ਫ਼ਿਲਮ ‘ਸੁਰਖੀ ਬਿੰਦੀ’ ‘ਚ ਬਹੁਤ ਵਧੀਆ ਅਦਾਕਾਰੀ ਕੀਤੀ ।

gurnam Bhullar ,,, image From gurnam Bhullar song

ਜਿਸ ਦੀ ਕਿ ਹਰ ਪਾਸੇ ਤਾਰੀਫ ਹੋਈ ਸੀ ।ਇਸ ਤੋਂ ਇਲਾਵਾ ਗੁੱਡੀਆਂ ਪਟੋਲੇ, ਫੁੱਫੜ ਜੀ ਸਣੇ ਹੋਰ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆ ਸਕਦੇ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network