ਗੁਰਨਾਮ ਭੁੱਲਰ ਲੈ ਕੇ ਆ ਰਹੇ ਨੇ ਨਵੀਂ ਮਿਊਜ਼ਿਕ ਐਲਬਮ ‘Imagination’, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼
Gurnam Bhullar : ਗੁਰਨਾਮ ਭੁੱਲਰ ਦਾ 2022 ਦਾ ਸਾਲ ਬਹੁਤ ਵਧੀਆ ਰਿਹਾ ਹੈ ਉਨ੍ਹਾਂ ਨੇ ਕਈ ਬੈਕ ਟੂ ਬੈਕ ਫ਼ਿਲਮਾਂ ਦਿੱਤੀਆਂ ਹਨ। ਨਵੇਂ ਸਾਲ ਮੌਕੇ ਉੱਤੇ ਗਾਇਕ ਨੇ ਆਪਣੇ ਫੈਨਜ਼ ਨੂੰ ਹਿੰਟ ਦੇ ਦਿੱਤੀ ਹੈ ਕਿ 2023 ਵੀ ਗੀਤਾਂ ਅਤੇ ਫ਼ਿਲਮਾਂ ਦੇ ਨਾਲ ਭਰਿਆ ਹੋਵੇਗਾ। ਗਾਇਕ-ਅਦਾਕਾਰ ਨੇ ਆਪਣੇ ਫੈਨਜ਼ ਨੂੰ 2023 ਤੋਹਫਾ ਦਿੰਦੇ ਹੋਏ ਆਪਣੀ ਮਿਊਜ਼ਿਕ ਐਲਬਮ ਦਾ ਐਲਾਨ ਕਰ ਦਿੱਤਾ ਹੈ। ਉਹ 'Imagination' ਟਾਈਟਲ ਹੇਠ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਹਨ।
ਹੋਰ ਪੜ੍ਹੋ : ‘ਕਲੀ ਜੋਟਾ’ ਫ਼ਿਲਮ ਦਾ ਪਹਿਲਾ ਗੀਤ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਰੋਮਾਂਟਿਕ ਕਮਿਸਟਰੀ
Image Source : Youtube
ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਐਲਬਮ ਦਾ ਪੋਸਟਰ ਸ਼ੇਅਰ ਕੀਤਾ ਹੈ। ਜਿਸ ਉੱਤੇ ਇਸ ਐਲਬਮ ਵਿੱਚ ਸ਼ਾਮਿਲ ਹੋਏ ਗੀਤ ਅਤੇ ਰਿਲੀਜ਼ ਡੇਟ ਬਾਰੇ ਦੱਸਿਆ ਗਿਆ ਹੈ। ਦੱਸ ਦਈਏ ਇਹ ਐਲਬਮ ਵਿੱਚ ਵੱਖ-ਵੱਖ ਸ਼ੈਲੀਆਂ ਵਾਲੇ 9 ਗੀਤ ਹੋਣਗੇ। ਇਹ ਪੂਰੀ ਐਲਬਮ 10 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
Image Source : Instagram
ਦੱਸ ਦਈਏ ਗੁਰਨਾਮ ਭੁੱਲਰ ਨੇ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਵਾਹ ਵਾਹੀ ਖੱਟੀ ਹੈ। ਉਹ ਆਖਰੀ ਵਾਰ ਫ਼ਿਲਮ 'ਕੋਕਾ' ਵਿੱਚ ਨਜ਼ਰ ਆਏ ਸਨ, ਜਿਸ ਵਿੱਚ ਨੀਰੂ ਬਾਜਵਾ ਵੀ ਮੁੱਖ ਭੂਮਿਕਾ ਵਿੱਚ ਸੀ। ਇਸ ਸਾਲ ਉਹ 'ਖਿਡਾਰੀ', ‘ਨਿਗ੍ਹਾ ਮਾਰਦਾ ਆਈਂ ਵੇ’ ਵਰਗੀਆਂ ਕਈ ਫ਼ਿਲਮਾਂ ਵਿੱਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
Image Source : Instagram
View this post on Instagram