ਗੁਰਨਾਮ ਭੁੱਲਰ ਫ਼ਿਲਮ ‘ਖਿਡਾਰੀ’ ‘ਚ ਐਕਸ਼ਨ ਕਰਦੇ ਆਉਣਗੇ ਨਜ਼ਰ
ਗੁਰਨਾਮ ਭੁੱਲਰ (Gurnam Bhullar) ਨੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਜਲਦ ਹੀ ਉਹ ਫ਼ਿਲਮ ‘ਖਿਡਾਰੀ’ ‘ਚ ਐਕਸ਼ਨ ਸੀਨ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ਦੀ ਸ਼ੂਟਿੰਗ ਵੀ ਗੁਰਨਾਮ ਭੁੱਲਰ ਨੇ ਸ਼ੁਰੂ ਕਰ ਦਿੱਤੀ ਹੈ । ਫ਼ਿਲਮ ‘ਚ ਪ੍ਰਭ ਗਰੇਵਾਲ, ਨਵਦੀਪ ਕਲੇਰ ਸਣੇ ਟੀਵੀ ਇੰਡਸਟਰੀ ਦੇ ਨਾਲ ਜੁੜੇ ਕਈ ਕਲਾਕਾਰ ਵੀ ਨਜ਼ਰ ਆਉਣਗੇ ।ਗੁਰਨਾਮ ਭੁੱਲਰ ਇਸ ਫ਼ਿਲਮ ‘ਚ ਵੱਖਰੀ ਤਰ੍ਹਾਂ ਦੇ ਕਿਰਦਾਰ ‘ਚ ਦਿਖਾਈ ਦੇਣਗੇ ।
image From instagram
ਹੋਰ ਪੜ੍ਹੋ : ਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ ਲੇਖ ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ
ਫ਼ਿਲਮ ‘ਚ ਸੁਰਭੀ ਜੋਤੀ ਦੇ ਨਾਲ-ਨਾਲ ਹੋਰ ਵੀ ਕਈ ਕਲਾਕਾਰ ਦਿਖਾਈ ਦੇਣਗੇ । ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਕਾਰ ‘ਕੋਕਾ’ ਫ਼ਿਲਮ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ ਮੁੱਖ ਕਿਰਦਾਰ ‘ਚ ਹਨ ਤੇ ਦੋਵਾਂ ਦੀ ਕਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
image From instagram
ਹੋਰ ਪੜ੍ਹੋ : ਅਸਾਮ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਖਾਲਸਾ ਏਡ ਦੇ ਵਲੰਟੀਅਰ,ਗਾਇਕ ਰੇਸ਼ਮ ਸਿੰਘ ਅਨਮੋਲ ਨੇ ਸਾਂਝਾ ਕੀਤਾ ਵੀਡੀਓ
ਗੁਰਨਾਮ ਭੁੱਲਰ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਬਾਅਦ ‘ਚ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਇੱਕ ਫ਼ਿਲਮਾਂ ‘ਚ ਕੰਮ ਕੀਤਾ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ ਅਤੇ ਅਦਾਕਾਰਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ ।
image From instagram
ਨੀਰੂ ਬਾਜਵਾ ਨੇ ਵੀ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਦਿਲਜੀਤ ਦੋਸਾਂਝ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।‘ਕੋੋਕਾ’ ਫ਼ਿਲਮ ਦੇ ਨਾਲ ਵੀ ਇਸ ਜੋੜੀ ਨੇ ਕਾਫੀ ਸੁਰਖੀਆਂ ਵਟੋਰੀਆਂ ਹਨ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
View this post on Instagram