ਗੁਰੂ ਰੰਧਾਵਾ ਦਾ ਨਵਾਂ ਗੀਤ ‘Mehendi Wale Haath’ ਹੋਇਆ ਰਿਲੀਜ਼, ਫੌਜੀ ਜਵਾਨ ਦੇ ਪਿਆਰ ਤੇ ਕੁਰਬਾਨੀ ਨੂੰ ਕੀਤਾ ਬਿਆਨ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  January 14th 2021 12:29 PM |  Updated: January 14th 2021 12:29 PM

ਗੁਰੂ ਰੰਧਾਵਾ ਦਾ ਨਵਾਂ ਗੀਤ ‘Mehendi Wale Haath’ ਹੋਇਆ ਰਿਲੀਜ਼, ਫੌਜੀ ਜਵਾਨ ਦੇ ਪਿਆਰ ਤੇ ਕੁਰਬਾਨੀ ਨੂੰ ਕੀਤਾ ਬਿਆਨ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਆਪਣੀ ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਪੰਜਾਬੀ ਤੇ ਬਾਲੀਵੁੱਡ ਗਾਇਕ ਗੁਰੂ ਰੰਧਾਵਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਮਹਿੰਦੀ ਵਾਲੇ ਹੱਥ’ (Mehendi Wale Haath) ਟਾਈਟਲ ਹੇਠ ਸੈਂਡ-ਰੋਮਾਂਟਿਕ ਗੀਤ ਲੈ ਕੇ ਆਏ ਨੇ ।

inside pic of guru randhawa new song

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਮਨਾਈ ਆਪਣੀ ਧੀ ਸਮੀਸ਼ਾ ਦੀ ਪਹਿਲੀ ਲੋਹੜੀ, ਪਰਿਵਾਰ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ

ਇਸ ਗੀਤ ਦੇ ਰਾਹੀਂ ਉਨ੍ਹਾਂ ਨੇ ਦੇਸ਼ ਦੀ ਸਰਹੱਦਾਂ ਉੱਤੇ ਰਾਖੀ ਕਰ ਰਹੇ ਫੌਜੀ ਜਵਾਨਾਂ ਦੇ ਦਿਲ ਦੇ ਹਾਲ ਨੂੰ ਬਿਆਨ ਕੀਤਾ ਹੈ । ਇਸ ਗੀਤ ਦੇ ਬੋਲ Sayeed Quadri ਨੇ ਲਿਖੇ ਨੇ ਤੇ ਮਿਊਜ਼ਿਕ Sachet-Parampara ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤਾ ਗਿਆ ਹੈ।

inside pic of guru randhawa and sanjana

ਗਾਣੇ ਦੇ ਵੀਡੀਓ ਨੂੰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗੁਰੂ ਰੰਧਾਵਾ (Guru Randhawa) ਤੇ ਬਾਲੀਵੁੱਡ ਐਕਟਰੈੱਸ Sanjana Sanghi । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਗੁਰੂ ਰੰਧਾਵਾ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ।

new song mehandi wale haath

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network