ਗੁਰੂ ਰੰਧਾਵਾ ਨੇ ਸ਼ੇਅਰ ਕੀਤਾ ਵੀਡੀਓ, ਸਲਮਾਨ ਖ਼ਾਨ ‘DANCE MERI RANI’ ਗੀਤ ‘ਤੇ ਥਿਰਕਦੇ ਆਏ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

Reported by: PTC Punjabi Desk | Edited by: Lajwinder kaur  |  January 06th 2022 04:55 PM |  Updated: January 06th 2022 04:55 PM

ਗੁਰੂ ਰੰਧਾਵਾ ਨੇ ਸ਼ੇਅਰ ਕੀਤਾ ਵੀਡੀਓ, ਸਲਮਾਨ ਖ਼ਾਨ ‘DANCE MERI RANI’ ਗੀਤ ‘ਤੇ ਥਿਰਕਦੇ ਆਏ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

ਪੰਜਾਬੀ ਗਾਇਕ ਅਤੇ ਬਾਲੀਵੁੱਡ ਗਾਇਕ ਗੁਰੂ ਰੰਧਾਵਾ (Guru Randhawa ) ਜੋ ਕਿ ਆਪਣੇ ਨਵੇਂ ਗੀਤ ਡਾਂਸ ਮੇਰੀ ਰਾਣੀ ਦੇ ਨਾਲ ਖੂਬ ਸੁਰਖੀਆਂ ਬਟੋਰ ਰਹੇ ਨੇ। ਇਸ ਗਾਣੇ ਦੇ ਮਿਊਜ਼ਿਕ ਵੀਡੀਓ 'ਚ ਗੁਰੂ ਰੰਧਾਵਾ ਦੇ ਨਾਲ ਅਦਾਕਾਰਾ ਨੌਰਾ ਫਤੇਹੀ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕ ਅਤੇ ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਇਸ ਗੀਤ ਉੱਤੇ ਆਪਣੀ ਵੀਡੀਓ ਬਣਾ ਚੁੱਕੇ ਨੇ। ਹੁਣ ਇਸ ਗੀਤ ਉੱਤੇ ਬਾਲੀਵੁੱਡ ਦਬੰਗ ਖ਼ਾਨ ਯਾਨੀ ਕਿ ਸਲਮਾਨ ਖ਼ਾਨ ਥਿਰਕਦੇ ਹੋਏ ਨਜ਼ਰ ਆਏ।

ਹੋਰ ਪੜ੍ਹੋ : ‘ਛੋਟੀ ਸਰਦਾਰਨੀ’ ਫੇਮ ਮਾਨਸੀ ਸ਼ਰਮਾ ਨੇ ਕੀਤਾ ਕੋਰਟ ਮੈਰਿਜ ਦਾ ਖੁਲਾਸਾ, ਯੁਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਕੋਰਟ ਮੈਰਿਜ ਦਾ ਅਣਦੇਖਿਆ ਵੀਡੀਓ

Nora Fathehi And Guru Randhawa

ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜਦੋਂ @beingsalmankhan ਸਰ ਨੇ ਬਿੱਗ ਬੌਸ ਵਿੱਚ #dancemerirani ਦਾ ਹੁੱਕ ਸਟੈਪ ਕੀਤਾ...ਮਤਲਬ ਬਹੁਤ ਪਿਆਰ ਤੇ ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਇਸ ਵੀਡੀਓ ਚ ਸਲਮਾਨ ਖ਼ਾਨ ਨੌਰਾ ਅਤੇ ਗੁਰੂ ਰੰਧਾਵਾ ਦੇ ਨਾਲ ਡਾਂਸ ਮੇਰੀ ਰਾਣੀ ਉੱਤੇ ਨੱਚਦੇ ਹੋਏ ਨਜ਼ਰ ਆ ਰਹੇ ਨੇ। ਇਹ ਵੀਡੀਓ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਿਹਾ ਹੈ। ਦੋ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

Guru Randhawa

ਹੋਰ ਪੜ੍ਹੋ : ਬੱਬਲ ਰਾਏ ਨੇ ਸਾਂਝਾ ਕੀਤਾ ਗੀਤ TERE LAYI ਲਈ ਦਾ ਉਹ ਖ਼ਾਸ ਪੈਰਾ ਜੋ ਕਿ ਵੀਡੀਓ ‘ਚ ਨਹੀਂ ਸੀ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

ਗੁਰੂ ਰੰਧਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗਾਣੇ ਇੰਡਸਟਰੀ ਨੂੰ ਦਿੱਤੇ ਹਨ । ਵਿਸ਼ਵ ਪੱਧਰ ‘ਤੇ ਗੁਰੂ ਰੰਧਾਵਾ ਦੀ ਵੱਡੀ ਪਛਾਣ ਹੈ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਨੂੰ ਵੀ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ । ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਗੁਰੂ ਰੰਧਾਵਾ ਦੇ ਗੀਤ ਵੱਜਦੇ ਸੁਣਾਈ ਦਿੰਦੇ ਹਨ । ਇਸ ਤੋਂ ਇਲਾਵਾ ਉਹ ਕਈ ਇੰਟਰਨੈਸ਼ਨਲ ਸਿੰਗਰਾਂ ਦੇ ਨਾਲ ਵੀ ਗੀਤ ਗਾ ਚੁੱਕੇ ਹਨ।

 

View this post on Instagram

 

A post shared by Guru Randhawa (@gururandhawa)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network