ਅੱਜ ਹੈ ਹਰਭਜਨ ਮਾਨ ਦਾ ਬਰਥਡੇਅ, ਪਤਨੀ ਹਰਮਨ ਮਾਨ ਨੇ ਖ਼ਾਸ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਜਨਮਦਿਨ ਦੀ ਵਧਾਈ

Reported by: PTC Punjabi Desk | Edited by: Lajwinder kaur  |  December 30th 2021 10:44 AM |  Updated: December 30th 2021 10:47 AM

ਅੱਜ ਹੈ ਹਰਭਜਨ ਮਾਨ ਦਾ ਬਰਥਡੇਅ, ਪਤਨੀ ਹਰਮਨ ਮਾਨ ਨੇ ਖ਼ਾਸ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਜਨਮਦਿਨ ਦੀ ਵਧਾਈ

ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਹਰਭਜਨ ਮਾਨ (Harbhajan Mann) ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ਼ ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ । ਉਹ ਅਜਿਹੇ ਗਾਇਕ ਨੇ ਜਿਨ੍ਹਾਂ ਨੂੰ ਬੱਚਿਆਂ ਤੋਂ ਲੈ ਕੇ ਵਡੇਰੀ ਉਮਰ ਤੱਕ ਦੇ ਸਾਰੇ ਹੀ ਦਰਸ਼ਕ ਪਸੰਦ ਕਰਦੇ ਹਨ। ਹਰਭਜਨ ਮਾਨ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਹਨ । ਅੱਜ ਹਰਭਜਨ ਮਾਨ ਦਾ ਬਰਥਡੇਅ ਹੈ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਹਰਭਜਨ ਮਾਨ ਨੂੰ ਵਧਾਈ ਦੇ ਰਹੇ ਹਨ। ਉਨ੍ਹਾਂ ਦੀ ਲਾਈਫ ਪਾਰਟਨਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਬਰਥਡੇਅ ਵਿਸ਼ ਕੀਤਾ ਹੈ।

ਹੋਰ ਪੜ੍ਹੋ : ਪ੍ਰੀਤ ਹਰਪਾਲ ਤੇ ਭੂਮਿਕਾ ਸ਼ਰਮਾ ਲੈ ਕੇ ਆ ਰਹੇ ਨੇ ਨਵਾਂ ਗੀਤ ‘DARSHAN MEHNGEY’, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

harman mann shared new pics with harbhajan mann

ਹਰਮਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਹਰਭਜਨ ਮਾਨ ਦੇ ਨਾਲ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘ਹੈਪੀ ਬਰਥਡੇਅ, hubby dear’ ਦੇ ਨਾਲ ਹਰਭਜਨ ਮਾਨ ਨੂੰ ਵੀ ਟੈੱਗ ਕੀਤਾ ਹੈ।  ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਹਰਭਜਨ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।

ਹੋਰ ਪੜ੍ਹੋ : ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਸ਼ਾਨਦਾਰ ਵੈਡਿੰਗ ਰਿਸ਼ੈਪਸ਼ਨ, ਪੰਜਾਬੀ ਕਲਾਕਾਰ ਹੋਏ ਸ਼ਾਮਿਲ, ਸੋਸ਼ਲ ਮੀਡੀਆ ‘ਤੇ ਛਾਈਆਂ ਵੀਡੀਓਜ਼

harbhajan mann and harman mann enjoying quality time

ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਮੈਂ ਵਾਰੀ, ਕੰਗਨਾ, ਤਿੰਨ ਰੰਗ, ਮਾਂ, ਤੇਰੀ ਮੇਰੀ ਜੋੜੀ, ਜਾਗੋ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਗਾਇਕੀ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਵਾਹ ਵਾਹੀ ਖੱਟ ਚੁੱਕੇ ਹਨ। ਹਰਭਜਨ ਮਾਨ ਨੇ ਹੀ ਮੁੜ ਤੋਂ ਪੰਜਾਬੀ ਫ਼ਿਲਮਾਂ ਨੂੰ ਸੁਰਜੀਤ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬੀ ਫ਼ਿਲਮਾਂ ਦਾ ਦੁਬਾਰਾ ਤੋਂ ਆਗਾਜ਼ ਹੋਇਆ ਹੈ। ਇੱਕ ਵਾਰ ਫਿਰ ਤੋਂ ਉਹ ਵੱਡੇ ਪਰਦੇ ਉੱਤੇ ਵਾਪਸੀ ਕਰਨ ਜਾ ਰਹੇ ਨੇ। ਉਨ੍ਹਾਂ ਦੀ ਫ਼ਿਲਮ ਪੀ.ਆਰ ਦੁਨੀਆ ਭਰ ਦੇ ਸਿਨੇਮਾ ਘਰਾਂ ‘ਚ 13 ਮਈ 2022 ਨੂੰ ਰਿਲੀਜ਼ ਹੋਵੇਗੀ । ਇਸ ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸੁਕ ਹਨ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network