ਅੱਜ ਹੈ ਨਾਮੀ ਗਾਇਕ ਤਰਸੇਮ ਜੱਸੜ ਦਾ ਜਨਮਦਿਨ, ਸੋਸ਼ਲ ਮੀਡੀਆ ਉੱਤੇ ਲੱਗਿਆ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ
ਹਰ ਇੱਕ ਨੂੰ ਆਪਣੀ ਆਵਾਜ਼ ਦੇ ਨਾਲ ਮੋਹ ਲੈਣ ਵਾਲੇ ਗਾਇਕ ਤਰਸੇਮ ਜੱਸੜ ਦਾ ਅੱਜ ਜਨਮਦਿਨ ਹੈ। ਜਿਸ ਕਰਕੇ ਤਰਸੇਮ ਜੱਸੜ ਦੇ ਪ੍ਰਸ਼ੰਸਕ ਤੇ ਕਲਾਕਾਰ ਸੋਸ਼ਲ ਮੀਡੀਆ ਉੱਤੇ ਪੋਸਟਾਂ ਪਾ ਕੇ ਗਾਇਕ ਨੂੰ ਬਰਥਡੇਅ ਵਿਸ਼ ਕਰ ਰਹੇ ਨੇ।
image source- instagram
ਹੋਰ ਪੜ੍ਹੋ : ਆਪਣੇ ਜਨਮਦਿਨ ‘ਤੇ ਪਰਮੀਸ਼ ਵਰਮਾ ਨੇ ਫੈਨਜ਼ ਨੂੰ ਦਿੱਤਾ ਖ਼ਾਸ ਤੋਹਫਾ, ਸਾਂਝੀ ਕੀਤੀ ‘Dil Da Showroom’ ਗਾਣੇ ਦੀ ਰਿਲੀਜ਼ ਡੇਟ
image source- instagram
ਉਨ੍ਹਾਂ ਦੇ ਜ਼ਿਆਦਾਤਰ ਗੀਤ ਸਰਦਾਰੀ ਤੇ ਪੰਜਾਬੀਆਂ ਦੀ ਅਣਖ ਨੂੰ ਬਿਆਨ ਕਰਦੇ ਹਨ। ਹਾਲ ਹੀ ‘ਚ ਉਹ ਨਵੇਂ ਪੰਜਾਬੀ ਗੀਤ ‘ਦਾ ਰਿਅਲ ਮੈਨ’ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆਏ। ਇਸ ਗੀਤ ਨੂੰ ਗੋਪੀ ਵੜੈਚ ਤੇ ਤਰਸੇਮ ਜੱਸੜ ਨੇ ਮਿਲਕੇ ਗਾਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
image source- instagram
ਦੱਸ ਦਈਏ ਇਸੇ ਸਾਲ ਤਰਸੇਮ ਜੱਸੜ ਤੇ ਸਿੰਮੀ ਚਾਹਲ ਦੀ ਫ਼ਿਲਮ ‘ਰੱਬ ਦਾ ਰੇਡੀਓ-2’ ਨੂੰ ਨੈਸ਼ਨਲ ਅਵਾਰਡ ਮਿਲਿਆ ਹੈ । ਇਹ ਫ਼ਿਲਮ ਸਾਲ 2019 ‘ਚ ਰਿਲੀਜ਼ ਹੋਈ ਸੀ । ਜੇ ਗੱਲ ਕਰੀਏ ਤਰਸੇਮ ਜੱਸੜ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਫ਼ਿਲਮ ‘ਗਲਵੱਕੜੀ’ ਰਿਲੀਜ਼ ਲਈ ਤਿਆਰ ਹੈ। ਇਸ ਫ਼ਿਲਮ ‘ਚ ਉਹ ਐਕਟਰੈੱਸ ਵਾਮਿਕਾ ਗੱਬੀ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤ ਵੀ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ। ਆਪਣੀ ਗਾਇਕੀ ਤੇ ਅਦਾਕਾਰੀ ਦੇ ਲਈ ਉਨ੍ਹਾਂ ਨੂੰ ਕਈ ਅਵਾਰਡਜ਼ ਵੀ ਮਿਲ ਚੁੱਕੇ ਨੇ।
View this post on Instagram