ਹਰਭਜਨ ਮਾਨ ਨੂੰ ਵੀ ਹੈ ਫੋਨ ‘ਤੇ ਲੱਗੇ ਰਹਿਣ ਦੀ ਆਦਤ, ਕਿਹਾ ‘ਇਹ ਸਮਾਰਟ ਫੋਨ ਵੀ ਬੀਮਾਰੀ ਈ ਆ ਯਾਰ’
ਹਰਭਜਨ ਮਾਨ (Harbhajan Mann) ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਅਕਸਰ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਪਤਨੀ (Wife)ਦੇ ਨਾਲ ਹਨ । ਪਰ ਆਪਣੇ ਫੋਨ ‘ਚ ਰੁੱਝੇ ਹੋਏ ਹਨ ।
image From instagram
ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਚਾਨਕ ਉਨ੍ਹਾਂ ਦਾ ਵੀਡੀਓ ਬਣਾਉਂਦੀ ਹੋਈ ਉਨ੍ਹਾਂ ਦੀ ਝੋਲੀ ‘ਚ ਜਾ ਡਿੱਗਦੀ ਹੈ ਅਤੇ ਇਸ ਤੋਂ ਬਾਅਦ ਹਰਭਜਨ ਮਾਨ ਵੀ ਮੁਸਕਰਾ ਪੈਂਦੇ ਹਨ । ਦੋਵਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਧਮਕੀ ਭਰਿਆ ਈ-ਮੇਲ ਹੋ ਰਿਹਾ ਵਾਇਰਲ
ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ।
ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ।ਗਾਇਕੀ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ। ਉਨ੍ਹਾਂ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਉਨ੍ਹਾਂ ਦਾ ਵੱਡਾ ਬੇਟਾ ਅਵਕਾਸ਼ ਮਾਨ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਗੀਤ ਦੇ ਰਿਹਾ ਹੈ ।
View this post on Instagram