ਹਰਭਜਨ ਮਾਨ ਨੇ ਗਾਇਕਾ ਰਣਜੀਤ ਕੌਰ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Reported by: PTC Punjabi Desk | Edited by: Shaminder  |  March 12th 2022 07:56 AM |  Updated: March 12th 2022 07:56 AM

ਹਰਭਜਨ ਮਾਨ ਨੇ ਗਾਇਕਾ ਰਣਜੀਤ ਕੌਰ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਹਰਭਜਨ ਮਾਨ (Harbhajan Mann) ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਰਣਜੀਤ ਕੌਰ (Ranjit Kaur) ਜੀ ਗਾਇਕ ਦੇ ਨਾਲ ਨਜ਼ਰ ਆ ਰਹੇ ਹਨ ।ਹਰਭਜਨ ਮਾਨ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਪੰਜਾਬ ਦੀ ਸਦਾ ਬਹਾਰ ਆਵਾਜ਼ ਬੀਬਾ ਰਣਜੀਤ ਕੌਰ ਜੀ ਨਾਲ ਯਾਦਗਾਰੀ ਪਲ, ਬੇਸ਼ਕ ਕੁਝ ਸਮੇਂ ਤੋਂ ਬੀਬਾ ਜੀ ਆਵਾਜ਼ ਨਾਲ ਕੁਦਰਤ ਨੇ ਜ਼ਿਆਦਤੀ ਕੀਤੀ ਪਰ ਪੰਜਾਬੀ ਹਮੇਸ਼ਾਂ ਆਪਣੀ ਇਸ ਮਹਿਬੂਬ ਗੁਲੂਕਾਰਾ ਤੇ ਇਨ੍ਹਾਂ ਦੇ ਗੀਤਾਂ ਨੂੰ ਬੇਸ਼ੁਮਾਰ ਪਿਆਰ ਕਰਦੇ ਰਹਿਣਗੇ’ ।

harbhajan Mann image From instagram

ਹੋਰ ਪੜ੍ਹੋ : ਮੌਨੀ ਰਾਏ ਦਾ ਗਲੈਮਰਸ ਅੰਦਾਜ਼ ਕੀਤਾ ਜਾ ਰਿਹਾ ਪਸੰਦ, ਅਦਾਕਾਰਾ ਨੇ ਕਰਵਾਇਆ ਨਵਾਂ ਫੋੋਟੋ ਸ਼ੂਟ

ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਹਰਭਜਨ ਮਾਨ ਨੇ ਬੀਤੇ ਦਿਨ ਵੀ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ । ਇਸ ਵੀਡੀਓ ‘ਚ ਹਰਭਜਨ ਮਾਨ ਆਪਣੇ ਇੱਕ ਪ੍ਰਸ਼ੰਸਕ ਅਤੇ ਉਸ ਦੇ ਪਰਿਵਾਰ ਦੇ ਨਾਲ ਨਜ਼ਰ ਆਏ ਸਨ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਨ੍ਹਾਂ ਦੀ ਫ਼ਿਲਮ ਦੀ ਫ਼ਿਲਮ ‘ਪੀਆਰ’ ‘ਚ ਨਜ਼ਰ ਆਉਣ ਵਾਲੇ ਹਨ ।

Harbhajan Mann.jpg,,

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਮਰਹੂਮ ਗਾਇਕ ਸਰਦੂਲ ਸਿਕੰਦਰ ਵੀ ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ । ਦੱਸ ਦਈਏ ਕਿ ਹਰਭਜਨ ਮਾਨ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਨਾਮ ਕਮਾਇਆ ਹੈ ਅਤੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network