ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਪਰਿਵਾਰ ਦੇ ਨਾਲ ਸੁਮੰਦਰ ਦੇ ਕੰਢੇ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ

Reported by: PTC Punjabi Desk | Edited by: Lajwinder kaur  |  August 03rd 2021 01:01 PM |  Updated: August 03rd 2021 01:01 PM

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਪਰਿਵਾਰ ਦੇ ਨਾਲ ਸੁਮੰਦਰ ਦੇ ਕੰਢੇ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ

ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਹਰਭਜਨ ਮਾਨ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ । ਹਰਭਜਨ ਮਾਨ ਦੀ  ਪਤਨੀ ਹਰਮਨ ਮਾਨ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ।

harbhajan maan shared cute video with fans Image Source: instagram

ਹੋਰ ਪੜ੍ਹੋ : ਹਰਦੀਪ ਗਰੇਵਾਲ ਨੇ ਆਪਣੇ ਕਿਰਦਾਰ ਲਈ ਕੀਤੀ ਮਿਹਨਤ ਵੱਡੇ-ਵੱਡੇ ਐਕਟਰਾਂ ਨੂੰ ਵੀ ਪਾਉਂਦੀ ਹੈ ਮਾਤ, ਜਾਣੋ ਹਰਦੀਪ ਗਰੇਵਾਲ ਦੀ ਇਸ ਮਿਹਨਤ ਦੀ ਕਹਾਣੀ ਨੂੰ

ਹੋਰ ਪੜ੍ਹੋ : ਅੱਜ ਹੈ ਨਾਮੀ ਗਾਇਕ ਮਨਮੋਹਨ ਵਾਰਿਸ ਦਾ ਜਨਮਦਿਨ, ਕੇਕ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ-‘ਮੁਬਾਰਕਾਂ ਤੇ ਦੁਆਵਾਂ ਭੇਜਣ ਵਾਲੇ ਸੱਜਣਾਂ ਦਾ ਧੰਨਵਾਦ’

inside image of harbhjan maan with wife harman mann Image Source: instagram

ਗਾਇਕ ਹਰਭਜਨ ਮਾਨ ਜੋ ਕਿ ਇੱਕ ਲੰਬਾ ਅਰਸੇ ਤੋਂ ਬਾਅਦ ਆਪਣੇ ਪਰਿਵਾਰ ਕੋਲ ਕੈਨੇਡਾ ਪਹੁੰਚੇ । ਜਿਸ ਕਰਕੇ ਉਹ ਆਪਣੇ ਪਰਿਵਾਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੇ ਨੇ। ਇਨ੍ਹਾਂ ਤਸਵੀਰਾਂ ਚ ਹਰਭਜਨ ਮਾਨ ਤੇ ਹਰਮਨ ਮਾਨ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਸੋਸ਼ਲ ਮੀਡੀਆ ਉੱਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

Harbhajan Mann Image Source: instagram

ਦੱਸ ਦਈਏ ਹਰਮਨ ਮਾਨ ਤੇ ਹਰਭਜਨ ਮਾਨ ਵੈਸੇ ਕੈਨੇਡਾ ‘ਚ ਰਹਿੰਦੇ ਨੇ। ਪਰ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੇ ਨਾਲ ਜੋੜਿਆ ਰੱਖਿਆ। ਜਿਸ ਕਰਕੇ ਉਨ੍ਹਾਂ ਦੇ ਤਿੰਨੋਂ ਬੱਚਿਆਂ ਦੀ ਪੰਜਾਬੀ ਭਾਸ਼ਾ ਨਾਲ ਮੋਹ ਹੈ। ਜਿਸ ਕਰਕੇ ਉਨ੍ਹਾਂ ਦਾ ਵੱਡਾ ਪੁੱਤਰ ਅਵਕਾਸ਼ ਮਾਨ ਵੀ ਪੰਜਾਬੀ ਮਿਊਜ਼ਿਕ ਜਗਤ ‘ਚ ਆਪਣੀ ਜਗ੍ਹਾ ਬਣਾ ਰਿਹਾ ਹੈ। ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network