ਹਰਭਜਨ ਸਿੰਘ ਨੇ ਸਾਂਝਾ ਕੀਤਾ ਆਪਣੀ ਪਤਨੀ ਗੀਤਾ ਬਸਰਾ ਦਾ ਇਹ ਪਿਆਰਾ ਜਿਹਾ ਵੀਡੀਓ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ
ਕ੍ਰਿਕੇਟਰ ਹਰਭਜਨ ਸਿੰਘ ਤੇ ਅਦਾਕਾਰਾ ਗੀਤਾ ਬਸਰਾ ਜੋ ਕਿ ਕੁਝ ਦਿਨ ਪਹਿਲਾਂ ਹੀ ਦੂਜੀ ਵਾਰ ਮਾਪੇ ਬਣੇ ਨੇ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ ਹੈ। ਭੱਜੀ ਨੇ ਇੱਕ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਪਤਨੀ ਨੂੰ ਪਿਆਰ ਦਾ ਇਜ਼ਹਾਰ ਕਰਦੇ ਹੋਏ ਨਜ਼ਰ ਆਏ।
image source-instagram
ਹੋਰ ਪੜ੍ਹੋ : ਜਸਪਿੰਦਰ ਚੀਮਾ ਦੀ ਨਨਾਣ ਦਾ ਹੋਇਆ ਵਿਆਹ, ਪਿਆਰੀ ਜਿਹੀ ਪੋਸਟ ਪਾ ਕੇ ਨਵੀਂ ਜ਼ਿੰਦਗੀ ਦੇ ਆਗਾਜ਼ ਲਈ ਦਿੱਤੀ ਸ਼ੁਭਕਾਮਨਾਵਾਂ
image source-instagram
ਹਰਭਜਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤਾ ਬਸਰਾ ਦੀਆਂ ਕਿਊਟ ਤਸਵੀਰਾਂ ਦੇ ਨਾਲ ਬਣਾਇਆ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ‘ਕਿੰਨਾ ਸੋਹਣਾ’ ਗੀਤ ਦੇ ਨਾਲ ਪੋਸਟ ਕੀਤਾ ਹੈ। ਭੱਜੀ ਨੇ ਕੈਪਸ਼ਨ ‘ਚ ਲਿਖਿਆ ਹੈ- ‘Mahiya mere jaani ❤️ @geetabasra’ । ਇਸ ਪੋਸਟ ‘ਤੇ ਗੀਤਾ ਬਸਰਾ ਨੇ ਵੀ ਕਮੈਂਟ ਕਰਕੇ ਆਪਣੀ ਪਿਆਰੀ ਜਿਹੀ ਪ੍ਰਤੀਕਿਰਿਆ ਦਿੱਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
image source-instagram
ਜੁਲਾਈ ਮਹੀਨਾ ਹਰਭਜਨ ਸਿੰਘ ਲਈ ਖੁਸ਼ੀਆਂ ਦੇ ਨਾਲ ਭਰਿਆ ਰਿਹਾ । ਇਸ ਮਹੀਨੇ ਹੀ ਉਨ੍ਹਾਂ ਦਾ ਖੁਦ ਦਾ ਜਨਮ ਦਿਨ ਹੁੰਦਾ ਹੈ ਤੇ ਇਸ ਮਹੀਨੇ ਹੀ ਉਨ੍ਹਾਂ ਦੇ ਘਰ ਨੰਨ੍ਹੇ ਮਹਿਮਾਨ ਨੇ ਐਂਟਰੀ ਮਾਰੀ ਹੈ। ਇਸ ਤੋਂ ਪਹਿਲਾਂ ਗੀਤਾ ਤੇ ਭੱਜੀ ਇੱਕ ਧੀ ਦੇ ਮਾਪੇ ਨੇ, ਜਿਸ ਦਾ ਨਾਂਅ ਹਿਨਾਇਆ ਹੀਰ ਹੈ ।
image source-instagram
View this post on Instagram