ਹਰਦੀਪ ਗਰੇਵਾਲ ਤੇ ਕੁਲਬੀਰ ਝਿੰਜਰ ਦਾ ਨਵਾਂ ਗੀਤ Hook & Crook ਪਾ ਰਿਹਾ ਧੱਕ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ
ਠੋਕਰ, ਬੁਲੰਦੀਆਂ, ਆਜਾ ਜ਼ਿੰਦਗੀ ਵਰਗੇ ਮੋਟੀਵੇਸ਼ਨਲ ਗੀਤਾਂ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਗਾਇਕ ਹਰਦੀਪ ਗਰੇਵਾਲ Hardeep Grewal ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ Hook & Crook ਟਾਈਟਲ ਹੇਠ ਸ਼ਾਨਦਾਰ ਬੀਟ ਸੌਂਗ ਲੈ ਕੇ ਆਏ ਨੇ।
ਇਸ ਗੀਤ ਨੂੰ ਹਰਦੀਪ ਗਰੇਵਾਲ ਤੇ ਕੁਲਬੀਰ ਝਿੰਜਰ ਨੇ ਮਿਲਕੇ ਗਾਇਆ ਹੈ। ਇਸ ਗੀਤ ਜ਼ਿੰਦਗੀ ਦੀਆਂ ਸੱਚਾਈਆਂ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਯਾਰੀਆਂ, ਜ਼ਿੰਦਗੀ ਚ ਅੱਗੇ ਵੱਧਣ ਅਤੇ ਦਲੇਰੀਆਂ ਦੀਆਂ ਗੱਲਾਂ ਕੀਤੀਆਂ ਨੇ। ਇਸ ਗੀਤ ਦੇ ਬੋਲ ਹਰਦੀਪ ਗਰੇਵਾਲ ਤੇ ਕੁਲਬੀਰ ਝਿੰਜਰ ਨੇ ਮਿਲਕੇ ਗਾਇਆ ਹੈ । ਇਸ ਗੀਤ ਨੂੰ ਮਿਊਜ਼ਿਕ Yeah Proof ਨੇ ਦਿੱਤਾ ਹੈ। ਗੈਰੀ ਖਟਰਾਓ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਬੀਟ ਸੌਂਗ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ।
ਹੋਰ ਪੜ੍ਹੋ : ਕਰਨਵੀਰ ਬੋਹਰਾ ਨੇ ਆਪਣੀ ਧੀਆਂ ਦੇ ਨਾਲ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਜੇ ਗੱਲ ਕਰੀਏ ਹਰਦੀਪ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਅਜੇ ਗਾਇਕ ਨੇ ਜਿਨ੍ਹਾਂ ਨੇ ਆਪਣੀ ਸਾਫ ਸੁਥਰੀ ਤੇ ਮੋਟੀਵੇਸ਼ਨ ਗੀਤਾਂ ਦੇ ਨਾਲ ਪੰਜਾਬੀ ਮਿਊਜ਼ਿਕ ਜਗਤ ਅਤੇ ਦਰਸ਼ਕਾਂ ਦੇ ਦਿਲਾਂ ਚ ਖ਼ਾਸ ਜਗ੍ਹਾ ਬਣਾਈ ਹੈ। ਇਸੇ ਸਾਲ ਉਨ੍ਹਾਂ ਨੇ ‘ਤੁਣਕਾ ਤੁਣਕਾ’ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟੀ ਹੈ। ਇਸ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ‘S.W.A.T PUNJAB’ ਦਾ ਵੀ ਐਲਾਨ ਕਰ ਦਿੱਤਾ ਹੈ। ਜੇ ਗੱਲ ਕਰੀਏ ਕੁਲਬੀਰ ਝਿੰਜਰ ਦੀ ਤਾਂ ਉਹ ਵੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਪੰਜਾਬੀ ਮਿਊਜ਼ਿਕ ਜਗਤ ‘ਚ ਵੱਖਰਾ ਮੁਕਾਮ ਬਣਾਇਆ ਹੈ।