ਹਰਦੀਪ ਗਰੇਵਾਲ ਦੀ ਫ਼ਿਲਮ ‘ਤੁਣਕਾ-ਤੁਣਕਾ’ ਨਵੀਂ ਰਿਲੀਜ਼ ਡੇਟ ਆਈ ਸਾਹਮਣੇ, ਹੁਣ ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

Reported by: PTC Punjabi Desk | Edited by: Lajwinder kaur  |  July 18th 2021 04:49 PM |  Updated: July 18th 2021 04:50 PM

ਹਰਦੀਪ ਗਰੇਵਾਲ ਦੀ ਫ਼ਿਲਮ ‘ਤੁਣਕਾ-ਤੁਣਕਾ’ ਨਵੀਂ ਰਿਲੀਜ਼ ਡੇਟ ਆਈ ਸਾਹਮਣੇ, ਹੁਣ ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਪੰਜਾਬੀ ਗਾਇਕ ਹਰਦੀਪ ਗਰੇਵਾਲ ਜੋ ਕਿ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਨੇ। ਜੀ ਹਾਂ ਉਹ ‘ਤੁਣਕਾ ਤੁਣਕਾ’ (Tunka Tunka) ਟਾਈਟਲ ਹੇਠ ਬਣੀ ਫ਼ਿਲਮ ਦੇ ਨਾਲ ਆਪਣਾ ਡੈਬਿਊ ਕਰਨ ਜਾ ਰਹੇ ਨੇ। ਉਨ੍ਹਾਂ ਦੀ ਇਹ ਫ਼ਿਲਮ ਚਰਚਾ ‘ਚ ਬਣੀ ਹੋਈ ਹੈ। ਹਾਲ ਹੀ ‘ਚ ਫ਼ਿਲਮ ਦਾ ਟੀਜ਼ਰ ਅਤੇ ਪਹਿਲਾ ਗੀਤ ਰਿਲੀਜ਼ ਹੋਇਆ ਸੀ। ਜਿਸ ਤੋਂ ਬਾਅਦ ਦਰਸ਼ਕ ਦੀ ਉਤਸੁਕਤਾ ਹੋਰ ਵੱਧ ਗਈ ਹੈ। ਜੀ ਹਾਂ ਇਸ ਫ਼ਿਲਮ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ।

hardeep grewal tunka tunka postpone image source- instagram

ਹੋਰ ਪੜ੍ਹੋ :  ਬੱਬੂ ਮਾਨ ਤੋਂ ਲੈ ਕੇ ਰੇਸ਼ਮ ਸਿੰਘ ਅਨਮੋਲ ਨੇ ਕਿਸਾਨੀ ਸੰਘਰਸ਼ ‘ਚ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਇਸ ਸਰਦਾਰ ਬੱਚੇ ਦੇ ਜਜ਼ਬੇ ਨੂੰ ਕੀਤਾ ਸਲਾਮ

ਹੋਰ ਪੜ੍ਹੋ : ਬੀ ਪਰਾਕ ਦੇ ਲਾਡਲੇ ਪੁੱਤਰ ਅਦਾਬ ਦੇ ਪਹਿਲੇ ਜਨਮਦਿਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪ੍ਰਸ਼ੰਸਕ ਤੇ ਕਲਾਕਾਰ ਦੇ ਰਹੇ ਨੇ ਵਧਾਈਆਂ

inside image of hardeep grewal new motion poster image source- instagram

ਗਾਇਕ ਹਰਦੀਪ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਮੋਸ਼ਨ ਪੋਸਟਰ ਸ਼ੇਅਰ ਕਰਕੇ ਫ਼ਿਲਮ ਦੀ ਨਵੀਂ ਰਿਲੀਜ਼ ਡੇਟ ਦੱਸੀ ਹੈ। ਉਨ੍ਹਾਂ ਨੇ ਲਿਖਿਆ ਹੈ- ‘5 ਅਗਸਤ, 2021 , “ਤੁਣਕਾ ਤੁਣਕਾ” ਦੀ ਨਵੀਂ ਰਿਲੀਜ਼ ਡੇਟ। 2017 ਤੋਂ ਲੈਕੇ ਹੁਣ ਤੱਕ ਕੁੱਝ ਵੀ ਸੌਖਾ ਨਹੀਂ ਰਿਹਾ ਤੇ ਔਕੜਾਂ ਅਜੇ ਵੀ ਜਾਰੀ ਨੇ। ਪਰ ਰੱਬ ਦੀ ਮਿਹਰ ਨਾਲ ਡੱਟੇ ਰਹੇਂ ਆਂ ਤੇ ਰਹਾਂਗੇ। ਤੁਹਾਡੇ ਸਾਥ ਦੀ ਲੋੜ’। ਪ੍ਰਸ਼ੰਸਕ ਕਮੈਂਟ ਕਰਕੇ ਹਰਦੀਪ ਗਰੇਵਾਲ ਨੂੰ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ।

inside image of instagram post of hardeep grewal image source- instagram

ਇਸ ਫ਼ਿਲਮ ਦੀ ਲਈ ਹਰਦੀਪ ਗਰੇਵਾਲ ਨੇ ਬਹੁਤ ਮਿਹਨਤ ਕੀਤੀ ਹੈ। ਦੱਸ ਦਈਏ ‘ਤੁਣਕਾ ਤੁਣਕਾ’ ਫ਼ਿਲਮ ਸਾਲ 2020 ‘ਚ 7 ਇੰਟਰਨੈਸ਼ਨਲ ਅਵਾਰਡ ਜਿੱਤ ਚੁੱਕੀ ਹੈ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ‘ਚ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ। ਠੋਕਰ, ਬੁਲੰਦੀਆਂ, ਆਜਾ ਜ਼ਿੰਦਗੀ ਵਰਗੇ ਮੋਟੀਵੇਸ਼ਨਲ ਗੀਤਾਂ ਦੇ ਨਾਲ ਨੌਜਵਾਨ ਪੀੜੀ ਨੂੰ ਸਹੀ ਰਾਹ ਦਿਖਾਉਣ ਦੀ ਕੋਸ਼ਿਸ ਕਰਨ ਵਾਲੇ ਗਾਇਕ ਹਰਦੀਪ ਗਰੇਵਾਲ ਇਸ ਫ਼ਿਲਮ ਦੇ ਨਾਲ ਵੀ ਨੌਜਵਾਨਾਂ ਨੂੰ ਪ੍ਰੇਰਣਾ ਦੇਣ ਦੀ ਕੋਸ਼ਿਸ ਕਰਨਗੇ।

image of hardeep grewal from tunka tunka movie image source- instagram


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network