ਹਾਰਦਿਕ ਪਾਂਡਿਆ ਨੇ ਆਪਣੇ ਬੇਟੇ AGASTYA ਦੀ ਯਾਦ ‘ਚ ਸ਼ੇਅਰ ਕੀਤੀ ਇਮੋਸ਼ਨਲ ਪੋਸਟ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ
ਭਾਰਤੀ ਕ੍ਰਿਕੇਟਰ ਹਾਰਦਿਕ ਪਾਂਡਿਆ ਇਸ ਸਮੇਂ ਯੂਏਈ ਵਿੱਚ ਹੈ । ਉਹ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਮੁੰਬਈ ਇੰਡੀਅਨਜ਼ ਲਈ ਖੇਡ ਰਹੇ ਨੇ । ਸਟਾਰ ਕ੍ਰਿਕੇਟਰ ਹਾਰਦਿਕ ਪਾਂਡਿਆ ਜੋ ਇਸੇ ਸਾਲ ਪਿਤਾ ਬਣੇ ਨੇ । ਉਹ ਅਤੇ ਉਸਦੀ ਪਤਨੀ ਨਤਾਸ਼ਾ ਸਟੈਨਕੋਵਿਚ ਅਕਸਰ ਆਪਣੇ ਬੇਟੇ ਅਗਸਤਯ ਪਾਂਡਿਆ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਹੈਂਡਲਜ਼ 'ਤੇ ਸ਼ੇਅਰ ਕਰਦੇ ਹਨ । ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤਾ ਆਪਣੇ ਨਵੇਂ ਮਿਊਜ਼ਿਕ ਵੀਡੀਓ ‘WAADA HAI’ ਦਾ ਫਰਸਟ ਲੁੱਕ, ਦਰਸ਼ਕਾਂ ਨੂੰ ਪੋਸਟਰ ਆ ਰਿਹਾ ਹੈ ਖੂਬ ਪਸੰਦ
ਹਾਰਦਿਕ ਪਾਂਡਿਆ ਨੇ ਆਪਣੇ ਬੇਟੇ ਦੀ ਯਾਦ ਇੱਕ ਪਿਆਰੀ ਜਿਹੀ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ । ਇਸ ਤਸਵੀਰ ‘ਚ ਹਾਰਦਿਕ ਨੇ ਅਗਸਤਯ ਨੂੰ ਗੋਦੀ ‘ਚ ਚੁੱਕਿਆ ਹੋਇਆ ਹੈ ।
ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ-‘ਸਭ ਤੋਂ ਵਧੀਆ ਤੋਹਫਾ’ ਨਾਲ ਹੀ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤਾ ਹੈ । ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇੱਕ ਮਿਲੀਅਨ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟਸ ਆ ਚੁੱਕੇ ਨੇ ।