ਕੱਚੇ ਘਰ, ਪਹਿਲਵਾਨੀ ਤੇ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰ ਰਿਹਾ ਹੈ ‘ਨਾਢੂ ਖਾਂ’ ਦਾ ਟਰੇਲਰ, ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ
ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਦੀ ਮੋਸਟ ਅਵੇਟਡ ਫ਼ਿਲਮ 'ਨਾਢੂ ਖਾਂ' ਜਿਸਦਾ ਟਰੇਲਰ ਸਰੋਤਿਆਂ ਦੇ ਰੁਬਰੂ ਹੋ ਚੁੱਕਿਆ ਹੈ। ਟਰੇਲਰ ਨੂੰ ਲੈ ਕੇ ਹਰੀਸ਼ ਵਰਮਾ ਤੇ ਬਾਕੀ ਪੂਰੀ ਟੀਮ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਟਰੇਲਰ ਦੀ ਵੀਡੀਓ ਵੀ ਪਾਈ ਹੈ।
ਹੋਰ ਵੇਖੋ:ਮਨਕਿਰਤ ਔਲਖ ਦਾ ਨਵਾਂ ਗੀਤ ‘ਕਾਲਜ’ ਯਾਦ ਕਰਵਾ ਰਿਹਾ ਹੈ ਸਭ ਨੂੰ ਕਾਲਜ ਦੇ ਦਿਨ, ਦੇਖੋ ਵੀਡੀਓ
ਗੱਲ ਕਰਦੇ ਹਾਂ ਫ਼ਿਲਮ ਦੇ ਟਰੇਲਰ ਦੀ ਤਾਂ ਉਸ ਨੂੰ ਬਹੁਤ ਹੀ ਸ਼ਾਨਦਾਰ ਬਣਾਇਆ ਗਿਆ ਹੈ। ਜਿਸ ‘ਚ ਆਜ਼ਾਦੀ ਦੇ ਪਹਿਲਾਂ ਦੀ ਰੂਪ-ਰੇਖ ਨੂੰ ਬਿਆਨ ਕੀਤਾ ਗਿਆ ਹੈ। ਵੀਡੀਓ ‘ਚ ਦੇਖ ਸਕਦੇ ਹੋ ਮਿੱਟੀ ਦੇ ਨਾਲ ਬਣੇ ਘਰ, ਪਹਿਲਵਾਨੀ ਅਤੇ ਪੰਜਾਬੀ ਸੱਭਿਆਚਾਰ ਵਾਲੇ ਵਿਆਹ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਫਿਲਮਾਇਆ ਗਿਆ ਹੈ। ਫ਼ਿਲਮ 'ਨਾਢੂ ਖਾਂ' 'ਚ ਕਾਮੇਡੀ ਦੇ ਨਾਲ ਨਾਲ ਇਮੋਸ਼ਨਲ ਡਰਾਮਾ ਵੀ ਦੇਖਣ ਨੂੰ ਮਿਲੇਗਾ। ਟਰੇਲਰ ਨੂੰ ਵ੍ਹਾਈਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸਦੇ ਚਲਦੇ 'ਨਾਢੂ ਖਾਂ' ਦਾ ਟਰੇਲਰ ਟਰੈਡਿੰਗ 'ਚ ਛਾਇਆ ਹੋਇਆ ਹੈ।
ਇਸ ਫ਼ਿਲਮ ‘ਚ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਤੋਂ ਇਲਾਵਾ ਬੀ.ਐੱਨ. ਸ਼ਰਮਾ, ਹੌਬੀ ਧਾਲੀਵਾਲ, ਗੁਰਚੇਤ ਚਿੱਤਰਕਾਰ, ਪ੍ਰਕਾਸ਼, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਭੰਗੂ, ਸਤਿੰਦਰ ਕੌਰ ਅਤੇ ਕਈ ਹੋਰ ਨਾਮੀ ਅਦਾਕਾਰਾ ਨਜ਼ਰ ਆਉਣਗੇ। 'ਨਾਢੂ ਖਾਂ' ਫ਼ਿਲਮ ਦੀ ਕਹਾਣੀ ਸੁਖਵਿੰਦਰ ਸਿੰਘ ਬੱਬਲ ਨੇ ਲਿਖੀ ਹੈ। ਮੂਵੀ ਨੂੰ ਲਾਊਡ ਰੋਹਰ ਫਿਲਮਜ਼ ਅਤੇ ਮਿਊਜਿਕ ਟਾਈਮ ਪ੍ਰੋਡਕਸ਼ਨ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਵੇਗਾ। ਇਮਰਾਨ ਸ਼ੇਖ ਵੱਲੋਂ ਡਾਇਰੈਕਟ ਕੀਤੀ ਮੂਵੀ 26 ਅਪ੍ਰੈਲ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗੀ।