ਹਰੀਸ਼ ਵਰਮਾ ਦੇ ਆਉਣ ਵਾਲੇ ਨਵੇਂ ਸਿੰਗਲ ਟਰੈਕ ‘MONALISA’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ

Reported by: PTC Punjabi Desk | Edited by: Lajwinder kaur  |  March 24th 2021 11:12 AM |  Updated: March 24th 2021 11:13 AM

ਹਰੀਸ਼ ਵਰਮਾ ਦੇ ਆਉਣ ਵਾਲੇ ਨਵੇਂ ਸਿੰਗਲ ਟਰੈਕ ‘MONALISA’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ

ਪੰਜਾਬੀ ਐਕਟਰ ਤੇ ਸਿੰਗਰ ਹਰੀਸ਼ ਵਰਮਾ ਜੋ ਕਿ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਜੀ ਹਾਂ ਉਹ ‘MONALISA’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ। ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ।

harish vemra image source- instagram

ਹੋਰ ਪੜ੍ਹੋ : ਦਿਲ ਦੇ ਦਰਦ ਨੂੰ ਬਿਆਨ ਕਰਦਾ ਗਾਇਕ ਪ੍ਰਭ ਗਿੱਲ ਦਾ ਨਵਾਂ ਗੀਤ ‘Waasta’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

inside image of harish verma monalisa image source- instagram

ਗਾਣੇ ਦੇ ਟੀਜ਼ਰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਸੰਧੂ ਕੁਲਦੀਪ ਨੇ ਲਿਖੇ ਤੇ ਦੇਸੀ ਕਰਿਊ ਵਾਲਿਆਂ ਦਾ ਮਿਊਜ਼ਿਕ ਇਸ ਗੀਤ ‘ਚ ਚਾਰ ਚੰਨ ਲਗਾਵੇਗਾ। ਇਸ ਮਿਊਜ਼ਿਕ ਵੀਡੀਓ ਨੂੰ Harry Jordan ਨੇ ਤਿਆਰ ਕੀਤਾ ਹੈ। ਇਹ ਪੂਰਾ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ।

inside image of monalisa image source- instagram

ਜੇ ਗੱਲ ਕਰੀਏ ਹਰੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੇ ਕਮਾਲ ਦੇ ਐਕਟਰ ਨੇ। ਹਰੀਸ਼ ਵਰਮਾ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੇ ਆਪਣੀ ਐਕਟਿੰਗ ਦੇ ਦਮ ‘ਤੇ ਹੀ ਪੰਜਾਬੀ ਇੰਡਸਟਰੀ ‘ਚ ਕਦਮ ਰੱਖਿਆ ਸੀ । ਅਦਾਕਾਰੀ ਦੇ ਖੇਤਰ ‘ਚ ਮੱਲ੍ਹਾ ਮਾਰਨ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ‘ਚ ਕਦਮ ਰੱਖਿਆ ।  ਉਹ ਇੱਕ ਵਾਰੀ ਹੋਰ ਸੋਚ ਲੇ, ਯਾਰਾ ਵੇ, ਚਿਹਰੇ, ਪਹਿਲਾ ਪਿਆਰ, ਦਿਲਾ ਮੇਰਿਆ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network