ਹਾਰਡੀ ਸੰਧੂ ਨੇ ਸਾਂਝੀ ਕੀਤੀ ਆਪਣੀ ਪਤਨੀ ਦੇ ਨਾਲ ਇਹ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕ ਵੀ ਕਮੈਂਟ ਕਰਕੇ ਕਰ ਰਹੇ ਨੇ ਜੋੜੀ ਦੀ ਤਾਰੀਫ
ਪੰਜਾਬੀ ਗਾਇਕ ਹਾਰਡੀ ਸੰਧੂ Harrdy Sandhu ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ Bijlee Bijlee ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਉਨ੍ਹਾਂ ਦਾ ਇਹ Latest Song ਯੂਟਿਊਬ ਉੱਤੇ ਖੂਬ ਧਮਾਲ ਮਚਾ ਰਿਹਾ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ‘ਚ ਉਹ ਪਲਕ ਤਿਵਾਰੀ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਪਰ ਹਾਰਡੀ ਸੰਧੂ ਆਪਣੀ ਇੱਕ ਨਵੀਂ ਤਸਵੀਰ ਕਰਕੇ ਵੀ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰ ਰਹੇ ਨੇ।
ਜੀ ਹਾਂ ਕੁਝ ਦਿਨ ਪਹਿਲਾਂ ਹੀ ਹਾਰਡੀ ਸੰਧੂ ਨੇ ਆਪਣੀ ਪਤਨੀ zenith sidhu ਦੇ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਸੀ। ਜੋ ਕਿ ਹੁਣ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਦੋਵੇਂ ਸਟਾਈਲਿਸ਼ ਆਉਟ ਫਿੱਟ ‘ਚ ਬਹੁਤ ਹੀ ਜ਼ਿਆਦਾ ਖ਼ੂਬਸੂਰਤ ਨਜ਼ਰ ਆ ਰਹੇ ਨੇ। ਹਰ ਕੋਈ ਇਸ ਜੋੜੀ ਦੀ ਤਾਰੀਫ ਕਰ ਰਿਹਾ ਹੈ। ਹਾਰਡੀ ਵੱਲੋਂ ਸ਼ੇਅਰ ਕੀਤੀ ਪੋਸਟ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਅਤੇ ਕਮੈਂਟ ਚੁੱਕੇ ਹਨ।
ਹੋਰ ਪੜ੍ਹੋ : ‘The Landers’ ਵਾਲਿਆਂ ਦਾ ਨਵਾਂ ਗੀਤ ‘Filmaa’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਰੋਮਾਂਟਿਕ ਗੀਤ, ਦੇਖੋ ਵੀਡੀਓ
ਦੱਸ ਦਈਏ ਹਾਰਡੀ ਸੰਧੂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਨਾਮੀ ਗਾਇਕ ਨੇ। ਹਾਰਡੀ ਸੰਧੂ ਦਾ ਅਸਲ ਨਾਂਅ ਹਰਵਿੰਦਰ ਸਿੰਘ ਸੰਧੂ ਹੈ । ਹਾਰਡੀ ਦਾ ਜਨਮ ਪਟਿਆਲਾ ‘ਚ 6 ਸਤੰਬਰ 1986 ਨੂੰ ਹੋਇਆ ਸੀ । ਦੱਸ ਦਈਏ ਗਾਇਕੀ ਦੇ ਖੇਤਰ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਚੰਗੇ ਕ੍ਰਿਕੇਟਰ ਸਨ । ਉਹ ਆਪਣਾ ਕਰੀਅਰ ਕ੍ਰਿਕੇਟ ਦੇ ਖੇਤਰ ਵਿੱਚ ਬਨਾਉਣਾ ਚਾਹੁੰਦੇ ਸੀ ਪਰ ਇੱਕ ਹਾਦਸੇ ਨੇ ਉਨ੍ਹਾਂ ਨੂੰ ਸਿੰਗਰ ਬਣਾ ਦਿੱਤਾ । ਪਰ ਉਹ ਬਾਲੀਵੁੱਡ ਫ਼ਿਲਮ ’83 ਦੇ ਨਾਲ ਇੱਕ ਵਾਰ ਫਿਰ ਤੋਂ ਆਪਣਾ ਕ੍ਰਿਕੇਟ ਖੇਡਣ ਦਾ ਸੁਫਨਾ ਪੂਰਾ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਉਹ ਇਸ ਫ਼ਿਲਮ ‘ਚ legendary cricketer Madan Lal ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਹਾਰਡੀ ਸੰਧੂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ, ਜਿਵੇਂ ‘ਬੈਕਬੋਨ’, ’ਨਾਂਹ’, kya baat ay, ਤਿੱਤਲੀਆਂ ਵਰਗਾ ਅਜਿਹੇ ਗੀਤ ਹਨ । ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮ ‘ਚ ਵੀ ਗੀਤ ਗਾ ਚੁੱਕੇ ਹਨ।
Check Out Harrdy Sandhu Latest Song- Bijlee Bijlee