ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ; ਮਾਂ ਨਾਲ ਮਿਲਕੇ ਗੀਤ ਗਾਉਂਦਾ ਨਜ਼ਰ ਆਇਆ ਨੰਨ੍ਹਾ ਹੁਨਰ ਸਿੰਘ
Harshdeep Kaur cute video with son: ਇੱਕ ਔਰਤ ਦੇ ਲਈ ਮਾਂ ਬਣਨਾ ਬਹੁਤ ਹੀ ਖ਼ੂਬਸੂਰਤ ਅਹਿਸਾਸ ਹੁੰਦਾ ਹੈ। ਮਾਂ ਦਾ ਆਪਣੇ ਬੱਚੇ ਨਾਲ ਇੱਕ ਖ਼ਾਸ ਲਗਾਅ ਹੁੰਦਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਹੈ। ਸਾਲ 2021 ਵਿੱਚ ਮਾਂ ਬਣੀ ਬਾਲੀਵੁੱਡ ਜਗਤ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਵੀਡੀਓਜ਼ ਨੂੰ ਸ਼ੇਅਰ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਮਾਂ-ਪੁੱਤ ਦੇ ਰਿਸ਼ਤਾ ਨੂੰ ਬਿਆਨ ਕਰਦਾ ਗਾਇਕਾ ਹਰਸ਼ਦੀਪ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਨੰਨ੍ਹੇ ਹੁਨਰ ਸਿੰਘ ਦੀ ਕਿਊਟਨੈੱਸ ਨੇ ਜਿੱਤਿਆ ਦਿਲ
ਗਾਇਕ ਹਰਸ਼ਦੀਪ ਕੌਰ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਦਾ ਇੱਕ ਕਿਊਟ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿੱਚ ਹੁਨਰ ਆਪਣੀ ਮੰਮੀ ਵਾਂਗ ਗੀਤ ਗੁਣਗੁਣਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਦੋਵੇਂ ਮਾਂ-ਪੁੱਤ ਹਿੰਦੀ ਪਾਪਾ ਕਹਿਤੇ ਹੈ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਹਰਸ਼ਦੀਪ ਆਪਣੇ ਪੁੱਤਰ ਦੇ ਨਾਲ ਬੈੱਡ ਉੱਤੇ ਲੇਟੀ ਹੋਈ ਹੈ ਤੇ ਦੋਵੇਂ ਕੈਮਰੇ ਵੱਲ ਦੇਖਦੇ ਹੋਏ ਗੀਤ ਗਾ ਰਹੇ ਹਨ। ਫੈਨਜ਼ ਕਮੈਂਟ ਕਰਕੇ ਹੁਨਰ ਦੀ ਖੂਬ ਤਾਰੀਫ ਕਰ ਰਹੇ ਹਨ। ਨਾਮੀ ਕਲਾਕਾਰ ਨੇ ਵੀ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਜੇ ਗੱਲ ਕਰੀਏ ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਜਗਤ ਦੀ ਨਾਮੀ ਗਾਇਕਾ ਹੈ ਜਿਸ ਨੇ ਕਈ ਨਾਮੀ ਹੀਰੋਇਨਾਂ ਜਿਵੇਂ ਕੈਟਰੀਨਾ ਕੈਫ, ਆਲੀਆ ਭੱਟ, ਅਨੁਸ਼ਕਾ ਸ਼ਰਮਾ ਆਦਿ ਦੇ ਲਈ ਗੀਤ ਗਾਏ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਜਗਤ ‘ਚ ਕਾਫੀ ਐਕਟਿਵ ਨੇ। ਉਹ ਸਮੇਂ-ਸਮੇਂ ‘ਤੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੁੰਦੀ ਰਹਿੰਦੀ ਹੈ।
image Source : Instagram
View this post on Instagram