ਦੇਖੋ ਵੀਡੀਓ : ਹਰਵਿੰਦਰ ਹੈਰੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘ਮੁਲਾਕਾਤ’, ਗੀਤ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਪੰਜਾਬੀ ਗਾਇਕ ਹਰਵਿੰਦਰ ਹੈਰੀ (HARVINDER HARRY) ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਜੀ ਹਾਂ ਉਹ ਆਪਣੇ ਨਵੇਂ ਟਰੈਕ ਮੁਲਾਕਾਤ (MULAKAAT) ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਏ ਨੇ।
ਹੋਰ ਪੜ੍ਹੋ : ਸਰਦਾਰੀ ਲੁੱਕ ‘ਚ ਨਜ਼ਰ ਆ ਰਹੇ ਇਸ ਹੀਰੋ ਨੂੰ ਕੀ ਤੁਸੀਂ ਪਹਿਚਾਣਿਆ? ਪੰਜਾਬੀ ਫ਼ਿਲਮਾਂ ਤੋਂ ਲੈ ਕੇ ਬਾਲੀਵੁੱਡ ਤੱਕ ਪਾਈ ਪੂਰੀ ਧੱਕ
ਹੋਰ ਪੜ੍ਹੋ : ਜਸਪਿੰਦਰ ਚੀਮਾ ਦੀ ਨਨਾਣ ਦਾ ਹੋਇਆ ਵਿਆਹ, ਪਿਆਰੀ ਜਿਹੀ ਪੋਸਟ ਪਾ ਕੇ ਨਵੀਂ ਜ਼ਿੰਦਗੀ ਦੇ ਆਗਾਜ਼ ਲਈ ਦਿੱਤੀ ਸ਼ੁਭਕਾਮਨਾਵਾਂ
ਜੀ ਹਾਂ ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ, ਪੀਟੀਸੀ ਮਿਊਜ਼ਿਕ ਦੇ ਨਾਲ ਪੀਟੀਸੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ਉੱਤੇ ਕੀਤਾ ਗਿਆ ਹੈ। ਇਸ ਗੀਤ ਦਾ ਅਨੰਦ ਦਰਸ਼ਕ ਟੀਵੀ ਦੇ ਨਾਲ ਯੂਟਿਊਬ ਚੈਨਲ ਉੱਤੇ ਵੀ ਲੈ ਸਕਦੇ ਨੇ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਰਮਜਾਨ ਛਪਾਰ ਨੇ ਲਿਖੇ ਹਨ ਅਤੇ ਮਿਊਜ਼ਿਕ ਟੋਚੀ ਬਾਈ ਤੇ ਅਰਬਨ ਦੇਸੀ ਦਾ ਹੈ । ਗੀਤ ਦਾ ਵੀਡੀਓ ਸੰਦੀਪ ਬੇਦੀ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜੇ ਗੱਲ ਕਰੀਏ ਹਰਵਿੰਦਰ ਹੈਰੀ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।