ਲਾਲ-ਲਾਲ ਟਮਾਟਰਾਂ ਦੇ ਜਾਣੋ ਗੁਣਕਾਰੀ ਫਾਇਦਿਆਂ ਬਾਰੇ, ਖ਼ੂਬਸੂਰਤੀ ਵਧਾਉਣ ਤੋਂ ਲੈ ਕੇ ਬਿਮਾਰੀਆਂ ਨੂੰ ਕਰਦਾ ਹੈ ਦੂਰ
ਲਾਲ ਟਮਾਟਰ ਜਿਹੜੇ ਕਿ ਖਾਣੇ ਦੇ ਸੁਆਦ ਨੂੰ ਤਾਂ ਵਧਾਉਂਦੇ ਨੇ ਉੱਥੇ ਹੀ ਸਿਹਤ ਦੇ ਲਈ ਕਾਫੀ ਲਾਹੇਮੰਦ ਨੇ । ਟਮਾਟਰ ਦੀ ਵਰਤੋਂ ਖਾਣਾ ਬਨਾਉਣ ਦੇ ਲਈ ਕੀਤੀ ਜਾਂਦੀ ਹੈ । ਜਿਸ ਕਰਕੇ ਇਹ ਹਰ ਘਰ ‘ਚ ਆਮ ਪਾਇਆ ਜਾਂਦਾ ਹੈ ।
ਹੋਰ ਪੜ੍ਹੋ : ਜਾਣੋ ਨਾਰੀਅਲ ਤੇਲ ਦੇ ਫਾਇਦੇ, ਸਰੀਰ ਨੂੰ ਹੁੰਦੇ ਨੇ ਕਈ ਲਾਭ
ਟਮਾਟਰ ਨੂੰ ਸਬਜ਼ੀ ਬਣਾਉਣ ਤੋਂ ਲੈ ਕੇ ਸੂਪ, ਚਟਣੀ ਅਤੇ ਇੱਥੋਂ ਤੱਕ ਕਿ ਬਿਊਟੀ ਪ੍ਰੋਡਕਟਸ ਦੇ ਰੂਪ ’ਚ ਵੀ ਵਰਤਿਆ ਜਾਂਦਾ ਹੈ । ਟਮਾਟਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਵੀ ਰਾਹਤ ਦਵਾਉਂਦਾ ਹੈ ।
ਗਠੀਏ ਦਾ ਰੋਗ- ਬਹੁਤ ਸਾਰੇ ਲੋਕ ਗਠੀਏ ਦੇ ਰੋਗ ਤੋਂ ਪੀੜਤ ਹੁੰਦੇ ਨੇ । ਇਸ ਰੋਗ ਤੋਂ ਰਾਹਤ ਪਾਉਣ ਦੇ ਲਈ ਟਮਾਟਰ ਦੀ ਵਰਤੋਂ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ । ਹਰ ਰੋਜ਼ ਟਮਾਟਰ ਦੇ ਸੂਪ ’ਚ ਅਜਵਾਈਨ ਮਿਲਾ ਕੇ ਪੀਣ ਨਾਲ ਗਠੀਏ ਦੇ ਦਰਦ ਨੂੰ ਆਰਾਮ ਮਿਲਦਾ ਹੈ ।
ਦੰਦਾਂ 'ਚ ਖੂਨ ਦੀ ਸਮੱਸਿਆ ਨੂੰ ਕਰੇ ਦੂਰ- ਦੰਦਾਂ 'ਚੋਂ ਖੂਨ ਦੀ ਸਮੱਸਿਆ ਮਹਿਸੂਸ ਹੋਣ 'ਤੇ ਰੋਜ਼ਾਨਾ 200 ਗ੍ਰਾਮ ਟਮਾਟਰ ਦਾ ਰਸ ਸਵੇਰੇ ਸ਼ਾਮ-ਪੀਣਾ ਚਾਹੀਦਾ ਹੈ । ਅਜਿਹਾ ਕਰਨ ਨਾਲ ਦੰਦਾਂ ਨੂੰ ਲਾਭ ਹੁੰਦਾ ਹੈ ।
ਚਿਹਰੇ ਲਈ ਫਾਇਦੇਮੰਦ- ਟਮਾਟਰ ’ਚ ਵਿਟਾਮਿਨ-A, B, C ਅਤੇ K ਮੌਜੂਦ ਹੁੰਦੇ ਹਨ । ਇਸ ਚਿਹਰੇ ਦੇ ਦਿਖਾਈ ਦੇਣ ਵਾਲੇ ਤੇਲ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ । ਇਸ ਨੂੰ ਹਰ ਰੋਜ਼ ਚਿਹਰੇ ’ਤੇ ਲਗਾਉਣ ਨਾਲ ਫਿੰਸੀਆਂ ਦੀ ਪ੍ਰੇਸ਼ਾਨੀ ਖਤਮ ਹੋ ਜਾਂਦੀ ਹੈ ।
ਖੂਨ ਨੂੰ ਵਧਾਉਂਦਾ ਹੈ- ਟਮਾਟਰ ਦੇ ਸੇਵਨ ਦੇ ਨਾਲ ਖੂਨ ਦੀ ਕਮੀ ਦੂਰ ਹੁੰਦੀ ਹੈ ।
ਮੂੰਹ ਦੇ ਛਾਲਿਆਂ ਤੋਂ ਰਾਹਤ- ਜੇਕਰ ਤੁਸੀਂ ਮੂੰਹ ਦੇ ਛਾਲਿਆਂ ਤੋਂ ਪ੍ਰੇਸ਼ਾਨ ਹੋ ਤਾਂ ਟਮਾਟਰ ਦਾ ਸੇਵਨ ਕਰੋ । ਇਸ ਦੇ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ ।
ਕਬਜ਼ ਦੂਰ – ਬਹੁਤ ਸਾਰੇ ਲੋਕ ਕਬਜ਼ ਵਰਗੀ ਬਿਮਾਰੀ ਤੋਂ ਪੀੜਤ ਹੁੰਦੇ ਨੇ । ਟਮਾਟਰ ਦੇ ਸੇਵਨ ਨਾਲ ਕਬਜ਼ ਦੀ ਪਰੇਸ਼ਾਨੀ ਵੀ ਠੀਕ ਹੋ ਜਾਂਦੀ ਹੈ । ਟਮਾਟਰ ਨੂੰ ਕਾਲੀ ਮਿਰਚ ਦੇ ਨਾਲ ਸੇਵਨ ਕਰਨ ਦੇ ਨਾਲ ਕਬਜ਼ ਦੂਰ ਹੁੰਦੀ ਹੈ ।