ਕਾਲੇ ਛੋਲੇ ਹਰ ਰਸੋਈ ਵਿੱਚ ਦਿਖਾਈ ਦੇ ਜਾਂਦੇ ਹਨ ।ਛੋਲਿਆਂ 'ਚ ਪ੍ਰੋਟੀਨ, ਫਾਈਬਰ, ਮਿਨਰਲਸ, ਵਿਟਾਮਿਨ ਅਤੇ ਆਇਰਨ ਕਾਫ਼ੀ ਮਾਤਰਾ ਵਿਚ ਹੁੰਦਾ ਹੈ ਜੋ ਸਰੀਰ ਦੀ ਪ੍ਰਤੀਰੋਧੀ ਸਮਰੱਥਾ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ। ਸਵੇਰ ਵੇਲੇ ਰਾਤ ਦੇ ਭਿੱਜੇ ਛੋਲੇ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਂਦਾ ਹੈ।

ਹੋਰ ਪੜ੍ਹੋ :

- ਮੁੱਠੀ ਭਰ ਛੋਲਿਆਂ ਨੂੰ ਰਾਤ ਵੇਲੇ ਭਿਊ ਕੇ ਰੱਖ ਦਿਓ। ਮਿੱਟੀ ਦੇ ਭਾਂਡੇ ਵਿਚ ਭਿਊ ਦਿਤਾ ਜਾਵੇ ਤਾਂ ਇਹ ਸੋਨੇ 'ਤੇ ਸੁਹਾਗੇ ਵਾਲੀ ਗੱਲ ਹੋ ਜਾਂਦੀ ਹੈ। ਭਿੱਜੇ ਹੋਏ ਛੋਲਿਆਂ ਵਿਚ ਢੇਰ ਸਾਰੇ ਫਾਈਬਰਸ ਹੁੰਦੇ ਹਨ ਜੋ ਸਰੀਰ ਦੀ ਪਾਚਨ ਕਿਰਿਆ ਨੂੰ ਦਰੁਸਤ ਕਰ ਕੇ ਪੇਟ ਸਾਫ਼ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ।
- ਦੁਬਲੇ, ਪਤਲੇ ਤੇ ਕਮਜ਼ੋਰ ਲੋਕਾਂ ਲਈ ਛੋਲਿਆਂ ਦਾ ਸੇਵਨ ਬਹੁਤ ਜ਼ਿਆਦਾ ਫ਼ਾਇਦੇਮੰਦਾ ਹੁੰਦਾ ਹੈ। ਇਨ੍ਹਾਂ ਦੇ ਰੋਜ਼ਾਨਾ ਇਸਤੇਮਾਲ ਨਾਲ ਮਸਲਸ ਮਜ਼ਬੂਤ ਹੋਣ ਲੱਗਦੇ ਹਨ।
- ਕਿਡਨੀ ਤੋਂ ਸਮੱਸਿਆ ਤੋਂ ਪੀੜਤ ਲੋਕਾਂ ਲਈ ਛੋਲਿਆਂ ਦਾ ਸੇਵਨ ਕਾਫ਼ੀ ਲਾਹੇਵੰਦਾ ਹੁੰਦਾ ਹੈ। ਛੋਲੇ ਕਿਡਨੀ 'ਚੋਂ ਐਕਸਟਰਾ ਸਾਲਟ ਕੱਢਣ 'ਚ ਮਦਦਗਾਰ ਹੁੰਦੇ ਹਨ ਜਿਸ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ।

- ਛੋਲੇ ਖਾਣ ਨਾਲ ਸਰੀਰ ਦੀ ਪ੍ਰਤੀਰੋਧੀ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰਦੀ-ਜ਼ੁਕਾਮ ਵਰਗੀਆਂ ਛੋਟੀਆਂ-ਮੋਟੀਆਂ ਅਲਾਮਤਾਂ ਤੋਂ ਬਚਾਅ ਰਹਿੰਦਾ ਹੈ।
- ਭਿੱਜੇ ਛੋਲਿਆਂ ਦੇ ਸੇਵਨ ਨਾਲ ਕੈਲੋਸਟਰੋਲ ਦਾ ਲੇਵਲ ਕੰਟਰੋਲ ਰਹਿੰਦਾ ਹੈ। ਇਸ ਦੇ ਇਸਤੇਮਾਲ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਜਾਂਦਾ ਹੈ।
- ਛੋਲਿਆਂ ਦੇ ਲਗਾਤਾਰ ਸੇਵਨ ਨਾਲ ਕਬਜ਼ ਵਰਗੀ ਬਿਮਾਰੀ ਜੜ੍ਹ ਤੋਂ ਖ਼ਤਮ ਹੋ ਜਾਂਦੀ ਹੈ। ਇਹ ਐਨਰਜੀ ਦਾ ਚੰਗਾ ਸਰੋਤ ਹੈ।
- ਛੋਲਿਆਂ ਦੇ ਨਿਯਮਤ ਸੇਵਨ ਨਾਲ ਸਰੀਰ ਚੁਸਤ-ਦਰੁਸਤ ਹੋਣ ਦੇ ਨਾਲ ਨਾਲ ਤਾਕਤਵਰ ਤੇ ਸਡੋਲ ਬਣ ਜਾਂਦਾ ਹੈ।
- ਭਿੱਜੇ ਹੋਏ ਛੋਲਿਆਂ ਦਾ ਗੁੜ ਨਾਲ ਸੇਵਨ ਕਰਨ ਨਾਲ ਵਾਰ-ਵਾਰ ਪਿਸ਼ਾਬ ਆਉਣ ਦੀ ਅਲਾਮਤ ਤੋਂ ਛੁਟਕਾਰਾ ਮਿਲ ਜਾਂਦਾ ਹੈ।