5ਜੀ ਨੈੱਟਵਰਕ ਮਾਮਲੇ ਤੇ ਹੋਈ ਸੁਣਵਾਈ, ਅਦਾਲਤ ਨੇ ਕਿਹਾ ਜੂਹੀ ਪਬਲੀਸਿਟੀ ਪਾਉਣ ਲਈ ਕਰ ਰਹੀ ਹੈ ਸਭ ਕੁਝ
ਜੂਹੀ ਚਾਵਲਾ ਵੱਲੋਂ 5ਜੀ ਨੈੱਟਵਰਕ ਦੇ ਖਿਲਾਫ ਪਾਈ ਪਟੀਸ਼ਨ ਤੇ ਸੁਣਵਾਈ ਹੋਈ ਹੈ । ਜੂਹੀ ਚਾਵਲਾ ਦੀ ਪਟੀਸ਼ਨ ਨੂੰ ਦੋਸ਼ਪੂਰਨ ਦੱਸਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਇਹ ਸਿਰਫ਼ ਮੀਡੀਆ ਪਬਲੀਸਿਟੀ ਪਾਉਣ ਲਈ ਦਾਇਰ ਕੀਤੀ ਗਈ ਹੈ। ਜਸਟਿਸ ਜੇ. ਆਰ. ਮਿਧਾ ਦੇ ਬੈਂਚ ਕਿਹਾ ਕਿ ਇਹ ਮਾਮਲਾ ਸਰਕਾਰ ਕੋਲ ਉਠਾਉਣ ਦੀ ਬਜਾਏ ਸਿੱਧਾ ਅਦਾਲਤ ‘ਚ ਪਟੀਸ਼ਨ ਦਾਇਰ ਕਰਨਾ ਜੂਹੀ ਚਾਵਲਾ ‘ਤੇ ਸਵਾਲ ਉਠਾਉਂਦਾ ਹੈ । ਬੈਂਚ ਨੇ ਕਿਹਾ ਕਿ ਪਟੀਸ਼ਨਰ ਸਮੇਤ ਹੋਰ ਧਿਰਾਂ ਨੂੰ ਪਹਿਲਾਂ ਸਰਕਾਰ ਕੋਲ ਆਪਣੇ ਅਧਿਕਾਰਾਂ ਨੂੰ ਉਠਾਉਣਾ ਚਾਹੀਦਾ।
Pic Courtesy: Instagram
ਹੋਰ ਪੜ੍ਹੋ :
ਅਦਾਕਾਰਾ ਕਾਜੋਲ ਨੇ ਵਿਸ਼ਵ ਸਾਈਕਲ ਦਿਹਾੜੇ ’ਤੇ ਵੀਡੀਓ ਕੀਤੀ ਸਾਂਝੀ
Pic Courtesy: Instagram
ਜੇਕਰ ਸਰਕਾਰ ਇਨਕਾਰ ਕਰੇ ਤਾਂ ਉਨ੍ਹਾਂ ਨੂੰ ਅਦਾਲਤ ਆਉਣਾ ਚਾਹੀਦਾ। ਬੈਂਚ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਬੁੱਧਵਾਰ ਨੂੰ ਸੁਣਵਾਈ ਦੌਰਾਨ ਬੈਂਚ ਨੇ ਜੂਹੀ ਚਾਵਲਾ ਦੇ ਵਕੀਲ ਤੋਂ ਪੁੱਛਿਆ ਕਿ ਕੀ ਤੁਸੀਂ ਰਿਪੋਰਟ ਨਾਲ ਸਰਕਾਰ ਕੋਲ ਇਸ ਮਾਮਲੇ ਨੂੰ ਉਠਾਇਆ ਜੇ ਹਾਂ ਤਾਂ ਕੀ ਸਰਕਾਰ ਨੇ ਇਨਕਾਰ ਕੀਤਾ। ਇਸ ਦੌਰਾਨ ਬੈਂਚ ਨੇ 5ਜੀ ਨੈੱਟਵਰਕ ਬਾਰੇ ਸ਼ਿਕਾਇਤਕਰਤਾ ਦੀ ਜਾਣਕਾਰੀ ਸਬੰਧੀ ਵੀ ਪੁੱਛਿਆ ਅਤੇ ਚਿਤਾਵਨੀ ਦਿੱਤੀ ਕਿ ਜੇ ਇਸ ਤਰ੍ਹਾਂ ਦਾ ਝੂਠਾ ਮਾਮਲਾ ਦਾਇਰ ਕੀਤਾ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ।
Pic Courtesy: Instagram
ਜੂਹੀ ਚਾਵਲਾ ਵੱਲੋਂ ਪੇਸ਼ ਹੋਏ ਵਕੀਲ ਦੀਪਕ ਖੋਸਲਾ ਨੇ ਕਿਹਾ ਕਿ ਪਟੀਸ਼ਨ ‘ਚ 5ਜੀ ਨੈੱਟਵਰਕ ‘ਚੋਂ ਨਿਕਲਣ ਰੈਡੀਏਸ਼ਨ ਕਾਰਨ ਨਾਗਰਿਕਾਂ, ਜਾਨਵਰਾਂ, ਵਨਸਪਤੀਆਂ ਤੇ ਜੀਵਾਂ ‘ਤੇ ਪੈਣ ਵਾਲੇ ਮਾਮਲਿਆਂ ਨੂੰ ਉਠਾਇਆ ਗਿਆ ਹੈ। ਦਲੀਲ ਦਿੱਤੀ ਕਿ ਜੇ 5ਜੀ ਦੂਰਸੰਚਾਰ ਸਨਅਤ ਦੀ ਯੋਜਨਾ ਪੂਰੀ ਹੁੰਦੀ ਹੈ ਤਾਂ ਕੋਈ ਵੀ ਵਿਅਕਤੀ, ਜਾਨਵਰ, ਪੰਛੀ ਤੇ ਇਥੋਂ ਤਕ ਦੀ ਧਰਤੀ ਦਾ ਕੋਈ ਵੀ ਬੂਟਾ ਰੈਡੀਏਸ਼ਨ ਤੋਂ ਨਹੀਂ ਬਚ ਸਕੇਗਾ।